Sunday, July 3, 2022

ਵਾਹਿਗੁਰੂ

spot_img



ਅਪਨੀਤ ਰਿਆਤ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ, 10 ਫਰਵਰੀ, 2020 –
2011 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਹੁਸ਼ਿਆਰਪੁਰ ਦੇ 145ਵੇਂ ਡੀ.ਸੀ. ਹਨ ਅਤੇ ਉਨ੍ਹਾਂ ਦੀ ਡਿਪਟੀ ਕਮਿਸ਼ਨਰ ਵਜੋਂ ਇਹ ਦੂਸਰੀ ਤਾਇਨਾਤੀ ਹੈ। ਇਸ ਤੋਂ ਪਹਿਲਾਂ ਉਹ ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

ਉਪਰੰਤ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਵੱਖ-ਵੱਖ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਿਲ੍ਹੇ ਵਿੱਚ ਹੇਠਲੇ ਪੱਧਰ ਤੱਕ ਹੋਰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਮੌਜੂਦਾ ਤੌਰ ‘ਤੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਤੁਰੰਤ ਜਾਣਕਾਰੀ ਦੇਣ ਦੀ ਹਦਾਇਤ ਵੀ ਕੀਤੀ, ਤਾਂ ਜੋ ਜਿਥੇ ਵਿਕਾਸ ਕਾਰਜ ਜਲਦੀ ਨੇਪਰੇ ਚਾੜਨ ਲਈ ਹੋਰ ਤੇਜ਼ੀ ਲਿਆਂਦੀ ਜਾ ਸਕੇ, ਉਥੇ ਯੋਜਨਾਵਾਂ ਨੂੰ ਹੋਰ ਵਧੀਆ ਤਰੀਕੇ ਨਾਲ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਸਕੇ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਜਨਤਾ ਨੂੰ ਕਿਸੇ ਵੀ ਤਰਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤਰੀਕੇ ਨਾਲ ਪ੍ਰਸ਼ਾਸ਼ਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਾਫ਼-ਸੁਥਰਾ ਪ੍ਰਸ਼ਾਸ਼ਨ ਦੇਣਾ ਹੀ ਉਨ੍ਹਾਂ ਦੀ ਮੁੱਖ ਤਰਜ਼ੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਲੋਕ ਲਹਿਰ ਬਣਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਐਸ.ਪੀ. ਸ੍ਰੀ ਪਰਮਿੰਦਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਮਿਤ ਮਹਾਜਨ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ, ਐਸ.ਡੀ.ਐਮ. ਦਸੂਹਾ ਸ੍ਰੀਮਤੀ ਜੋਤੀ ਬਾਲਾ, ਐਸ.ਡੀ.ਐਮ. ਐਸ.ਡੀ.ਐਮ. ਗੜਸ਼ੰਕਰ ਸ੍ਰੀ ਹਰਬੰਸ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜਰ ਸਨ।

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,792FansLike
113,902FollowersFollow

ENTERTAINMENT

National

GLOBAL

OPINION

G-20 summit in Kashmir: An unparalleled diplomatic achievement for India after 1990 – by Ahmed Ali Fayyaz

New Delhi, June 27, 2022- On Thursday, 23 June 2022, the Government of Jammu and Kashmir constituted a 5-member committee of bureaucrats under Principal...

Understanding who lit the flames of ‘Agnipath, and why – by Kavya Dubey

It is an indescribably inspiring feeling to see a 'fauji' on the move - clad in his camouflage uniform at a railway platform with...

Prez poll: Draupadi Murmu’s nomination tactical outreach to tribals – by Sunil Trivedi

New Delhi, June 26, 2022- The nomination of Draupadi Murmu as NDA's Presidential candidate has been seen as a tactical political outreach to the...

SPORTS

Health & Fitness

Can blood thinners help reduce symptoms of long Covid?

London, June 29, 2022- Researchers in the UK are probing a potential link between blood clots and long-term symptoms post a Covid infection, and whether a treatment of blood thinners may help reduce long Covid conditions, media reports said. Long Covid is defined as having new or ongoing symptoms four weeks or more after the start of disease. The symptoms,...

Gadgets & Tech

error: Content is protected !!