Sunday, November 27, 2022

ਵਾਹਿਗੁਰੂ

spot_img


ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਲਈ ਰਵਾਨਾ

ਅੰਮ੍ਰਿਤਸਰ, 24 ਅਗਸਤ, 2019:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਗੁਰੂ ਬਾਗ, ਵਾਰਾਨਸੀ ਤੋਂ ਅਗਲੇ ਪੜਾਅ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਬਿਹਾਰ ਲਈ ਰਵਾਨਾ ਹੋਇਆ।

ਬੀਤੀ ਰਾਤ ਨਗਰ ਕੀਰਤਨ ਦਾ ਵਾਰਾਨਸੀ ਪੁੱਜਣ ਸਮੇਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚੇ ਹੱਥਾਂ ਵਿਚ ਪੀਲੀਆਂ ਝੰਡੀਆਂ ਲਈ `ਬੋਲੇ ਸੋ ਨਿਹਾਲ` ਦੇ ਜੈਕਾਰੇ ਲਾਉਂਦੇ ਨਗਰ ਕੀਰਤਨ ਦੇ ਅੱਗੇ ਅੱਗੇ ਚੱਲ ਰਹੇ ਸਨ। ਨਗਰ ਕੀਰਤਨ ਵਾਰਾਨਸੀ ਪਹੁੰਚਣ ’ਤੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਵਜੋਂ ਫੁੱਲਾਂ ਦੀ ਵਰਖਾ ਕੀਤੀ ਗਈ।

ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ ਵਿਚ ਰੱਖੇ ਗੁਰੂ ਸਾਹਿਬਾਨ ਦੇ ਸ਼ਸਤਰਾਂ ਅਤੇ ਨਿਸ਼ਾਨੀਆਂ ਨੂੰ ਸੰਗਤਾਂ ਰੀਝ ਨਾਲ ਨਿਹਾਰਦੀਆਂ ਰਹੀਆਂ। ਅੱਜ ਗੁਰਦੁਆਰਾ ਸਾਹਿਬ ਗੁਰੂ ਬਾਗ ਵਾਰਾਨਸੀ ਤੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਤੇ ਨਗਰ ਕੀਰਤਨ ਦੇ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ।

ਧਾਰਮਿਕ ਦੀਵਾਨ ਉਪਰੰਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ। ਇਸ ਇਤਿਹਾਸਕ ਨਗਰ ਕੀਰਤਨ ਦੀ ਆਮਦ ਦੀ ਯਾਦ ਵਿਚ ਗੁਰੂ ਨਾਨਕ ਖ਼ਾਲਸਾ ਬਾਲਿਕਾ ਇੰਟਰ ਕਾਲਜ, ਵਾਰਾਨਸੀ ਵਿਖੇ ਨਿੰਮ ਦਾ ਬੂਟਾ ਵੀ ਲਗਾਇਆ ਗਿਆ।

ਵਾਰਾਨਸੀ ਤੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੈਂਬਰ ਸ. ਕਮਿੰਕਰ ਸਿੰਘ, ਸ. ਭੁਪਿੰਦਰ ਸਿੰਘ ਚੀਫ਼ ਐਡਮਨਿਸਟਰੇਟਰ, ਪਟਨਾ ਸਾਹਿਬ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੂਰਜ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਇਸ ਮੌਕੇ ਸ. ਜਸਬੀਰ ਸਿੰਘ ਪ੍ਰਧਾਨ ਗੁਰਦੁਆਰਾ ਗੁਰੂ ਕਾ ਬਾਗ ਵਾਰਾਨਸੀ, ਡਾ. ਹਰਿਮੰਦਰ ਸਿੰਘ ਦੂਆ, ਸ. ਮਹਿੰਦਰ ਸਿੰਘ ਖੰਨਾ, ਸ. ਤਰਲੋਚਨ ਸਿੰਘ, ਸ. ਪਰਮਜੀਤ ਸਿੰਘ, ਸ. ਮਹਿੰਦਰ ਸਿੰਘ ਛਾਬੜਾ, ਸ. ਰਣਜੀਤ ਸਿੰਘ, ਸ. ਦਲਜੀਤ ਸਿੰਘ ਮੈਨੇਜਰ, ਸ. ਮਨਿੰਦਰ ਸਿੰਘ ਬੱਗਾ, ਸ. ਆਤਮਾ ਸਿੰਘ ਖ਼ਾਲਸਾ, ਸ. ਜਤਿੰਦਰ ਸਿੰਘ ਖੰਨਾ, ਸ. ਅਰਵਿੰਦਰ ਸਿੰਘ, ਸ. ਕੁਲਦੀਪ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂ ਘੁੰਮਣ, ਇੰਚਾਰਜ ਸ. ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਭਾਈ ਬ੍ਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੜ, ਪ੍ਰਚਾਰਕ ਭਾਈ ਸਤਵੰਤ ਸਿੰਘ, ਭਾਈ ਗੁਰਮੁਖ ਸਿੰਘ, ਭਾਈ ਹਰਪਾਲ ਸਿੰਘ ਤੇ ਭਾਈ ਪੰਥਪ੍ਰੀਤ ਸਿੰਘ ਆਦਿ ਮੌਜੂਦ ਸਨ। ਨਗਰ ਕੀਰਤਨ ਭਲਕੇ 25 ਅਗਸਤ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਹਜ਼ਾਰੀ ਬਾਗ ਲਈ ਰਵਾਨਾ ਹੋਵੇਗਾ।

- Advertisement -

Yes Punjab - TOP STORIES

Punjab News

Sikh News

Transfers, Postings, Promotions

spot_img

Stay Connected

45,612FansLike
114,078FollowersFollow

ENTERTAINMENT

National

GLOBAL

OPINION

As Airport Lounges Become More Crowded, Credit Card Issuers Have Put up Some Guidelines around Accessing the Benefit – Know Details Here

There was a time when economy-focused leisure travellers used to find it hard to get airport lounge access. Gone are those days, as now...

Guidelines for Picking Your Favourite student cover Plan

While accidents can happen at any time, children are a lot more prone to these, especially in school. Here, investing in a student cover...

The India we see now was envisioned by Nehru, brick by brick – by Sandeep Bamzai

Protected by British power, the rulers of princely states neglected their subjects; they not only collected rent, but also various illegal levies and subjected...

SPORTS

Health & Fitness

National Anti-Obesity Day: Beware of slow pandemic, caution experts

Bengaluru, Nov 26, 2022- Obesity is a slow pandemic and one must be careful especially about childhood obesity, as per experts. The national Anti-Obesity day is celebrated on November 26 every year to create awareness of dangers of obesity and prevention of the pandemic. Dr Shyam Sundar C.M.A Consultant Endocrinology and Diabetology, SPARSH Hospital states that obesity is a slow pandemic...

Gadgets & Tech

error: Content is protected !!