Saturday, December 9, 2023

ਵਾਹਿਗੁਰੂ

spot_img
spot_img

ਅਕਾਲੀ ਦਲ ਨੇ ਧੱਕੇਸ਼ਾਹੀ ਵਿਰੁੱਧ ਅਕਾਲੀ ਵਰਕਰਾਂ ਦੀ ਮੱਦਦ ਲਈ ਐਕਸ਼ਨ ਗਰੁੱਪ ਬਣਾਇਆ

- Advertisement -

ਚੰਡੀਗੜ੍ਹ, 28 ਜੂਨ, 2019:

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਅਕਾਲੀ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ ਆਪਣੇ ਵਰਕਰਾਂ ਦੀ ਮੱਦਦ ਲਈ ਇੱਕ ਛੇ ਮੈਂਬਰੀ ਐਕਸ਼ਨ ਗਰੁੱਪ ਬਣਾਇਆ ਹੈ।

ਇਸ ਤੋਂ ਇਲਾਵਾ ਪਾਰਟੀ ਨੇ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਦੇਣ ਅਤੇ ਦਲਿਤ ਵਿਦਿਆਰਥੀਆਂ ਦੇ ਬਕਾਇਆ ਦਲਿਤ ਵਜ਼ੀਫੇ ਤੁਰੰਤ ਜਾਰੀ ਕਰਨ ਵਾਸਤੇ ਸਰਕਾਰ ਨੂੰ ਮਜ਼ਬੂਰ ਕਰਨ ਲਈ ਤਿੰਨ ਧਰਨੇ ਦੇਣ ਦਾ ਫੈਸਲਾ ਕੀਤਾ ਹੈ।

ਇਸ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਫੈਸਲਾ ਹਾਲ ਹੀ ਵਿਚ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਉਹਨਾਂ ਕਿਹਾ ਕਿ ਐਕਸ਼ਨ ਗਰੁੱਪ ਵਿਚ ਮੇਰੇ ਤੋਂ ਇਲਾਵਾ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਗੁਲਜ਼ਾਰ ਸਿੰਘ ਰਣੀਕੇ ਅਤੇ ਬਲਦੇਵ ਸਿੰਘ ਮਾਨ ਨੂੰ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਕਿਸੇ ਵੀ ਥਾਂ ਲੋੜ ਪੈਣ ਉਤੇ ਇਸ ਐਕਸ਼ਨ ਗਰੁੱਪ ਨੂੰ ਤੁਰੰਤ ਵਰਕਰਾਂ ਦੀ ਮੱਦਦ ਲਈ ਪੁੱਜਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪਾਰਟੀ ਵਰਕਰਾਂ ਖ਼ਿਲਾਫ ਝੂਠੇ ਪਰਚੇ ਦਰਜ ਕੀਤੇ ਜਾਣ ‘ਤੇ ਇਹ ਗਰੁੱਪ ਨਾ ਸਿਰਫ ਉਹਨਾਂ ਦੇ ਹੱਕ ਵਿਚ ਸਮਰਥਨ ਜੁਟਾਏਗਾ, ਸਗੋਂ ਉਹਨਾਂ ਨੂੰ ਕਾਨੂੰਨੀ ਮੱਦਦ ਵੀ ਪ੍ਰਦਾਨ ਕਰੇਗਾ।

ਡਾਕਟਰ ਚੀਮਾ ਨੇ ਕਿਹਾ ਕਿ ਪਾਰਟੀ ਨੇ ਇਹ ਵੀ ਫੈਸਲਾ ਲਿਆ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਲੋੜੀਂਦੀ ਬਿਜਲੀ ਦੀ ਸਪਲਾਈ ਦੀ ਮੰਗ ਕਰਨ ਲਈ 11 ਜੁਲਾਈ ਨੂੰ ਮੋਗਾ, 17 ਜੁਲਾਈ ਨੂੰ ਗੁਰਦਾਸਪੁਰ ਅਤੇ 24 ਜੁਲਾਈ ਨੂੰ ਪਟਿਆਲਾ ਵਿਖੇ ਧਰਨੇ ਦਿੱਤੇ ਜਾਣਗੇ।

ਉਹਨਾਂ ਕਿਹਾ ਕਿ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਨਹੀਂ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵੋਲਟੇਜ ਘੱਟ-ਵੱਧ ਹੋਣ ਕਰਕੇ ਟਿਊਬਵੈਲ ਮੋਟਰਾਂ ਦਾ ਨੁਕਸਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਵੱਲੋਂ ਸਰਕਾਰ ਕੋਲੋਂ ਗਰੀਬ ਖਪਤਕਾਰਾਂ ਨੂੰ ਗਲਤੀ ਨਾਲ ਭੇਜੇ ਬਿਜਲੀ ਦੇ ਮੋਟੇ ਬਿਲਾਂ ਉੱਤੇ ਨਜ਼ਰਸਾਨੀ ਕਰਨ ਵੀ ਮੰਗ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਇਹਨਾਂ ਧਰਨਿਆਂ ਦੌਰਾਨ ਦਲਿਤ ਵਿਦਿਆਰਥੀਆਂ ਦੇ ਬਕਾਇਆ ਪਏ ਦਲਿਤ ਵਜ਼ੀਫੇ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਜਾਵੇਗਾ ਕਿ ਸਰਕਾਰ ਦੀ ਕਾਲਜਾਂ ਨੂੰ ਵਜ਼ੀਫੇ ਦੀ ਰਾਸ਼ੀ ਦੇਣ ਵਿਚ ਨਾਕਾਮੀ ਕਰਕੇ ਕਿਸੇ ਵੀ ਦਲਿਤ ਵਿਦਿਆਰਥੀ ਨੂੰ ਕਾਲਜ ਵਿਚ ਕਲਾਸਾਂ ਲਾਉਣ ਜਾਂ ਪ੍ਰੀਖਿਆ ਵਿਚ ਬੈਠਣ ਤੋਂ ਨਾ ਰੋਕਿਆ ਜਾਵੇ।

- Advertisement -

YES PUNJAB

Transfers, Postings, Promotions

Stay Connected

223,718FansLike
113,236FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech