ਆਦਿ ਧਰਮ ਮਿਸ਼ਨ ਵੱਲੋਂ ਸੰਗਤਾਂ ਲਈ 2020 ਦਾ ਕੈਲੰਡਰ ਜਾਰੀ

ਚੰਡੀਗੜ, 5 ਦਸੰਬਰ, 2019:
ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ. ਭਾਰਤ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਲਈ 2020 ਦਾ ਕੈਲੰਡਰ ਜਾਰੀ ਕੀਤਾ ਗਿਆ।

ਇਹ ਕੈਲੰਡਰ ਆਲ ਇੰਡੀਆ ਆਦਿ ਧਰਮ ਸਾਧੂ ਸਮਾਜ ਦੇ ਕੌਮੀ ਪ੍ਰਧਾਨ ਸੰਤ ਸਰਵਣ ਦਾਸ, ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਅਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ-ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਜੀ ਵੱਲੋਂ ਜਾਰੀ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਸੰਤ ਮਹਾਂਪੁਰਸ਼ਾਂ ਨੇ ਕਿਹਾ ਕਿ ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਸੰਗਤਾਂ ਲਈ ਹਰ ਸਾਲ ਕੈਲੰਡਰ ਜਾਰੀ ਕੀਤਾ ਜਾਂਦਾ ਹੈ ਜਿਸ ਵਿਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਕ ਧਰਮ ਅਸਥਾਨ ਦੀ ਮਿਸ਼ਨ ਵੱਲੋਂ ਕੀਤੀ ਗਈ ਖੋਜ ਬਾਰੇ ਜਾਣਕਾਰੀ ਅਤੇ ਮਿਸ਼ਨ ਵੱਲੋਂ ਬੀਤੇ ਸਾਲ ਦੌਰਾਨ ਕੀਤੇ ਗਏ ਕਾਰਜ ਦਾ ਵੇਰਵਾ ਦਿੱਤਾ ਜਾਂਦਾ ਹੈ ਤਾਂ ਜੋ ਸੰਗਤਾਂ ਨੂੰ ਮਿਸ਼ਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ।

ਉਨ੍ਹਾਂ ਕਿਹਾ ਕਿ ਸੰਗਤਾਂ ਇਹ ਕੈਲੰਡਰ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ-ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਪ੍ਰਾਪਤ ਕਰ ਸਕਦੀਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਕਿਹਾ ਕਿ ਸਤਿਗਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਦਿਨ ਰਾਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ‘ਚ ਸਤਿਸੰਗ ਕੀਤੇ ਜਾ ਰਹੇ ਹਨ। ਤਾਂ ਜੋ ਸਾਡੀ ਆਉਣ ਵਾਲੀ ਨੌਜਵਾਨ ਪੀੜ੍ਹੀ ਆਪਣੇ ਗੁਰੂਆਂ ਅਤੇ ਰਹਿਬਰਾਂ ਦੇ ਇਤਿਹਾਸ ਤੋਂ ਜਾਣੂ ਹੋ ਸਕੇ।

ਆਲ ਇੰਡੀਆ ਆਦਿ ਧਰਮ ਮਿਸ਼ਨ ਵੱਲੋਂ ਵਿਸ਼ਵ ਭਰ ਵਿਚ ਸੰਗਤਾਂ ਨਾਲ ਰਾਬਤਾ ਕਾਇਮ ਕਰਕੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਕ ਅਸਥਾਨਾਂ ਦੀਆਂ ਕੀਤੀਆਂ ਖੋਜਾਂ ਉੱਪਰ ਚੱਲ ਰਹੇ ਨਿਰਮਾਣ ਕਾਰਜਾਂ ਬਾਰੇ ਵੀ ਦੱਸਿਆ ਜਾ ਰਿਹਾ ਹੈ ਅਤੇ ਸੰਗਤਾਂ ਵੱਲੋਂ ਇਸ ਕਾਰਜ ਲਈ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਸੰਗਤਾਂ ਦੇ ਸਹਿਯੋਗ ਨਾਲ ਬੀਤੇ ਦਿਨ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵੱਲੋਂ ਇੱਕ ਵੱਡੀ ਗੱਡੀ ਖਰੀਦੀ ਗਈ।

ਜਿਸ ਉੱਪਰ ਸੁੰਦਰ ਪਾਲਕੀ ਸਾਹਿਬ ਤਿਆਰ ਕੀਤੀ ਜਾਵੇਗੀ ਅਤੇ ਇਸ ਪਾਲਕੀ ਵਿਚ ਸਤਿਗੁਰੂ ਰਵਿਦਾਸ ਮਹਾਰਾਜਾ ਜੀ ਦੇ ਸੁੰਦਰ ਸਰੂਪ ਸੁਸ਼ੋਭਿਤ ਕਰਕੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਲਈ ਪ੍ਰਚਾਰ ਯਾਤਰਾ ਸ਼ੁਰੂ ਕੀਤੀ ਜਾਵੇਗੀ ਅਤੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਅਤੇ ਕੌਮ ਮਹਾਨ ਰਹਿਬਰਾਂ ਦੀ ਵਿਚਾਰਧਾਰਾ ਨਾਲ ਜੋੜਿਆ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਦਿਆਲ ਚੰ ਜੀ, ਸੰਤ ਕਮਲ ਚੌਹਾਨ, ਸ੍ਰੀ ਚਰਨ ਦਾਸ, ਸ੍ਰੀ ਅਸ਼ੋਕ ਦਦਰਾ, ਸ੍ਰੀ ਰਾਮ ਜੀ ਦਾਸ, ਸ੍ਰੀ ਪਰਮਿੰਦਰ ਸਿੰਘ, ਸੇਵਾਦਲ ਪੰਜਾਬ ਦੇ ਪ੍ਰਧਾਨ ਸ੍ਰੀ ਕਮਲ ਜਨਾਗਲ, ਲੁਧਿਆਣਾ ਯੁਨਿਟ ਦੇ ਪ੍ਰਧਾਨ ਸ੍ਰੀ ਬਲਵੀਰ ਮਹੇ, ਸੋਹਨ ਸਿੰਘ, ਬੰਕਾ ਚੁੰਬਰ, ਹਰੀ ਮਹੇ, ਜੋਨ, ਲਵਦੀਪ, ਜਗਦੀਸ਼ ਦੀਸ਼ਾ, ਮਨੋਜ ਚੌਹਾਨ, ਰਾਜੇਸ਼ ਕੌੜਾ, ਜਸ ਕਲੇਰ, ਸੁਰਜੀਤ ਸਿੰਘ ਲਲਤੋਂ, ਚਮਕੌਰ ਸਿੰਘ ਲਲਤੋਂ, ਸੁਰਿੰਦਰ ਰਾਜਸਥਾਨੀ, ਸਰਬਜੀਤ ਸਿੰਘ, ਪੱਪੂ ਜੀ, ਸੋਹਣ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।