ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਲਈ ਭਾਰਤੀ ਟੀਮ ਦੀ ਚੋਣ 18 ਨਵੰਬਰ ਨੂੰ

ਚੰਡੀਗੜ੍ਹ, 15 ਨਵੰਬਰ, 2019:

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਵਿੱਚ ਹਿੱਸਾ ਲੈਣ ਵਾਲੀ ਭਾਰਤੀ ਟੀਮ ਦੀ ਚੋਣ 18 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਸਟੇਡੀਅਮ, ਜਲੰਧਰ ਵਿਖੇ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਖੇਡ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਲਈ ਚੋਣ ਟਰਾਇਲ 18 ਨਵੰਬਰ ਨੂੰ ਸਵੇਰੇ ਸ਼ੁਰੂ ਹੋਣਗੇ। ਸਭ ਤੋਂ ਪਹਿਲਾਂ ਖਿਡਾਰੀਆਂ ਨੂੰ ਸਵੇਰੇ 8 ਵਜੇ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਪਏਗੀ।

ਬੁਲਾਰੇ ਨੇ ਦੱਸਿਆ ਕਿ ਖਿਡਾਰੀ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਆਂ ਅਤੇ ਭਾਰਤੀ ਨਾਗਰਿਕ ਹੋਣ ਦੇ ਸਬੂਤ ਵਜੋਂ ਦਸਤਾਵੇਜ਼ ਲੈ ਕੇ ਆਉਣ।

ਟੀਮ ਲਈ ਚੋਣ ਕਮੇਟੀ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸ੍ਰੀ ਤੇਜਿੰਦਰ ਸਿੰਘ ਮਿੱਢੂਖੇੜਾ ਦੀ ਪ੍ਰਧਾਨਗੀ ਹੇਠ ਬਣਾਈ ਗਈ ਹੈ। ਬੁਲਾਰੇ ਅਨੁਸਾਰ ਚੁਣੇ ਗਏ ਖਿਡਾਰੀਆਂ ਦਾ 15 ਦਿਨ ਦਾ ਕੋਚਿੰਗ ਕੈਂਪ ਵੀ ਲਗਾਇਆ ਜਾਵੇਗਾ।

Share News / Article

YP Headlines

Loading...