ਅਕਾਲੀ ਦਲ ਅੰਮ੍ਰਿਤਸਰ ਵੱਲੋਂ 1 ਜਨਵਰੀ 2022 ਤੋਂ ਬਰਗਾੜੀ ਵਿਖ਼ੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ

ਯੈੱਸ ਪੰਜਾਬ
ਫ਼ਤਹਿਗੜ੍ਹ ਸਾਹਿਬ, 30 ਦਸੰਬਰ, 2021:
“ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । ਹੁਣ ਤੱਕ ਨਿਰੰਤਰ 181 ਜਥਿਆਂ ਨੇ ਬੇਅਦਬੀਆਂ ਦਾ ਇਨਸਾਫ ਲੈਣ ਲਈ ਗ੍ਰਿਫ਼ਤਾਰੀ ਦਿੱਤੀ ਹੈ ।

01 ਜਨਵਰੀ ਨੂੰ ਰਣਜੀਤ ਸਿੰਘ ਸੰਤੋਖਗੜ੍ਹ ਦੀ ਅਗਵਾਈ ਵਿਚ ਜ਼ਿਲ੍ਹਾ ਰੋਪੜ੍ਹ, 02 ਜਨਵਰੀ ਨੂੰ ਸੁਖਵਿੰਦਰ ਸਿੰਘ ਭਾਟੀਆ ਮੋਹਾਲੀ, 03 ਜਨਵਰੀ ਨੂੰ ਨਰਿੰਦਰ ਸਿੰਘ ਖੁਸਰੋਪੁਰ ਕਪੂਰਥਲਾ, 04 ਜਨਵਰੀ ਨੂੰ ਰਜਿੰਦਰ ਸਿੰਘ ਫੌLਜੀ ਫਗਵਾੜਾ, 05 ਜਨਵਰੀ ਨੂੰ ਗੁਰਬਚਨ ਸਿੰਘ ਪਵਾਰ ਗੁਰਦਾਸਪੁਰ, 06 ਜਨਵਰੀ ਨੂੰ ਪਰਮਜੀਤ ਸਿੰਘ ਰੀਕਾ ਖੰਨਾ, 07 ਜਨਵਰੀ ਨੂੰ ਹਰਜੀਤ ਸਿੰਘ ਮੀਆਪੁਰ ਤਰਨਤਾਰਨ, 08 ਜਨਵਰੀ ਨੂੰ ਖਜਾਨ ਸਿੰਘ ਹਰਿਆਣਾ, 09 ਜਨਵਰੀ ਨੂੰ ਅਮਰੀਕ ਸਿੰਘ ਨੰਗਲ ਅੰਮ੍ਰਿਤਸਰ, 10 ਜਨਵਰੀ ਨੂੰ ਬਲਰਾਜ ਸਿੰਘ ਖ਼ਾਲਸਾ ਮੋਗਾ, 11 ਜਨਵਰੀ ਨੂੰ ਪਰਮਜੀਤ ਸਿੰਘ ਫਿਰੋਜ਼ਪੁਰ, 12 ਜਨਵਰੀ ਨੂੰ ਹਰਬੰਸ ਸਿੰਘ ਪੈਲੀ ਨਵਾਂਸ਼ਹਿਰ, 13 ਜਨਵਰੀ ਨੂੰ ਰਜਿੰਦਰ ਸਿੰਘ ਜਵਾਹਰਕੇ ਮਾਨਸਾ, 14 ਜਨਵਰੀ ਨੂੰ ਗੁਰਦੀਪ ਸਿੰਘ ਢੁੱਡੀ ਫਰੀਦਕੋਟ, 15 ਜਨਵਰੀ ਨੂੰ ਦਰਸ਼ਨ ਸਿੰਘ ਮੰਡੇਰ ਬਰਨਾਲਾ, 16 ਜਨਵਰੀ ਨੂੰ ਹਰਭਜਨ ਸਿੰਘ ਕਸ਼ਮੀਰੀ ਪਟਿਆਲਾ, 17 ਜਨਵਰੀ ਨੂੰ ਬਹਾਦਰ ਸਿੰਘ ਭਸੌੜ ਸੰਗਰੂਰ ਦੇ ਜਥੇ ਗ੍ਰਿਫ਼ਤਾਰੀ ਲਈ ਜਾਣਗੇ।”

ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ ।

ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਭ ਜਥੇ ਆਪੋ-ਆਪਣੀ ਵਾਰੀ ਅਨੁਸਾਰ ਸਮੇਂ ਨਾਲ ਪਹੁੰਚਕੇ ਗ੍ਰਿਫ਼ਤਾਰੀ ਵੀ ਦੇਣਗੇ ਅਤੇ ਬਰਗਾੜੀ ਮੋਰਚੇ ਦੇ ਮਕਸਦ ਨੂੰ ਵੀ ਆਪੋ-ਆਪਣੇ ਇਲਾਕਿਆ ਵਿਚ ਉਜਾਗਰ ਕਰਦੇ ਹੋਏ ਪਾਰਟੀ ਜ਼ਿੰਮੇਵਾਰੀ ਨੂੰ ਨਿਰੰਤਰ ਨਿਭਾਉਦੇ ਰਹਿਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ