ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨਾਲ ਵਿਤਕਰਾ ਜਾਂ ਜ਼ਿਆਦਤੀ ਕਰਨ ਵਾਲਿਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਪ੍ਰਮਿਲਾ ਫ਼ਲੀਆਂਵਾਲਾ

ਯੈੱਸ ਪੰਜਾਬ
ਫਾਜ਼ਿਲਕਾ, 13 ਮਈ, 2022 –
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਮਿਸ ਪਰਮੀਲਾ ਫਲੀਆਂਵਾਲਾ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕਰ ਕੇ ਵੱਖ ਵੱਖ ਮਾਮਲਿਆਂ ਵਿਚ ਸੁਣਵਾਈ ਕੀਤੀ ਅਤੇ ਪੁਲਸ ਅਤੇ ਹੋਰ ਮਹਿਕਮਿਆਂ ਨੂੰ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਐੱਸ ਸੀ ਕਮਿਸ਼ਨ ਵੱਲੋਂ ਐੱਸਸੀ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਐੱਸ ਸੀ ਭਾਈਚਾਰੇ ਦੇ ਵਿਅਕਤੀ ਨਾਲ ਕੋਈ ਜ਼ਿਆਦਤੀ ਨਾ ਹੋਵੇ।

ਉਨ੍ਹਾਂ ਨੇ ਪੁਲਸ ਵਿਭਾਗ ਸਮੇਤ ਸਾਰੇ ਵਿਭਾਗਾਂ ਨੂੰ ਕਿਹਾ ਕਿ ਐੱਸਸੀ ਭਾਈਚਾਰੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ ਅਤੇ ਸਮਾਜ ਵਿੱਚ ਹੋਣ ਵਾਲੇ ਹਰ ਪ੍ਰਕਾਰ ਦੇ ਵਿਤਕਰੇ ਨੂੰ ਰੋਕਿਆ ਜਾਵੇ।

ਇਸ ਮੌਕੇ ਉਨ੍ਹਾਂ ਵੱਲੋਂ ਮੂਲਿਆਂਵਾਲੀ ਪਿੰਡ ਦੇ ਇੱਕ ਮਾਮਲੇ ਤੋਂ ਇਲਾਵਾ ਮਾਹੂਆਣਾ ਹਰੀਪੁਰਾ ਕੋਇਲ ਖਿੜੇ ਦੇ ਮਾਮਲੇ ਸੁਣੇ ਗਏ ਅਤੇ ਅਬੋਹਰ ਦੇ ਮਾਰਕੁੱਟ ਦੇ ਇੱਕ ਮਾਮਲੇ ਵਿੱਚ ਵੀ ਉਨ੍ਹਾਂ ਨੇ ਪੁਲੀਸ ਨੂੰ ਜਲਦ ਕਾਰਵਾਈ ਕਰਨ ਦੀ ਹਦਾਇਤ ਕੀਤੀ ਉਨ੍ਹਾਂ ਨੇ ਇਸ ਮੌਕੇ ਪੁਲਸ ਵਿਭਾਗ ਸਮੇਤ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਤੈਅ ਸਮੇਂ ਹੱਦ ਅੰਦਰ ਕਾਰਵਾਈ ਕਰਕੇ ਪੀੜਤ ਲੋਕਾਂ ਨੂੰ ਇਨਸਾਫ ਦਿਵਾਇਆ ਜਾਵੇ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਬਰਿੰਦਰ ਸਿੰਘ ਡੀ ਐੱਸ ਪੀ ਜਸਬੀਰ ਸਿੰਘ ਪੰਨੂ ਤਹਿਸੀਲਦਾਰ ਰਾਕੇਸ਼ ਅਗਰਵਾਲ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ