36.7 C
Delhi
Friday, April 12, 2024
spot_img
spot_img

ਆਮ ਆਦਮੀ ਪਾਰਟੀ ਨੇ ਫੇਸ 11 ਵਿੱਚ ਦਫ਼ਤਰ ਖੋਲਿਆ, ਵਿਧਾਇਕ ਕੁਲਵੰਤ ਸਿੰਘ ਨੇ ਕੀਤਾਂ ਉਦਘਾਟਨ

ਯੈੱਸ ਪੰਜਾਬ
ਮੋਹਾਲੀ, ਜੂਨ 5, 2022:
ਹਲਕਾਂ ਮੋਹਾਲੀ ਦੇ ਵਾਸੀਆਂ ਨੂੰ ਵੱਧ ਤੋਂ ਵੱਧ ਲੋਕ ਭਲਾਈ ਸਕੀਮਾਂ ਦੀਆਂ ਸਹੂਲਤਾਂ ਦੇਣ ਅਤੇ ਉਹਨਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਨ ਲਈ ਆਮ hਪਾਰਟੀ ਵੱਲੋਂ ਫੇਸ 11 ਵਿੱਚ ਸੇਵਾ ਦਫ਼ਤਰ ਖੋਲਿਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਨੇ ਕੀਤਾਂ।

ਇਸ ਮੌਕੇ ਤੇ ਬੋਲਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਤੇ ਆਪ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਮੋਹਾਲੀ ਨਿਵਾਸੀਆਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਸਰਬਪੱਖੀ ਵਿਕਾਸ ਅਤੇ ਤਰੱਕੀ ਲਈ ਭਗਵੰਤ ਮਾਨ ਸਰਕਾਰ ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੂਰੀ ਤਰ੍ਹਾਂ ਨਾਲ ਵਚਨਬੱਧ ਹਨ।

ਇਹਨਾਂ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਲੋਕਾਂ ਦੇ ਆਸ਼ੀਰਵਾਦ ਨਾਲ ਬਣੀ ਹੈ ਅਤੇ ਇਹਨਾਂ ਪੰਜ ਸਾਲਾਂ ਵਿੱਚ ਲੋਕਾਂ ਦੀ ਸਹੂਲਤਾਂ ਅਤੇ ਕੰਮ ਤਰਜੀਹ ਤੇ ਕੀਤੇ ਜਾਣਗੇ।

ਕੁਲਵੰਤ ਸਿੰਘ ਤੇ ਬੱਬੀ ਬਾਦਲ ਨੇ ਕਿਹਾ ਕਿ ਦਫ਼ਤਰ ਵਿੱਚ ਪਾਰਟੀ ਦੇ ਸਿਰਕਢ ਆਗੂ ਲੋਕਾਂ ਦੀਆਂ ਸਮੱਸਿਆਂਵਾਂ ਸੁਣਨ ਗੇ ਤਾਂ ਜੋ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਤਹਿਤ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪੁੱਜਦਾ ਕੀਤਾ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ਕੁਲਦੀਪ ਸਿੰਘ ਸਮਾਣਾ, ਰਜਿੰਦਰ ਸ਼ਰਮਾ, ਤਰਲੋਚਨ ਸਿੰਘ ਮਟੋਰ, ਅਵਤਾਰ ਸਿੰਘ ਮੌਲੀ,ਭਲਿੰਦਰ ਸਿੰਘ, ਕਰਨੈਲ ਸਿੰਘ, ਗੱਜਣ ਸਿੰਘ, ਬਲਵਿੰਦਰ ਸਿੰਘ ਬਿੰਦਰ, ਇੰਦਰਜੀਤ ਕੌਰ, ਅੰਜਲੀ ਸਿੰਘ, ਹਰਵਿੰਦਰ ਕੌਰ ਸੋਨੀਆਂ, ਸਵਰਨ ਲਤਾਂ, ਕਰਤਾਰ ਸਿੰਘ, ਰਘਬੀਰ ਸਿੰਘ, ਕੁਲਦੀਪ ਸਿੰਘ, ਤਰਨਪ੍ਰੀਤ ਸਿੰਘ ਪੱਪੂ, ਹਰਪਾਲ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਸਵਿੰਦਰ ਸਿੰਘ, ਅਕਵਿੰਦਰ ਸਿੰਘ ਗੋਸਲ,ਆਰ ਐਸ.ਢਿੱਲੋ, ਰਘਬੀਰ ਸਿੰਘ, ਰਣਜੀਤ ਸਿੰਘ, ਰਮਣੀਕ ਸਿੰਘ, ਲਖਵੀਰ ਸਿੰਘ, ਹਰਮੇਸ਼ ਕੁੰਬੜਾ,ਸੁਖਬੀਰ ਸਿੰਘ ਭਾਟੀਆ,ਕਬੀਰ, ਸੁਰਿੰਦਰ ਸਿੰਘ ਕੰਡਾਲਾ, ਇਕਬਾਲ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION