25.1 C
Delhi
Monday, April 15, 2024
spot_img
spot_img

‘ਆਮ ਆਦਮੀ ਪਾਰਟੀ’ ਵੱਲੋਂ ਪੰਜਾਬ ਵਿੱਚ ਸੂਬਾ ਪੱਧਰੀ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ – ਸੂਚੀ

ਯੈੱਸ ਪੰਜਾਬ
ਚੰਡੀਗੜ੍ਹ, 11 ਜੁਲਾਈ, 2022:
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਚ ਆਪਣੇ ਸੰਗਠਨ ‘ਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਹੈ। ਪਾਰਟੀ ਨੇ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਪੰਜ ਨਵੇਂ ਸੂਬਾ ਸਕੱਤਰ, ਛੇ ਸੰਯੁਕਤ ਸਕੱਤਰ, ਦੋ ਲੋਕ ਸਭਾ ਇੰਚਾਰਜ ਅਤੇ ਕਈ ਵਿੰਗਾਂ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਨਿਯੁਕਤ ਕੀਤੇ ਹਨ।

ਸੋਮਵਾਰ ਨੂੰ ਪਾਰਟੀ ਦੇ ਪ੍ਰਧਾਨ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਰਾਜ ਸਭਾ ਮੈਂਬਰ ਤੇ ਪੰਜਾਬ ਸਹਿ-ਪ੍ਰਭਾਰੀ ਡਾ. ਸੰਦੀਪ ਪਾਠਕ ਅਤੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਦੇ ਹਸਤਾਖਰਾਂ ਹੇਠ ਜਾਰੀ ਹੋਈ ਲਿਸਟ ਵਿੱਚ ਗੁਰਦੇਵ ਸਿੰਘ ਲੱਖਣਾ, ਡਾ. ਸੰਨੀ ਆਹਲੂਵਾਲੀਆ, ਸ਼ਮਿੰਦਰ ਖਿੰਡਾ, ਰਾਜਵਿੰਦਰ ਕੌਰ ਥਿਆੜਾ ਅਤੇ ਡਾ: ਅਮਨਦੀਪ ਸਿੰਘ ਮੋਹੀ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ |

ਇਸ ਦੇ ਨਾਲ ਹੀ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਆਗੂਆਂ ਮੋਹਨ ਲਾਲ, ਹਰਚਰਨ ਸਿੰਘ ਸੰਧੂ, ਪ੍ਰਿੰਸੀਪਲ ਪ੍ਰੇਮ ਕੁਮਾਰ, ਕਰਤਾਰ ਪਹਿਲਵਾਨ ਅਤੇ ਗੁਰਪਾਲ ਸਿੰਘ ਨੂੰ ਸੂਬਾ ਜੁਆਇੰਟ ਸਕੱਤਰ ਬਣਾਇਆ ਗਿਆ ਹੈ।

ਪਾਰਟੀ ਨੇ ਦੋ ਲੋਕ ਸਭਾ ਹਲਕਿਆਂ ਲਈ ਨਵੇਂ ਇੰਚਾਰਜ ਵੀ ਨਿਯੁਕਤ ਕੀਤੇ ਹਨ। ਆਪ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਅਤੇ ਸ਼ਰਨਪਾਲ ਮੱਕੜ ਨੂੰ ਲੁਧਿਆਣਾ ਲੋਕ ਸਭਾ ਹਲਕੇ ਦਾ ਇੰਚਾਰਜ ਬਣਾਇਆ ਗਿਆ ਹੈ।

ਇਸ ਤੋਂ ਇਲਾਵਾ ਪਾਰਟੀ ਨੇ ਕਈ ਸੂਬਾ ਪੱਧਰੀ ਵਿੰਗਾਂ ਲਈ ਨਵੇਂ ਅਹੁਦੇਦਾਰ ਵੀ ਨਿਯੁਕਤ ਕੀਤੇ ਹਨ। ਸੁਰਿੰਦਰ ਸਿੰਘ ਸੋਢੀ ਨੂੰ ਖੇਡ ਵਿੰਗ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਬਲਜਿੰਦਰ ਕੌਰ ਤੁੰਗੋਵਾਲੀ ਨੂੰ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਬਣਾਇਆ ਗਿਆ ਹੈ।

ਪਾਰਟੀ ਨੇ ਜ਼ਿਲ੍ਹਾ ਪੱਧਰ ‘ਤੇ ਵੀ ਵੱਡੀਆਂ ਤਬਦੀਲੀਆਂ ਕੀਤੀਆਂ ਹਨ। ਕਈ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਮੁਖੀ ਅਤੇ ਜ਼ਿਲ੍ਹਾ ਸਕੱਤਰ ਨਿਯੁਕਤ ਕੀਤੇ ਗਏ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION