ਅਕਾਲੀ ਦਲ, ਕਾਂਗਰਸ ਅਤੇ ਲੋਕ ਇਨਸਾਫ਼ ਪਾਰਟੀ ਨੂੰ ਝਟਕਾ, ਤਿੰਨਾਂ ਪਾਰਟੀਆਂ ਦੇ ਨੇਤਾ ‘ਆਪ’ ਵਿਚ ਸ਼ਾਮਿਲ

ਚੰਡੀਗੜ੍ਹ, 13 ਮਾਰਚ, 2020 –
ਆਮ ਆਦਮੀ ਪਾਰਟੀ (ਆਪ) ਦੇ ਪਰਿਵਾਰ ਵਿਚ ਸ਼ੁੱਕਰਵਾਰ ਨੂੰ ਉਸ ਸਮੇਂ ਵਾਧਾ ਹੋਇਆ ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਮੁੱਖ ਆਗੂ ‘ਆਪ’ ਵਿਚ ਸ਼ਾਮਿਲ ਹੋਏ।

ਪਾਰਟੀ ਵਿਚ ਸ਼ਾਮਲ ਹੋਏ ਨਵੇਂ ਆਗੂਆਂ ਦਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਕੋਰ ਕਮੇਟੀ ਮੈਂਬਰ ਅਤੇ ਪੰਜਾਬ ਸੰਗਠਨ ਦੇ ਇੰਚਾਰਜ ਗੈਰੀ ਬੜਿੰਗ, ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ, ਪੰਜਾਬ ਸੰਗਠਨ ਦੇ ਉਪ-ਇੰਚਾਰਜ ਗਗਨਦੀਪ ਸਿੰਘ ਚੱਢਾ, ਸੰਗਠਨ ਪੰਜਾਬ ਦੇ ਸੰਯੁਕਤ ਸਕੱਤਰ ਵਰਿੰਦਰ ਕੁਮਾਰ, ਪਾਰਟੀ ਬੁਲਾਰੇ ਗੋਵਿੰਦਰ ਮਿੱਤਲ ਨੇ ਭਰਵਾਂ ਸਵਾਗਤ ਕੀਤਾ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2022 ਵਿਚ ‘ਆਪ’ ਦੀ ਸਰਕਾਰ ਬਣਨ ਉਪਰੰਤ ਪੰਜਾਬ ਵਿਚ ਵੀ ਦਿੱਲੀ ਮਾਡਲ ਨੂੰ ਲਾਗੂ ਕਰਕੇ ਲੋਕ ਹਿੱਤ ਕੰਮ ਕੀਤੇ ਜਾਣਗੇ। ਚੀਮਾ ਨੇ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਨਵੇਂ ਜੁੜੇ ਮੈਂਬਰਾਂ ਨੂੰ ਪਾਰਟੀ ਵਿਚ ਵਿਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਅਤੇ ਤਜਰਬੇ ਨੂੰ ਪਾਰਟੀ ਦੀ ਮਜ਼ਬੂਤੀ ਲਈ ਵਰਤਿਆ ਜਾਵੇਗਾ।

‘ਆਪ’ ‘ਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿਚ ਬਠਿੰਡਾ ਵਿਧਾਨ ਸਭਾ ਹਲਕੇ ਤੋਂ ਜਤਿੰਦਰ ਸਿੰਘ ਭੱਲਾ ਜੋ ਕਿ ਰਿਟਾ. ਪ੍ਰਿੰਸੀਪਲ, ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ, ਕੋਰ ਕਮੇਟੀ ਮੈਂਬਰ ਅਤੇ ਸਮਾਜ ਸੇਵੀ ਵਜੋਂ ਪਹਿਚਾਣ ਰੱਖਦੇ ਹਨ।

ਇਸੇ ਤਰਾਂ ਓਲੰਪੀਅਨ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਅਤੇ ਪਾਇਲ (ਲੁਧਿਆਣਾ) ਤੋਂ ਰਾਸ਼ਟਰੀ ਖੇਡਾਂ ਵਿੱਚ ਸੋਨੇ ਦਾ ਤਗਮਾ ਹਾਸਿਲ ਕਰਨ ਵਾਲੇ ਕਪਤਾਨ ਰਾਮ ਪਾਲ ਸਿੰਘ ਆਪਣੇ ਦਰਜਨਾਂ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ।

ਰਾਜਾਸਾਂਸੀ (ਅੰਮ੍ਰਿਤਸਰ) ਖੇਤਰ ਦਾ ਇੱਕ ਪ੍ਰਮੁੱਖ ਚਿਹਰਾ ਵਰੁਨ ਕੁਮਾਰ ਜੋ ਕਿ ਅਕਾਲੀ ਦਲ (ਅਮ੍ਰਿਤਸਰ-ਦੇਹਾਤੀ) ਦੇ ਸੀਨੀਅਰ ਮੀਤ ਪ੍ਰਧਾਨ ਹਨ ਨੇ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

Share News / Article

Yes Punjab - TOP STORIES