Wednesday, June 29, 2022

ਵਾਹਿਗੁਰੂ

spot_img



ਅਣ-ਅਧਿਕਾਰਤ ਕਾਲੋਨੀਆਂ ‘ਚ ਬਿਨਾਂ ਐਨ.ਓ.ਸੀ. ਦੇ ਜਾਇਦਾਦ ਦੀ ਰਜਿਸਟ੍ਰੇਸ਼ਨ ਨਾ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ, ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰਾਂ ਨੂੰ ਕਿਹਾ

ਯੈੱਸ ਪੰਜਾਬ
ਜਲੰਧਰ, 27 ਮਈ, 2022 –
ਮਾਲ ਵਿਭਾਗ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹੇ ਦੇ ਸਮੂਹ ਸਬ ਰਜਿਸਟਰਾਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜਦੋਂ ਤੱਕ ਸਮਰੱਥ ਅਧਿਕਾਰੀ ਵੱਲੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅਣ-ਅਧਿਕਾਰਤ ਕਲੋਨੀਆਂ ਵਿੱਚ ਕਿਸੇ ਵੀ ਜਾਇਦਾਦ ਦੀ ਰਜਿਸਟ੍ਰੇਸ਼ਨ ਨਾ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲ ਵਿਭਾਗ ਵੱਲੋੰ ਨਵੇਂ ਹੁਕਮ ਜਾਰੀ ਕਰਦਿਆਂ ਸਾਰੇ ਸਬ ਰਜਿਸਟਰਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਗੈਰ-ਕਾਨੂੰਨੀ/ਅਣ-ਅਧਿਕਾਰਤ ਕਲੋਨੀਆਂ, ਜਿਨ੍ਹਾਂ ਪਾਸ ਸਬੰਧਤ ਅਥਾਰਟੀ ਤੋੰ ਇਤਰਾਜ਼ਹੀਣਤਾ ਸਰਟੀਫ਼ਿਕੇਟ ਨਹੀਂ ਹੈ, ਦੀ ਜਾਇਦਾਦ ਦੀ ਰਜਿਸਟ੍ਰੇਸ਼ਨ ਨਾ ਕਰਕੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ਨਾ ਸਿਰਫ਼ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਹੀਆਂ ਹਨ ਸਗੋਂ ਲੋਕਾਂ ਨਾਲ ਵੀ ਧੋਖਾ ਹੋ ਰਿਹਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਗੈਰ-ਕਾਨੂੰਨੀ ਕਲੋਨੀਆਂ ਕਾਰਨ ਬੇਤਰਤੀਬ ਸ਼ਹਿਰੀਕਰਨ ਹੋ ਰਿਹਾ ਹੈ, ਜਿੱਥੇ ਬਿਜਲੀ, ਸੜਕ, ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਵਰਗੇ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਵਸਨੀਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਰਕੇ ਮਾਲ ਵਿਭਾਗ ਨੇ ਜਦੋੰ ਤੱਕ ਸਮੱਰਥ ਅਥਾਰਟੀ ਵੱਲੋੰ ਐਨ.ਓ.ਸੀ. ਜਾਰੀ ਨਹੀਂ ਕੀਤਾ ਜਾਂਦਾ, ਉਦੋੰ ਤੱਕ ਆਪਣੇ ਸਾਰੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਕਲੋਨੀਆਂ ਨਾਲ ਸਬੰਧਤ ਜਾਇਦਾਦਾਂ ਦੀ ਸੇਲ ਡੀਡ ਦੀ ਰਜਿਸਟ੍ਰੇਸ਼ਨ ਤੁਰੰਤ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸੇ ਤਰ੍ਹਾਂ, ਕਿਸੇ ਵੀ ਕਿਸਮ ਦੀ ਮਾਲਕੀ ਦੇ ਤਬਾਦਲੇ ‘ਤੇ ਵੀ ਅਗਲੇ ਹੁਕਮਾਂ ਤੱਕ ਪਾਬੰਦੀ ਰਹੇਗੀ।

ਘਨਸ਼ਿਆਮ ਥੋਰੀ ਨੇ ਸਪੱਸ਼ਟ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ‘ਤੇ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਬ ਰਜਿਸਟਰਾਰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਗੈਰ-ਕਾਨੂੰਨੀ/ਅਣ-ਅਧਿਕਾਰਤ ਕਾਲੋਨੀਆਂ ਵਿੱਚ ਸੇਲ ਡੀਡਜ਼ ਦੀ ਰਜਿਸਟਰੀ ਤੋੰ ਗੁਰੇਜ਼ ਕੀਤਾ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,441FansLike
113,908FollowersFollow

ENTERTAINMENT

National

GLOBAL

OPINION

G-20 summit in Kashmir: An unparalleled diplomatic achievement for India after 1990 – by Ahmed Ali Fayyaz

New Delhi, June 27, 2022- On Thursday, 23 June 2022, the Government of Jammu and Kashmir constituted a 5-member committee of bureaucrats under Principal...

Understanding who lit the flames of ‘Agnipath, and why – by Kavya Dubey

It is an indescribably inspiring feeling to see a 'fauji' on the move - clad in his camouflage uniform at a railway platform with...

Prez poll: Draupadi Murmu’s nomination tactical outreach to tribals – by Sunil Trivedi

New Delhi, June 26, 2022- The nomination of Draupadi Murmu as NDA's Presidential candidate has been seen as a tactical political outreach to the...

SPORTS

Health & Fitness

Can blood thinners help reduce symptoms of long Covid?

London, June 29, 2022- Researchers in the UK are probing a potential link between blood clots and long-term symptoms post a Covid infection, and whether a treatment of blood thinners may help reduce long Covid conditions, media reports said. Long Covid is defined as having new or ongoing symptoms four weeks or more after the start of disease. The symptoms,...

Gadgets & Tech

error: Content is protected !!