ਯੈੱਸ ਪੰਜਾਬ
ਅੰਮ੍ਰਿਤਸਰ, 24 ਅਗਸਤ, 2020:
ਭਾਰਤ ਸਰਕਾਰ ਵੱਲੋਂ ਦਹਿਸ਼ਤਗਰਦ ਐਲਾਨੇ ਗਏ ਅਤੇ ਪਾਬੰਦੀਸ਼ੁਦਾ ਸਿੱਖਸ ਫ਼ਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਖ਼ਾਲਿਸਤਾਨ ਲਈ ਅਰਦਾਸ ਕਰਨ ਦੇ ਸੱਦੇ ਦੇ ਮੱਦੇਨਜ਼ਰ ਪੁਲਿਸ ਕਾਰਵਾਈ ਨੂੰ ਗੈਰ ਉਚਿਤ ਠਹਿਰਾਉਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤਸਿੰਘ ਨੇ ਕਿਹਾ ਹੈ ਕਿ ਅਰਦਾਸ ਕਰਨਾ ਕੋਈ ਜੁਰਮ ਨਹੀਂ ਹੈ।
ਅੱਜ ਸਿੰਘ ਸਾਹਿਬਾਨ ਦੀ ਵੱਖ ਵੱਖ ਮੁੱਦਿਆਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਹੋਈ ਮੀਟਿੰਗ ਮਗਰੋਂ ਜਾਰੀ ਬਿਆਨ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ‘ਪਿਛਲੇ ਦਿਨੀਂ ਗੁਰਦੁਆਰਾ ਸਾਹਿਬਾਨਾਂ ਵਿੱਚ ਅਰਦਾਸ ਕਰਨ ਵਾਲੇ ਕੁਝ ਸਿੱਖ ਨੌਜਵਾਨਾਂ ਨੂੰ ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈਜੋ ਕਿ ਉੱਚਿਤ ਨਹੀਂ ਹੈ, ਕਿਉਂਕਿ ਅਰਦਾਸ ਕਰਨਾ ਸਿੱਖ ਦਾ ਧਾਰਮਿਕ ਫਰਜ਼ ਹੈ।
ਉਹਨਾਂ ਕਿਹਾ ਕਿ ਸਿੱਖ ਹਮੇਸ਼ਾ ਹੀ ਅਰਦਾਸ ਰਾਹੀਂ ਰਾਜ ਕਰੇਗਾ ਖ਼ਾਲਸਾ ਦੇ ਸੰਕਲਪ ਨੂੰ ਦ੍ਰਿੜ ਕਰਦਾ ਹੈ ਇਸ ਲਈ ਅਰਦਾਸ ਕਰਨਾ ਕੋਈ ਜੁਰਮ ਨਹੀਂ ਹੈ।
ਉਂਜ ਜਥੇਦਾਰ ਨੇ ਇਹ ਵੀ ਸਪਸ਼ਟਕੀਤਾ ਕਿ ਪੈਸੇ ਦੇ ਲਾਲਚ ਵਿੱਚ ਕੀਤੀ ਜਾਂ ਕਰਵਾਈ ਅਰਦਾਸ ਸਿੱਖ ਧਰਮ ਦਾ ਅੰਗ ਨਹੀਂ ਹੈ।
ਉਨ੍ਹਾਂ ਸਿੱਖ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਉਕਸਾਊ ਬਿਆਨਾਂ ਤੋਂ ਸੁਚੇਤ ਰਹਿਣ।
ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ