ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ
ਅੰਮ੍ਰਿਤਸਰ, 25 ਸਤੰਬਰ, 2019:

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਅਕਾਲ ਚਲਾਣਾ ਕਰ ਗਏ ਹਨ।

ਉਨ੍ਹਾਂ ਬੁੱਧਵਾਰ, 25 ਸਤੰਬਰ ਨੂੰ ਸਵੇਰੇ ਆਖ਼ਰੀ ਸਾਹ ਲਏ।

ਉਹਨਾਂ ਦਾ ਅੰਤਿਮ ਸਸਕਾਰ ਵੀਰਵਾਰ, 26 ਸਤੰਬਰ ਨੂੰ ਕੀਤਾ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਣੇ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਅਤੇ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਗਿਆਨੀ ਪੂਰਨ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਸੰਬੰਧੀ ਇਕ ਸ਼ੋਕ ਸਭਾ ਸ਼੍ਰੋਮਣੀ ਗੁਰਦੁਆਰਾ ਪ੍ਰਬੰੰਧਕ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਕੀਤੀ ਜਾ ਰਹੀ ਹੈ।

ਇਸ ਨੂੰ ਵੀ ਪੜ੍ਹੋ: 
ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Share News / Article

YP Headlines