39.1 C
Delhi
Saturday, May 25, 2024
spot_img
spot_img
spot_img

ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਦੌਰਾਨ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਕੀਤਾ ਗਿਆ ਸਨਮਾਨਿਤ

ਯੈੱਸ ਪੰਜਾਬ
ਲੁਧਿਆਣਾ,6 ਮਾਰਚ, 2022:
ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਪਿਛਲੇ 33 ਸਾਲਾਂ ਤੋ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀ ਕੰਪਨੀ ਅੰਮ੍ਰਿਤ ਸਾਗਰ ਦੇ ਪ੍ਰੀਵਾਰ ਵੱਲੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਆਯੋਜਿਤ ਕੀਤੇ ਗਏ ਦੋ ਰੋਜ਼ਾ 16 ਵੇਂ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਸੰਤ ਬਾਬਾ ਅਮੀਰ ਸਿੰਘ ਜੀ ਮੁੱਖੀ ਜਵੱਦੀ ਟਕਸਾਲ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋ ਬਖਸ਼ੀ ਗਈ ਗੁਰਬਾਣੀ ਕੀਰਤਨ ਦੀ ਕਲਾ ਤਿੰਨ ਚੀਜਾਂ ਫਲਸਫਾ, ਕਾਵਿ-ਰਚਨਾ ਅਤੇ ਸੰਗੀਤ ਦਾ ਅਨੋਖਾ ਸੁਮੇਲ ਹੈ।

ਜੋ ਮਨੁੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਨ ਦੇ ਨਾਲ ਨਾਲ ਮਨੁੱਖ ਨੂੰ ਮਨੁੱਖ ਨਾਲ ਜੋੜ ਕੇ ਸਮੁੱਚੀ ਮਨੁੱਖਤਾ ਨੂੰ ਪ੍ਰਮਾਤਮਾ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ।ਉਨ੍ਹਾ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋ ਉਚਰੀ ਇਲਾਹੀ ਬਾਣੀ ਦੇ ਕੀਰਤਨ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਦੇ ਲਈ ਜੋ ਵੱਡਮੁੱਲੇ ਯਤਨ ਅੰਮ੍ਰਿਤ ਸਾਗਰ ਕੰਪਨੀ ਪਿਛਲੇ ਲੰਮੇ ਸਮੇਂ ਤੋ ਕਰ ਰਹੀ ਹੈ।ਉਹ ਇੱਕ ਸ਼ਲਾਘਾਯੋਗ ਕਾਰਜ ਹੈ।

ਇਸ ਤੋ ਪਹਿਲਾਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਆਯੋਜਿਤ ਕੀਤੇ ਗਏ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਦੇ ਦੂਜੇ ਦਿਨ ਦੇ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਰਬਜੀਤ ਸਿੰਘ ਰੰਗੀਲਾ ਦੁਰਗ ਵਾਲੇ, ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ, ਭਾਈ ਗੋਬਿੰਦਰ ਸਿੰਘ ਆਲਮਪੁਰੀ, ਭਾਈ ਅਮਨਦੀਪ ਸਿੰਘ ਬੀਬੀ ਕੌਲਾਂ ਜੀ ਭਲਾਈ ਟਰੱਸਟ ਅੰਮ੍ਰਿਤਸਰ ਵਾਲੇ ਤੇ ਭਾਈ ਹਰਜੀਤ ਸਿੰਘ ਜਵੱਦੀ ਵਾਲਿਆਂ ਦੇ ਜੱਥਿਆਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸਮਾਗਮ ਅੰਦਰ ਇੱਕਤਰ ਹੋਈਆਂ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ।

ਇਸ ਦੌਰਾਨ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਸ.ਬਲਬੀਰ ਸਿੰਘ ਭਾਟੀਆ,ਸ.ਕਰਨਪ੍ਰੀਤ ਸਿੰਘ ਭਾਟੀਆ ,ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ਸਮੇਤ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਨੇ ਸਾਂਝੇ ਰੂਪ ਵਿੱਚ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਅੰਦਰ ਆਪਣੀਆਂ ਹਾਜ਼ਰੀਆਂ ਭਰਨ ਲਈ ਪੁੱਜੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਨਮਾਨ ਚਿੰਨ੍ਹ ਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਉੱਥੇ ਨਾਲ ਹੀ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਸੰਤ ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ,ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ ਖਾਲਸਾ, ਸ.ਮਨਿੰਦਰ ਸਿੰਘ ਆਹੂਜਾ,ਰੋਮੀ ਵੀਰ ਜੀ ,ਇਸ਼ਮੀਤ ਸਿੰਘ ਮਿਊਜ਼ਿਕ ਇੰਨਸੀਚਿਊਟ ਦੇ ਡਾਇਰੈਕਟਰ ਡਾ.ਚਰਨਕਮਲ ਸਿੰਘ,ਸ.ਹਰਪਾਲ ਸਿੰਘ ਖਾਲਸਾ ਫਰਨੀਚਰ ਵਾਲੇ , ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ,ਸ.ਜਤਿੰਦਰਪਾਲ ਸਿੰਘ ਸਲੂਜਾ,ਸ.ਪ੍ਰਿਤਪਾਲ ਸਿੰਘ,ਸ.ਜਤਿੰਦਰ ਸਿੰਘ ਗਲਿਹੋਤਰਾ, ਸਾਰਾਗੜ੍ਹੀ ਫਾਉਂਡੇਸ਼ਨ ਦੇ ਪ੍ਰਮੁੱਖ ਸ.ਰਣਜੀਤ ਸਿੰਘ ਖਾਲਸਾ ਤੇ ਸ.ਧਨਵੀਰ ਸਿੰਘ ਨੂੰ ਵਿਸ਼ੇਸ਼ ਤੌਰ ਤੇ ਯਾਦਗਾਰੀ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਸਮੁੱਚੇ ਦੋ ਰੋਜ਼ਾ ਚੱਲੇ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਅੰਦਰ ਸਟੇਜ ਸਕੱਤਰ ਦੀ ਭੂਮਿਕਾ ਸ.ਤਜਿੰਦਰਪਾਲ ਸਿੰਘ ਨੇ ਬੜੀ ਬਾਖੂਬੀ ਨਾਲ ਨਿਭਾਈ।

ਇਸ ਸਮੇਂ ਸਮਾਗਮ ਅੰਦਰ ਸ.ਹਰਭਜਨ ਸਿੰਘ ,ਅਮਰਜੀਤ ਸਿੰਘ ਭਾਟੀਆ, ਇੰਦਰਪਾਲ ਸਿੰਘ ਛਤਰਪਾਲ ਸਿੰਘ ਸ.ਰਵਿੰਦਰਪਾਲ ਸਿੰਘ ਬੇਦੀ, ਅਤਰ ਸਿੰਘ ਮੱਕੜ,ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਬਲਜੀਤ ਸਿੰਘ ਬਾਵਾ, ਰਜਿੰਦਰ ਸਿੰਘ ਡੰਗ,ਤਜਿੰਦਰ ਸਿੰਘ ਪਿੰਕੀ, ਅਵਤਾਰ ਸਿੰਘ ਮਿੱਡਾ,ਅਵਤਾਰ ਸਿੰਘ ਬੀ.ਕੇ, ਭੁਪਿੰਦਰ ਸਿੰਘ ਅਰੋੜਾ,ਗੁਰਦੀਪ ਸਿੰਘ ਡੀਮਾਰਟੇ, ਬਿਕਰਮਜੋਤ ਸਿੰਘ ਮੱਕੜ ,ਵਿੱਕੀ ਛਾਬੜਾ ਸਮੇਤ ਕਈ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION