ਯੈੱਸ ਪੰਜਾਬ
ਗੋਹਾਟੀ, 21 ਮਾਰਚ, 2023:
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਅਤੇ ਦੋ ਹੋਰ ਸਾਥੀਆਂ ਨੂੰ ਮੰਗਲਵਾਰ ਨੂੰ ਆਸਾਮ ਲਿਆਂਦਾ ਗਿਆ ਹੈ ਜਿੱਥੇ ਉਨ੍ਹਾਂ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਵਿੱਚ ਭੇਜਿਆ ਗਿਆ ਹੈ।
ਇਸ ਦੇ ਨਾਲ ਹੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿਣਤੀ ਵਧ ਕੇ 7 ਹੋ ਗਈ ਹੈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੰਗਿਲਵਾਰ ਸਵੇਰੇ ਨੂੰ ਪੰਜਾਬ ਪੁਲਿਸ ਦੀ ਇਕ ਟੀਮ ਡਿਬਰੂਗੜ੍ਹ ਦੇ ਮੋਹਨਬਾੜੀ ਹਵਾਈ ਅੱਡੇ ’ਤੇ ਪੁੱਜੀ। ਇਹ ਟੀਮ ਅੰਮ੍ਰਿਤਪਾਲ ਦੇ ਦੋਹਾਂ ਸਾਥੀਆਂ ਨੂੰ ਲੈ ਕੇ ਪੁੱਜੀ ਸੀ ਅਤੇ ਸਖ਼ਤ ਸੁਰੱਖ਼ਿਆ ਪਹਿਰੇ ਹੇਠ ਇਨ੍ਹਾਂ ਨੂੰ ਜੇਲ੍ਹ ਲਿਜਾਇਆ ਗਿਆ। ਇਨ੍ਹਾਂ ਦੀ ਪਛਾਣ ਕੁਲਵੰਤ ਸਿੰਘ ਧਾਲੀਵਾਲ ਅਤੇ ਗੁਰਿੰਦਰ ਪਾਲ ਸਿੰਘ ਵਜੋਂ ਦੱਸੀ ਜਾ ਰਹੀ ਹੈ।
ਐਤਵਾਰ ਅਤੇ ਸੋਮਵਾਰ ਦੀ ਰਾਤ ਲਗਪਗ 2 ਵਜੇ ‘ਸਰੰਡਰ’ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਮੰਗਲਵਾਰ ਸਵੇਰੇ 7 ਵਜੇ ਦੇ ਕਰੀਬ ਜੇਲ੍ਹ ਵਿੱਚ ਲਿਆਂਦਾ ਗਿਆ।
ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਲਿਆਂਦੇ ਗਏ ਅੰਮ੍ਰਿਤਪਾਲ ਦੇ ਸਾਥੀਆਂ ਵਿੱਚ ਦਲਜੀਤ ਕਲਸੀ ਅਤੇ ਭਗਵੰਤ ਸਿੰਘ ਪ੍ਰਧਾਨ ਮੰਤਰੀ, ਬਸੰਤ ਸਿੰਘ ਅਤੇ ਗੁਰਮੀਤ ਸਿੰਘ ਆਦਿ ਸ਼ਾਮਲ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ