Friday, December 8, 2023

ਵਾਹਿਗੁਰੂ

spot_img
spot_img
spot_img
spot_img

ਅਕਾਲੀ ਦਲ ਦੀ 3 ਮੈਂਬਰੀ ਕਮੇਟੀ ਐਮ.ਪੀ. ਅਤੇ ਯੂ.ਪੀ. ਵਿਚ ਉਜਾੜੇ ਅਤੇ ਪੁਲਿਸ ਧੱਕੇਸ਼ਾਹੀ ਦਾ ਸਾਹਮਣਾ ਕਰ ਰਹੇ ਸਿੱਖਾਂ ਦੀ ਮੱਦਦ ਕਰੇਗੀ

- Advertisement -

ਚੰਡੀਗੜ੍, 04 ਜਨਵਰੀ, 2019:

ਸ਼੍ਰੋਮਣੀ ਅਕਾਲੀ ਦਲ ਦੀ ਤਿੰਨ ਮੈਂਬਰੀ ਕਮੇਟੀ, ਜਿਸ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ੍ਰੀ ਨਰੇਸ਼ ਗੁਜਰਾਲ ਸ਼ਾਮਿਲ ਹਨ, ਜਲਦੀ ਹੀ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿਚ ਜਾ ਕੇ ਉਹਨਾਂ ਪੀੜਤ ਸਿੱਖਾਂ ਦੀ ਮੱਦਦ ਕਰੇਗੀ, ਜਿਹੜੇ ਸਥਾਨਕ ਪ੍ਰਸਾਸ਼ਨ ਦੀ ਅਣਗਹਿਲੀ ਸਦਕਾ ਉਜਾੜੇ ਅਤੇ ਝੂਠੇ ਪੁਲਿਸ ਕੇਸਾਂ ਦਾ ਸਾਹਮਣਾ ਕਰ ਰਹੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿਚ ਤਾਜ਼ਾ ਵਾਪਰੀਆਂ ਘਟਨਾਵਾਂ ਕਰਕੇ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਿੱਖਾਂ ਦੀ ਤੁਰੰਤ ਮੱਦਦ ਕਰਨ ਦਾ ਫੈਸਲਾ ਕੀਤਾ ਹੈ।

ਉਹਨਾਂ ਕਿਹਾ ਕਿ ਤਿੰਨ ਸੀਨੀਅਰ ਆਗੂ ਸਰਦਾਰ ਭੂੰਦੜ, ਪ੍ਰੋਫੈਸਰ ਚੰਦੂਮਾਜਰਾ ਅਤੇ ਸ੍ਰੀ ਗੁਜਰਾਲ ਜਲਦੀ ਹੀ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰੁਦੇਸ਼ ਜਾ ਕੇ ਉਹਨਾਂ ਸਿੱਖਾਂ ਦੀ ਮੱਦਦ ਕਰਨਗੇ, ਜਿਹਨਾਂ ਨੂੰ ਬਿਨਾਂ ਕਿਸੇ ਗਲਤੀ ਤੋਂ ਸਥਾਨਕ ਪ੍ਰਸਾਸ਼ਨ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਸਿੱਖਾਂ ਦੇ ਘਰਾਂ ਅਤੇ ਰੁਜ਼ਗਾਰ ਉੱਤੇ ਮੰਡਰਾ ਰਹੇ ਖਤਰੇ ਦਾ ਸਾਹਮਣਾ ਕਰਨ ਲਈ ਅਕਾਲੀ ਦਲ ਵੱਲੋਂ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।

ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਸ਼ਿਓਪੁਰ ਜ਼ਿਲ੍ਹੇ ਅੰਦਰ ਸਿੱਖਾਂ ਦੇ 9 ਘਰਾਂ ਅਤੇ 200 ਏਕੜ ਜ਼ਮੀਨ ਨੂੰ ਸਥਾਨਕ ਪ੍ਰਸਾਸ਼ਨ ਵੱਲੋਂ ‘ਗੈਰਕਾਨੂੰਨੀ ਕਬਜ਼ੇ ਵਾਲੀ ਸੰਪਤੀ‘ ਕਹਿ ਕੇ ਖੋਹਿਆ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਇੱਕ ਨਗਰ ਕੀਰਤਨ ਵਿਚ ਭਾਗ ਲੈਣ ਵਾਲੇ 55 ਸਿੱਖਾਂ ਉੱਤੇ ਝੂਠੇ ਕੇਸ ਪਾ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਅਕਾਲੀ ਦਲ ਕਮੇਟੀ ਦੇ ਮੈਂਬਰ ਇਹਨਾਂ ਦੋਵੇਂ ਥਾਂਵਾਂ ਉੱਤੇ ਜਾਣਗੇ ਅਤੇ ਪੀੜਤਾਂ ਦੇ ਕੇਸਾਂ ਨੂੰ ਸਹੀ ਢੰਗ ਨਾਲ ਉਠਾਉਣਗੇ।

- Advertisement -

YES PUNJAB

Transfers, Postings, Promotions

spot_img
spot_img

Stay Connected

223,716FansLike
113,236FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech