ਯੈੱਸ ਪੰਜਾਬ
ਚੰਡੀਗੜ੍ਹ, 18 ਦਸੰਬਰ, 2021:
ਪੰਜਾਬ ਦੇ ਸਾਬਕਾ ਡੀ.ਜੀ.ਪੀ. ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦੇ ਪ੍ਰਿੰਸੀਪਲ ਸਟਰੈਟਿਜਿਕ ਐਡਵਾਈਜ਼ਰ ਸ੍ਰੀ ਮੁਹੰਮਦ ਮੁਸਤਫ਼ਾ ਨੇ ਉਨ੍ਹਾਂ ਦੇ ਚੋਣ ਮੈਦਾਨ ਵਿੱਚ ਨਿੱਤਰਣ ਬਾਰੇ ਚੱਲ ਰਹੀਆਂ ਕਿਆਸ ਅਰਾਈਆਂ ਬਾਰੇ ਅਹਿਮ ਐਲਾਨ ਕੀਤਾ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਉਹ ਕਦੇ ਵੀ ਚੋਣ ਨਹੀਂ ਲੜਣਗੇ। ਅੱਜ ਟਵਿੱਟਰ ’ਤੇ ਪਾਏ ਇਕ ਸੁਨੇਹੇ ਵਿੱਚ ਸ੍ਰੀ ਮੁਸਤਫ਼ਾ ਨੇ ਆਪਣੇ ਇਰਾਦੇ ਬਾਰੇ ਹੇਠ ਲਿਖ਼ੇ ਸ਼ਬਦਾਂ ਵਿੱਚ ਆਪਣੀ ਸਥਿਤੀ ਸਪਸ਼ਟ ਕੀਤੀ ਹੈ।
ਜ਼ਿਕਰਯੋਗ ਹੈ ਕਿ ਉਹਨਾਂ ਦੀ ਧਰਮਪਤਨੀ ਸ੍ਰੀਮਤੀ ਰਜ਼ੀਆ ਸੁÑਲਤਾਨਾ ਪਹਿਲਾਂ ਹੀ ਵਿਧਾਨ ਸਭਾ ਵਿੱਚ ਮਲੇਰਕੋਟਲਾ ਹਲਕੇ ਦੀ ਪ੍ਰਤੀਨਿਧਤਾ ਕਰਦੇ ਹਨ। ਉਹ 2002, 2007 ਅਤ 2017 ਵਿੱਚ ਤਿੰਨ ਵਾਰ ਕਾਂਗਰਸ ਟਿਕਟ ’ਤੇ ਜੇਤੂ ਰਹੇ ਅਤੇ ਇਸ ਗੱਲ ਦੀ ਪੂਰੀ ਪੂਰੀ ਸੰਭਾਵਨਾ ਹੈ ਕਿ ਉਹ 2022 ਚੋਣਾਂ ਲਈ ਮਲੇਰਕੋਟਲਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਮੁੜ ਉਮੀਦਵਾਰ ਹੋਣਗੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ