Wednesday, October 4, 2023

ਵਾਹਿਗੁਰੂ

spot_img
spot_img

ਆਉਣ ਵਾਲੀ ਪੰਜਾਬੀ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ’ ਦੇ ਕਲਾਕਾਰਾਂ ਨੇ ਦਰਬਾਰ ਸਾਹਿਬ ਵਿਖ਼ੇ ਮੱਥਾ ਟੇਕਿਆ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 16 ਮਾਰਚ, 2023:
ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ “ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ” ਦੀ ਸਾਰੀ ਸਟਾਰਕਾਸਟ ਫਿਲਮ ਦੀ ਪ੍ਰਮੋਸ਼ਨ ਦੇ ਲਈ ਅੰਮ੍ਰਿਤਸਰ ਪਹੁੰਚੇ ਜਿਸਨੇ ਫਿਲਮ ਦੇ ਆਉਣ ਤੋਂ ਪਹਿਲਾਂ ਹੀ ਦਰਸ਼ਕਾਂ ਵਿੱਚ ਉਤਸ਼ਾਹ ਵਧਾ ਦਿੱਤਾ ਹੈ। ਇਸਦੇ ਰਿਲੀਜ਼ ਤੋਂ ਪਹਿਲਾਂ, ਫਿਲਮ ਦੇ ਮੁੱਖ ਕਲਾਕਾਰਾਂ ਨੇ ਫਿਲਮ ਦੀ ਸਫਲਤਾ ਲਈ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਿਆ।

ਫਿਲਮ ਦੇ ਕਲਾਕਾਰਾਂ ਨੇ ਮੀਡਿਆ ਦੇ ਨਾਲ ਗੱਲ-ਬਾਤ ਕਰਦਿਆਂ ਸਭ ਦੇ ਸਹਿਯੋਗ ਦਾ ਧੰਨਵਾਦ ਕੀਤਾ। ਫਿਲਮ “ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ” ਪਰਦੇਸੀਆਂ ਦੀਆਂ ਜਾਣੀਆਂ-ਪਛਾਣੀਆਂ ਪਰ ਅਣਕਹੀਆਂ ਕਹਾਣੀਆਂ ਤੇ ਅਧਾਰਿਤ ਹੈ। ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ, ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਤ ਇਸ ਫ਼ਿਲਮ ਨੂੰ ਉਦੈ ਪ੍ਰਤਾਪ ਸਿੰਘ ਦੁਆਰਾ ਨਿਰਦੇਸ਼ਤ ਅਤੇ ਜਗਦੀਪ ਵੜਿੰਗ ਦੁਆਰਾ ਲਿਖਿਆ ਗਿਆ ਹੈ।

ਇਸਦਾ ਸੰਗੀਤ ਵਿਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਪੇਸ਼ ਕੀਤਾ ਗਿਆ ਹੈ ਅਤੇ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ। ਫਿਲਮ ਨੂੰ ਓਮਜੀ ਸਟਾਰ ਸਟੂਡੀਓਜ਼ ਦੁਆਰਾ ਵਿਸ਼ਵ ਭਰ ਵਿੱਚ ਡਿਸਟ੍ਰਿਬਯੂਟ ਕੀਤਾ ਜਾਵੇਗਾ। ਫਿਲਮ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਮੁੱਖ ਭੂਮਿਕਾਵਾਂ ਵਿੱਚ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

YES PUNJAB

Transfers, Postings, Promotions

spot_img
spot_img

Stay Connected

201,935FansLike
113,165FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech