ਅਕਾਲੀ ਦਲ ਨੇ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਮੁੱਖ ਸਕੱਤਰ ਕੋਲੋਂ ਜਾਂਚ ਕਰਵਾਉਣ ਦਾ ਮੁੱਖ ਮੰਤਰੀ ਦਾ ਫੈਸਲਾ ਕੀਤਾ ਰੱਦ

ਚੰਡੀਗੜ੍ਹ, 20 ਅਗਸਤ, 2020:

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 63 ਕਰੋੜ ਰੁਪਏ ਦੇ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਮੁੱਖ ਸਕੱਤਰ ਕੋਲੋਂ ਜਾਂਚ ਕਰਵਾਉਣ ਦੇ ਫੈਲਸੇ ਨੂੰ ਰੱਦ ਕਰ ਦਿੱਤਾ ਤੇ ਕਿਹਾ ਕਿ ਇਹ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼ੇ੍ਰਣੀਆਂ ਦੀ ਭਲਾਈ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਲਈ ਕਲੀਨ ਚਿੱਟਣ ਹਾਸਲ ਕਰਨ ਦੀ ਕਾਰਵਾਈ ਤੋਂ ਇਲਾਵਾ ਹੋਰ ਕੁਝ ਨਹੀਂ ਹੈ ਤੇ ਪਾਰਟੀ ਨੇ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਤੋਂ ਐਸ ਸੀ ਸਕਾਲਰਸ਼ਿਪ ਸਕੀਮ ਅਧੀਨ ਪ੍ਰਾਪਤ ਹੋਏ 811 ਕਰੋੜ ਰੁਪਏ ਦੀ ਵੰਡ ਦਾ ਹਿਸਾਬ ਮੰਗਦਾ ਹੈ ਕਿਉਂਕਿ ਸ਼ੁਰੂਆਤੀ ਦੌਰ ਵਿਚ ਭਾਵੇਂ ਇਹ ਘੁਟਾਲਾ 63 ਕਰੋੜ ਰੁਪਏ ਦਾ ਦੱਸਿਆ ਗਿਆ ਹੋਵੇ ਪਰ ਅਸਲੀਅਤ ਇਹ ਹੈ ਕਿ ਇਹ ਬਹੁਤ ਜ਼ਿਆਦਾ ਵੱਡਾ ਘੁਟਾਲਾ ਹੈ।

ਉਹਨਾਂ ਕਿਹਾ ਕਿ ਧਰਮਸੋਤ ਨੂੰ ਬਰਖ਼ਾਸਤ ਕਰ ਕੇ ਉਹਨਾਂ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਉਹਨਾਂ ਖਿਲਾਫ ਸੂਬੇ ਦੇ ਲੱਖਾਂ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਲਈ ਵੱਖਰੇ ਤੌਰ ’ਤੇ ਕੇਸ ਦਰਜ ਹੋਣਾ ਚਾਹੀਦਾ ਹੈ।

ਸ੍ਰੀ ਗਰੇਵਾਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੂੰ ਆਪਣੇ ਮੁੱਖ ਸਕੱਤਰ ਵਿਚ ਤਾਂ ਵਿਸ਼ਵਾਸ ਹੈ ਪਰ ਉਹਨਾਂ ਨੂੰ ਆਪਣੇ ਵਧੀਕ ਮੁੱਖ ਸਕੱਤਰ ਵਿਚ ਵਿਸ਼ਵਾਸ ਨਹੀਂ ਹੈ ਜਿਹਨਾਂ ਨੇ ਐਸ ਸੀ ਤੇ ਬੀ ਸੀ ਭਾਈਚਾਰੇ ਦੀ ਭਲਾਈ ਵਿਭਾਗ ਦੇ ਮੁਖੀ ਹੁੰਦਿਆਂ ਆਪਣੀ ਡੂੰਘੀ ਪੜਤਾਲ ਤੋਂ ਬਾਅਦ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਸ੍ਰੀ ਗਰੇਵਾਲ ਨੇ ਕਿਹਾ ਕਿ ਜਦੋਂ ਇਸੇ ਪੱਧਰ ਦੇ ਐਡੀਸ਼ਨਲ ਚੀਫ ਸੈਕਟਰੀ ਨੇ ਇਸ ਮਾਮਲੇ ਦੀ ਜਾਂਚ ਤਕਰੀਬਨ ਮੁਕੰਮਲ ਕਰ ਲਈ ਸੀ ਤਾਂ ਚੀਫ ਸੈਕਟਰੀ ਨੇ ਇਸ ਮਾਮਲੇ ਦੀ ਜਾਂਚ ਕੀ ਕਰਨਗੇ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਅਸੀਂ ਵੇਖ ਲਿਆ ਹੈ ਕਿ ਕਿਵੇਂ ਅਫਸਰਸ਼ਾਹੀ ਨੂੰ ਦੁਸ਼ਹਿਰਾ ਰੇਲ ਹਾਦਸੇ ਅਤੇ ਬਟਾਲਾ ਬੰਬ ਧਮਾਕੇ ਵਿਚ ਕਲੀਨ ਚਿੱਟ ਹਾਸਲ ਕਰਨ ਲਈ ਵਰਤਿਆ ਗਿਆ ਹੈ। ਉਹਨਾਂ ਕਿਹਾ ਕਿ ਹੁਣ ਇਕ ਨਿਰਪੱਖ ਜਾਂਚ ਹੀ ਸਾਰੇ ਦੋਸ਼ੀਆਂ ਨੂੰ ਸਾਹਮਣੇ ਲਿਆ ਸਕਦੀ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਸਜ਼ਾ ਦੁਆ ਸਕਦੀ ਹੈ।

ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਾਅਵਿਆਂ ਤੋਂ ਉਲਟ ਅਫਸਰਸ਼ਾਹੀ ਸਾਧੂ ਸਿੰਘ ਧਰਮਸੋਤ ਨੂੰ ਬਚਾਉਣ ’ਤੇ ਤੁਲੀ ਹੈ। ਉਹਨਾਂ ਕਿਹਾ ਕਿਜ ੇਕਰ ਮੁੱਖ ਮੰਤਰੀ ਨੂੰ ਮਾਮਲੇ ਦੀ ਨਿਰਪੱਖ ਜਾਂਚ ਵਿਚ ਕੋਈ ਦਿਲਚਸਪੀ ਹੁੰਦੀ ਤਾਂ ਫਿਰ ਉਹ ਮੰਤਰੀ ਤੋਂ ਅਸਤੀਫਾ ਮੰਗਦੇ ਅਤੇ ਏ ਸੀ ਐਸ ਕਿਰਪਾ ਸ਼ੰਕਰ ਸਰੋਜ ਦੀ ਰਿਪੋਰਟ ਦੇ ਆਧਾਰ ’ਤੇ ਕੇਸ ਵਿਚ ਐਫ ਆਈ ਆਰ ਦਰਜ ਕਰਨ ਦੇ ਹੁਕਮ ਦਿੰੰਦੇ।


ਇਸ ਨੂੰ ਵੀ ਪੜ੍ਹੋ:
ਅੱਖਾਂ ਖੋਲ੍ਹਣ ਵਾਲੀ ਹੈ ਪੰਜਾਬ ਪੁਲਿਸ ਤੇ ਬਿਜਲੀ ਬੋਰਡ ਦੇ ਟਕਰਾਅ ਦੀ ਅੰਦਰੂਨੀ ਹਕੀਕਤ – ਐੱਚ.ਐੱਸ.ਬਾਵਾ


ਇਸ ਨੂੰ ਵੀ ਪੜ੍ਹੋ:
ਸੁਮੇਧ ਸੈਣੀ ਕਿਉਂ ਤੋੜ ਰਹੇ ਹਨ ਪੰਜਾਬ ਪੁਲਿਸ ’ਤੇ ਲੋਕਾਂ ਦਾ ਵਿਸ਼ਵਾਸ? – ਐੱਚ.ਐੱਸ.ਬਾਵਾ


ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਸਰਕਾਰ ਨੇ ਵਿਭਾਗੀ ਜਾਂਚ ਦਾ ਫੈਸਲਾ ਕੀਤਾ ਤੇ ਹੁਣ ਮੁੱਖ ਸਕੱਤਰ ਦੀ ਨਵੀਂ ਜਾਂਚ ਦਾ ਹੁਕਮ ਦਿੱਤਾ ਤਾਂ ਕਿ ਮਾਮਲਾ ਠੰਡੇ ਬਸਤੇ ਵਿਚ ਪਾਇਆ ਜਾ ਸਕੇ। ਉਹਨਾਂ ਕਿਹਾ ਕਿਅਸੀਂ ਦਲਿਤ ਵਿਦਿਆਰਥੀਆਂ ਨਾਲ ਇਹ ਅਨਿਆਂ ਨਹੀਂ ਹੋਣ ਦਿਆਂਗੇ।

ਉਹਨਾਂ ਕਿਹਾ ਕਿ ਅਸੀਂ ਸੰਘਰਸ਼ ਸ਼ੁਰੂ ਕਰਾਂਗੇ ਤਾਂ ਕਿ ਯਕੀਨੀ ਬਣਾਇਆ ਜਾ ਸਕੇ ਕਿ ਧਰਮਸੋਤ ਸਲਾਖਾਂ ਪਿੱਛੇ ਹੋਣ ਅਤੇ ਉਹਨਾਂ ਵੱਲੋਂ ਲੁੱਟਿਆ ਪੈਸਾ ਵਸੂਲਿਆ ਜਾ ਸਕੇ ਤੇ ਐਸ ਸੀ ਵਿਦਿਆਰਥੀਆਂ ਨੂੰ ਵਾਪਸ ਦਿੱਤਾ ਜਾ ਸਕੇ।

ਕੇਸ ਦੇ ਵੇਰਵੇ ਸਾਂਝੇ ਕਰਦਿਆਂ ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਏ ਸੀ ਐਸ ਨੇ ਸਬੂਤਾਂ ਸਮੇਤ ਵਿਸਥਾਰਿਤ ਜਾਂਚ ਰਿਪੋਰਟ ਸੌਂਪ ਕੇ ਸਾਬਤ ਕੀਤਾ ਹੈ ਕਿ ਸਾਧੂ ਸਿੰਘ ਧਰਮਸੋਤ ਨੇ 39 ਕਰੋੜ ਰੁਪੲੈ ਦਾ ਘੁਟਾਲਾ ਕੀਤਾ ਹੈ ਜਦਕਿ ਉਹਨਾ ਨੇ 24 ਕਰੋੜ ਰੁਪਏ ਉਸ ਪ੍ਰਾਈਵੇਟ ਵਿਦਿਅਕ ਅਦਾਰੇ ਨੂੰ ਰਿਲੀਜ਼ ਕੀਤੇ ਹਨ ਜਿਸਦੇ ਖਿਲਾਫ ਸਰਕਾਰ ਨੇ ਵਸੂਲੀਆਂ ਦੇ ਹੁਕਮ ਜਾਰੀ ਕੀਤੇ ਸਨ।

ਉਹਨਾਂ ਕਿਹਾ ਕਿ ਏ ਸੀ ਐਸ ਨੇ ਇਹ ਵੀ ਦੱਸਿਆ ਹੈ ਕਿ ਮੰਤਰੀ ਨੇ ਖੁਦ ਡਿਪਟੀ ਡਾਇਰੈਕਟਰ ਵੱਲੋਂ ਬਣਾਏ ਨੋਟ ’ਤੇ ਆਪ ਹਸਤਾਖ਼ਰ ਕਰ ਕੇ ਇਹ ਪੈਸਾ ਜਾਰੀ ਕਰਨ ਦੇ ਹੁਕਮ ਦਿੱਤੇ ਹਨ ਤੇ ਅਜਿਹਾ ਕਰਦਿਆਂ ਏ ਸੀ ਐਸ ਵੱਲੋਂ ਲਾਏ ਇਤਰਾਜ਼ ਖਾਰਜ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਡਿਪਟੀ ਡਾਇਰੈਕਟਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਪਰ ਉਹਨਾਂ ਨੇ ਦੋ ਮਹੀਨੇ ਲੰਘਣ ਮਗਰੋਂ ਜਵਾਬ ਨਹੀਂ ਦਿੱਤਾ।

ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਧਰਮਸੋਤ ਵੱਲੋਂ ਪੈਸਾ ਲਾਭਪਾਤਰੀਆਂ ਨੂੰ ਜਾਰੀ ਨਾ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਤੋਂ ਮਿਲੇ 309 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਜਾਰੀ ਨਹੀਂ ਕੀਤੇ।

ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਧਰਮਸੋਤ ਇਸ ਪੈਸੇ ਨੂੰ ਹੜਪਣਾ ਚਾਹੁੰਦੇ ਸਨ ਪਰ ਉਹਨਾਂ ਨੂੰ ਏ ਸੀ ਐਸ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤੇ ਉਹਨਾਂ ਨੇ ਐਸ ਸੀ ਵਿਦਿਆਰਥੀਆਂ ਨੂੰ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਹੱਥੋਂ ਖਜੱਲ ਖੁਆਰ ਹੋਣ ਦਿੱਤਾ ਸੀ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


Yes Punjab - Top Stories