26.1 C
Delhi
Saturday, April 13, 2024
spot_img
spot_img

ਅਮਰੀਕਾ ’ਚ ਪੰਜਾਬੀ ਪਰਿਵਾਰ ਦੀ ਹੱਤਿਆ ਮੰਦਭਾਗੀ: ਐਡਵੋਕੇਟ ਧਾਮੀ

ਯੈੱਸ ਪੰਜਾਬ 
ਅੰਮ੍ਰਿਤਸਰ, 8 ਅਕਤੂਬਰ, 2022 –
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਪੰਜਾਬੀ ਪਰਿਵਾਰ ਨੂੰ ਅਗਵਾਹ ਕਰਕੇ ਉਨ੍ਹਾਂ ਦੀ ਹੱਤਿਆ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ।

ਉਨ੍ਹਾਂ ਆਖਿਆ ਕਿ ਵਿਦੇਸ਼ਾਂ ਅੰਦਰ ਪੰਜਾਬੀਆਂ ਨੇ ਆਪਣੇ ਮਿਹਨਤ ਨਾਲ ਸਫਲਤਾ ਤੇ ਬੁਲੰਦੀਆਂ ਹਾਸਲ ਕੀਤੀਆਂ ਹਨ, ਪਰੰਤੂ ਅਜਿਹੀਆਂ ਘਟਨਾਵਾਂ ਨਾਲ ਪੂਰੇ ਭਾਈਚਾਰੇ ਵਿਚ ਡਰ ਦਾ ਮਾਹੋਲ ਬਣ ਰਿਹਾ ਹੈ।

ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਅੰਦਰ ਵੱਸਦੇ ਪੰਜਾਬੀਆਂ ਨਾਲ ਹੁੰਦੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਕੂਟਨੀਤਕ ਪੱਧਰ ’ਤੇ ਪਹੁੰਚ ਅਪਨਾਈ ਜਾਵੇ ਅਤੇ ਤਾਜ਼ਾ ਮਾਮਲੇ ’ਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਯੋਗ ਕਦਮ ਚੁੱਕੇ ਜਾਣ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION