ਅਵਾਰਾ ਪਸ਼ੂਆਂ ਦੀ ਸਮੱਸਿਆ – ਬ੍ਰਹਮ ਮਹਿੰਦਰਾ ਵੱਲੋਂ ਡੀ.ਸੀਜ਼ ਅਤੇ ਸ਼ਹਿਰੀ ਇਕਾਈਆਂ ਨੂੰ ਸਾਂਝੀ ਕਾਰਵਾਈ ਦੇ ਨਿਰਦੇਸ਼

ਚੰਡੀਗੜ੍ਹ, 27 ਸਤੰਬਰ, 2019 –

ਸੂਬੇ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਕਾਰਨ ਰੋਜ਼ਾਨਾ ਕੀਮਤੀ ਜਾਨਾਂ ਦੇ ਹੋ ਰਹੇ ਨੁਕਸਾਨ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਅਤੇ ਜ਼ਿਲ੍ਹਾ ਪ੍ਰਸ਼ਾਸਕਾਂ ਨੂੰ ਅਵਾਰਾ ਪਸ਼ੂਆਂ ਕਾਰਨ ਜਾਨ ਅਤੇ ਮਾਲ ਨੂੰ ਦਰਪੇਸ਼ ਖ਼ਤਰੇ ਨਾਲ ਨਜਿੱਠਣ ਲਈ ਸਾਂਝੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਬੁਲਾਰੇ ਨੇ ਦੱÎਸਿਆ ਕਿ ਸ੍ਰੀ ਬ੍ਰਹਮ ਮਹਿੰਦਰਾ ਨੇ ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਮਿਉਂਸੀਪਲ ਕਮੇਟੀਆਂ ਦੇ ਕਮਿਸ਼ਨਰਾਂ ਅਤੇ ਕਾਰਜਕਾਰੀ ਅਫ਼ਸਰਾਂ (ਈ.ਓਜ਼) ਨਾਲ ਐਮਰਜੈਂਸੀ ਮੀਟਿੰਗ ਕਰਕੇ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ ਹੈ।

ਇਸੇ ਤਰ੍ਹਾਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਅਰਧ ਸਰਕਾਰੀ ਪੱਤਰ ਲਿਖ ਕੇ ਆਪਣੇ ਜ਼ਿਲ੍ਹੇ ਵਿੱਚ ਪੈਂਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ਗਊਸ਼ਾਲਾਵਾਂ ਦੀ 15 ਦਿਨਾਂ ਦੇ ਅੰਦਰ ਖੁਦ ਜਾਂਚ ਕਰਕੇ ਪਸ਼ੂਆਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰਾਂ ਨੂੰ 2 ਹਫ਼ਤਿਆਂ ਅੰਦਰ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵਿਸਤ੍ਰਿਤ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ।

ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕਿਹਾ ਕਿ ਉਹ ਅਵਾਰਾ ਪਸ਼ੂਆਂ ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਕਮੇਟੀਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਕਾਰਜਕਾਰੀ ਅਫ਼ਸਰਾਂ ਨੂੰ ਠੋਸ ਯਤਨ ਕਰਨ ਲਈ ਪ੍ਰੇਰਿਤ ਕਰਨ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਜੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਖੇਤਰ ਦਾ ਸਬੰਧਤ ਅਧਿਕਾਰੀ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਵੇਗਾ ਅਤੇ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ 3 ਹਫ਼ਤਿਆਂ ਅੰਦਰ ਵਿਸਥਾਰਤ ਰਿਪੋਰਟ ਮੰਗੀ ਹੈ।

ਬੁਲਾਰੇ ਨੇ ਦੱÎਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਅਰਧ ਸਰਕਾਰੀ ਪੱਤਰ ਵਿੱਚ ਮੰਤਰੀ ਨੇ ਉਮੀਦ ਜਤਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨੀਮਲ ਵੈਲਫੇਅਰ ਸੋਸਾਇਟੀ ਦੇ ਮੁਖੀ ਹੋਣ ਦੇ ਨਾਤੇ ਡਿਪਟੀ ਕਮਿਸ਼ਨਰ ਜ਼ਮੀਨੀ ਹਾਲਾਤਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਅਵਾਰਾ ਪਸ਼ੂਆਂ ਦੀ ਸਮੱÎਸਿਆ ਨਾਲ ਨਜਿੱਠਣ ਲਈ ਠੋਸ ਰਣਨੀਤੀ ਬਣਾਉਣ ਦੇ ਕਾਬਲ ਹਨ। ਡਿਪਟੀ ਕਮਿਸ਼ਨਰਾਂ ਨੂੰ ਦੱÎਸਿਆ ਗਿਆ ਹੈ ਕਿ ਵੱਖ ਵੱਖ ਖੇਤਰਾਂ ਦੀਆਂ ਐਨ.ਜੀ.ਓ. ਟੀਮਾਂ ਅਵਾਰਾ ਪਸ਼ਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਉਨ੍ਹਾਂ ਦੇ ਯਤਨਾਂ ਵਿੱਚ ਸਹਿਯੋਗ ਦੇ ਸਕਦੀਆਂ ਹਨ।

ਇਸ ਨੂੰ ਵੀ ਪੜ੍ਹੋ:  

ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ

Share News / Article

Yes Punjab - TOP STORIES