Thursday, August 18, 2022

ਵਾਹਿਗੁਰੂ

spot_img











ਅੰਤਰਰਾਸਟਰੀ ਨਗਰ ਕੀਰਤਨ ਦਾ ਸ੍ਰੀ ਪਟਨਾ ਸਾਹਿਬ ਵਿਖੇ ਸ਼ਾਨਦਾਰ ਸਵਾਗਤ, ਹਜ਼ਾਰੀ ਬਾਗ ਲਈ ਹੋਇਆ ਰਵਾਨਾ

ਅੰਮ੍ਰਿਤਸਰ, 25 ਅਗਸਤ, 2019:
ਸਮੁੱਚੀ ਮਾਨਵਤਾ ਦੇ ਸਰਬ ਸਾਂਝੇ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਆਲਮੀ ਨਗਰ ਕੀਰਤਨ ਦਾ ਸਿੱਖ ਧਰਮ ਦੇ ਮਹਾਨ ਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਬਿਹਾਰ ਵਿਖੇ ਪੁੱਜਣ ’ਤੇ ਹਜ਼ਾਰਾਂ ਸੰਗਤਾਂ ਵੱਲੋਂ ਖਾਲਸਾਈ ਜਾਹੋ-ਜਲਾਲ ਨਾਲ ਸਵਾਗਤ ਕੀਤਾ ਗਿਆ।

ਬੀਤੀ ਰਾਤ ਨਗਰ ਕੀਰਤਨ ਦੇ ਇਥੇ ਪੁੱਜਣ ਸਮੇਂ ਸਵਾਗਤ ਕਰਨ ਵਾਲਿਆਂ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ, ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਾਜਿੰਦਰ ਸਿੰਘ ਤੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਮੌਜੂਦ ਸਨ।

ਦਸਣਯੋਗ ਹੈ ਕਿ ਇਹ ਅੰਤਰਰਾਸਟਰੀ ਨਗਰ ਕੀਰਤਨ ਪੰਜਾਂ ਤਖਤਾਂ ਦੀ ਯਾਤਰਾ ਕਰਦਾ ਹੋਇਆ ਸੁਲਤਾਨਪੁਰ ਲੋਧੀ ਵਿਖੇ ਸੰਪੂਰਨ ਹੋਣਾ ਹੈ। ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਦੋ ਤਖ਼ਤ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਕਰਦਾ ਹੋਇਆ ਪਟਨਾ ਸਾਹਿਬ ਪੁੱਜਾ।

ਇਸੇ ਦੌਰਾਨ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਇਹ ਨਗਰ ਕੀਰਤਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਅਗਲੇ ਪੜਾਅ ਹਜ਼ਾਰੀ ਬਾਗ ਲਈ ਰਵਾਨਾ ਹੋ ਗਿਆ। ਇਥੇ ਰਵਾਨਗੀ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ ਗਿਆ।

ਪਟਨਾ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਬਿਹਾਰ ਸਰਕਾਰ ਤਰਫੋਂ ਉਦਯੋਗ ਮੰਤਰੀ ਸ੍ਰੀ ਸ਼ਿਆਮ ਰਜਕ ਨੇ ਹਾਜ਼ਰੀ ਭਰੀ। ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਨੇ ਸੰਗਤਾਂ ਵੱਲੋਂ ਸਵਾਗਤ ਲਈ ਦਿਖਾਏ ਉਤਸ਼ਾਹ ਲਈ ਧੰਨਵਾਦ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਲਈ ਪ੍ਰਸੰਸਾ ਕੀਤੀ।

ਨਗਰ ਕੀਰਤਨ ਦੀ ਇਥੋਂ ਰਵਾਨਗੀ ਸਮੇਂ ਸੰਗਤਾਂ ਵੱਲੋਂ ਫੁੱਲ ਪੱਤੀਆਂ ਦੀ ਵਰਖਾ ਕਰਕੇ ਸਰਧਾ ਪ੍ਰਗਟਾਈ ਗਈ। ਪਟਨਾ ਸਾਹਿਬ ਵਿਖੇ ਕਾਰ ਸੇਵਾ ਭੂਰੀਵਾਲਿਆਂ ਵੱਲੋਂ ਵੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਥੇ ਸੰਗਤ ਲਈ ਲੰਗਰ ਆਦਿ ਦੇ ਵਿਸ਼ਾਲ ਪ੍ਰਬੰਧ ਵੀ ਸਲਾਉਣਯੋਗ ਸਨ।

ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ, ਸ. ਗੁਰਪ੍ਰੀਤ ਸਿੰਘ ਚੰਡਾਲ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੈਂਬਰ ਸ. ਕਮਿੰਕਰ ਸਿੰਘ, ਸ. ਭੁਪਿੰਦਰ ਸਿੰਘ ਚੀਫ਼ ਐਡਮਨਿਸਟਰੇਟਰ, ਪਟਨਾ ਸਾਹਿਬ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੂਰਜ ਸਿੰਘ ਤੇ ਦਿਲੀ ਕਮੇਟੀ ਤੋਂ ਬੀਬੀ ਰਣਜੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂ ਘੁੰਮਣ, ਇੰਚਾਰਜ ਸ. ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਭਾਈ ਬ੍ਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੁੜ, ਪ੍ਰਚਾਰਕ ਭਾਈ ਸਤਵੰਤ ਸਿੰਘ, ਭਾਈ ਗੁਰਮੁਖ ਸਿੰਘ, ਭਾਈ ਹਰਪਾਲ ਸਿੰਘ ਤੇ ਭਾਈ ਪੰਥਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ। ਨਗਰ ਕੀਰਤਨ ਭਲਕੇ 26 ਅਗਸਤ ਨੂੰ ਹਜ਼ਾਰੀ ਬਾਗ ਤੋਂ ਧੰਨਬਾਦ ਲਈ ਰਵਾਨਾ ਹੋਵੇਗਾ।

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

30,274FansLike
113,974FollowersFollow

ENTERTAINMENT

National

GLOBAL

OPINION

The importance of rights of the nation – by Seema Singh

As we celebrate 75 years of Independence, it is a high time to introspect and contemplate about the gains and losses we made in...

Gilli-Danda: Comeback of 75 indigenous sports – by Narvijay Yadav

Under the ‘Azadi Ka Amrit Mahotsav’ the central government has stepped up the plan to introduce 75 indigenous sports in all schools. The popular...

Is the world sliding into a Chernobyl-plus nuclear disaster in Ukraine? – by Sergei Strokan

New Delhi, Aug 13, 2022- Tensions around the Zaporozhye nuclear power plant in Ukraine reached a climax by the weekend, after three more missiles...

SPORTS

Health & Fitness

Rise in pregnancy-related complications during Covid pandemic

New York, Aug 13, 2022- Covid-19 has caused unprecedented stressors as a new study showed a rise in pregnancy-related complications during the pandemic. The study, published in the journal JAMA Network Open, assessed how pregnancy-related complications and obstetric outcomes changed during Covid compared to pre-pandemic. Looking at the relative changes in the mode of delivery, rates of premature births and mortality...

Gadgets & Tech

error: Content is protected !!