31.7 C
Delhi
Saturday, April 20, 2024
spot_img
spot_img

ਅਮਰਜੀਤ ਸਿੰਘ ਟਿੱਕਾ ਨੇ ਪੰਜਾਬ ਮੀਡੀਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ, 04 ਨਵੰਬਰ, 2019:

ਸ੍ਰੀ ਅਮਰਜੀਤ ਸਿੰਘ ਟਿੱਕਾ ਨੇ ਅੱਜ ਪੰਜਾਬ ਮੀਡੀਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਉਨਾਂ ਦੇ ਰਿਸ਼ਤੇਦਾਰ, ਦੋਸਤ ਅਤੇ ਪਤਵੰਤੇ ਵੀ ਹਾਜ਼ਰ ਸਨ।

ਇੱਥੇ ਉਦਯੋਗ ਭਵਨ ਵਿਖੇ ਵਿਖੇ ਆਪਣਾ ਅਹੁਦਾ ਸੰਭਾਲਣ ਮਗਰੋਂ ਸ੍ਰੀ ਅਮਰਜੀਤ ਸਿੰਘ ਟਿੱਕਾ ਨੇ ਨਵੀਂ ਜ਼ਿੰਮੇਵਾਰੀ ਦੇਣ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਤੌਰ ਚੇਅਰਮੈਨ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਸਮਰੱਥਾ ਅਤੇ ਸ਼ਿੱਦਤ ਨਾਲ ਨਿਭਾਉਣਗੇ।

ਸ੍ਰੀ ਟਿੱਕਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਨਾਂ ਨੂੰ ਸਰਕਾਰੀ ਨੌਕਰੀਆਂ ਪਿੱਛੇ ਭੱਜਣ ਦੀ ਬਜਾਏ ਸਵੈ-ਰੁਜ਼ਗਾਰ ਲਈ ਸੂਖਮ, ਛੋਟੇ, ਦਰਮਿਆਨੇ ਅਤੇ ਵੱਡੇ ਉਦਯੋਗ ਸਥਾਪਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਸੂਬਾ ਸਰਕਾਰ ਪਹਿਲਾਂ ਹੀ ਉਦਯੋਗ ਪੱਖੀ ਵਾਤਾਵਰਣ ਸਿਰਜਣ ਲਈ ਲਗਾਤਾਰ ਕਾਰਜ ਕਰ ਰਹੀ ਹੈ।

ਉਨਾਂ ਕਿਹਾ ਕਿ ਇਸੇ ਦਿਸ਼ਾ ’ਚ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2017 ਲਾਗੂ ਕੀਤੀ ਜਾ ਚੁੱਕੀ ਹੈ, ਜਿਸ ’ਚ ਉਦਯੋਗਾਂ ਨੂੰ ਅਨੇਕਾਂ ਵਿੱਤੀ ਛੋਟਾਂ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਉਹ ਸੂਬੇ ’ਚ ਸਨਅਤੀ ਆਰਥਿਕਤਾ ਨੂੰ ਮਜ਼ਬੂਤੀ ਦੇਣ, ਨਵੀਂਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਅਤੇ ਕਮਜ਼ੋਰ ਉਦਯੋਗਿਕ ਇਕਾਈਆਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਯਤਨ ਕਰਨਗੇ।

ਇਸ ਮੌਕੇ ਫ਼ਗਵਾੜਾ ਦੇ ਨਵ-ਨਿਯੁਕਤ ਵਿਧਾਇਕ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ, ਪੀ.ਐਸ.ਆਈ.ਈ.ਸੀ. ਦੇ ਚੇਅਰਮੈਨ ਸ੍ਰੀ ਗੁਰਪ੍ਰੀਤ ਸਿੰਘ ਬੱਸੀ, ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਪਵਨ ਦੀਵਾਨ ਤੋਂ ਇਲਾਵਾ ਉਦਯੋਗ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION