Tuesday, August 9, 2022

ਵਾਹਿਗੁਰੂ

spot_img




ਆਸ਼ੂ ਨੇ ਮੁੱਖ ਮੰਤਰੀ ਦੇ ਦਬਾਅ ਮਗਰੋਂ ਪੰਜਾਬ ਨੂੰ ਕੇਂਦਰੀ ਟੀਮ ਦੇ ਦੌਰਿਆਂ ਦੀ ਸੂਚੀ ‘ਚ ਸ਼ਾਮਿਲ ਕਰਨ ਲਈ ਧੰਨਵਾਦ ਕੀਤਾ

ਲੁਧਿਆਣਾ, 25 ਅਗਸਤ, 2019:

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਬਾਅ ਮਗਰੋਂ ਆਪਣੀ ਅੰਤਰ ਮੰਤਰਾਲਾ ਕੇਂਦਰੀ ਟੀਮ (ਆਈ.ਐਮ.ਸੀ.ਟੀ.) ਦੇ ਸੂਬਿਆਂ ਦੇ ਦੌਰਿਆਂ ਵਾਲੀ ਸੂਚੀ ‘ਚ ਪੰਜਾਬ ਨੂੰ ਵੀ ਸ਼ਾਮਲ ਕਰਨ ‘ਤੇ ਜਿੱਥੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ|

ਉਥੇ ਹੀ ਰਾਜ ‘ਚ ਹੜ੍ਹਾਂ ਕਰਕੇ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਕਰਨ ‘ਤੇ ਵੀ ਜ਼ੋਰ ਦਿੱਤਾ ਹੈ। ਸ੍ਰੀ ਆਸ਼ੂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਨੂੰ ਵੀ ਬਾਕੀ ਸੂਬਿਆਂ ਦੇ ਬਰਾਬਰ ਤਰਜੀਹ ਦੇ ਕੇ ਕੁਦਰਤੀ ਕਰੋਪੀ ਲਈ ਪੰਜਾਬ ਦੀਆਂ ਮੰਗਾਂ ਮੁਤਾਬਕ ਤੁਰੰਤ ਰਾਹਤ ਪ੍ਰਦਾਨ ਕਰੇ।

ਸ੍ਰੀ ਆਸ਼ੂ ਨੇ ਅੱਜ ਇੱਥੇ ਦੱਸਿਆ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੜ੍ਹਾਂ ਤੋਂ ਪ੍ਰਭਾਵਤ ਦੇਸ਼ ਦੇ 11 ਸੂਬਿਆਂ ਦੀ ਤਿਆਰ ਕੀਤੀ ਸੂਚੀ ‘ਚੋਂ ਪੰਜਾਬ ਨੂੰ ਬਾਹਰ ਰੱਖਿਆ ਸੀ ਪਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ‘ਚ ਦਖਲ ਦੇਣ ਦੀ ਕੀਤੀ ਬੇਨਤੀ ਦੇ ਤੁਰੰਤ ਬਾਅਦ ਕੇਂਦਰੀ ਗ੍ਰਹਿ ਸਕੱਤਰ ਨੇ ਇਸ ਕੇਂਦਰੀ ਟੀਮ ਦੇ ਦੌਰਿਆਂ ਦੀ ਸੂਚੀ ‘ਚ ਪੰਜਾਬ ਨੂੰ ਸ਼ਾਮਲ ਕਰਨ ਬਾਰੇ ਸੂਚਿਤ ਕੀਤਾ ਸੀ। ਸ੍ਰੀ ਆਸ਼ੂ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਸੀ ਕਿ ਸੂਬਾ ਮੋਹਲੇਧਾਰ ਮੀਂਹ ਪੈਣ ਨਾਲ ਕਈ ਇਲਾਕਿਆਂ ਵਿੱਚ ਭਾਰੀ ਹੜ੍ਹਾਂ ਨਾਲ ਜੂਝ ਰਿਹਾ ਸੀ ਪਰ ਕੇਂਦਰ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਸੀ ਲਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਨ ਕਿ ਪੰਜਾਬ ਵਿੱਚ ਹੜ੍ਹਾਂ ਕਰਕੇ ਨੁਕਸਾਨ ਕਿਤੇ ਜ਼ਿਆਦਾ ਹੋਇਆ ਹੈ, ਜਿਥੇ 87 ਦੇ ਕਰੀਬ ਪਿੰਡ ਅਤੇ 10,000 ਦੇ ਕਰੀਬ ਲੋਕ ਸਿੱਧੇ ਤੌਰ ‘ਤੇ ਪ੍ਰਭਾਵਤ ਹੋਏ ਹਨ ਅਤੇ 20 ਦੇ ਕਰੀਬ ਪਿੰਡਾਂ ਦਾ ਸੰਪਰਕ ਪਾਣੀ ਦੀ ਮਾਰ ਕਰਕੇ ਟੁੱਟ ਗਿਆ ਹੈ।

ਉਨ੍ਹਾਂ ਦੱਸਿਆ ਕਿ ਭਾਂਵੇਂ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਐਨ.ਡੀ.ਆਰ.ਐਫ., ਫ਼ੌਜ ਤੇ ਹੋਰ ਸੰਸਥਾਵਾਂ ਦੀ ਸਹਾਇਤਾ ਨਾਲ ਕਾਫ਼ੀ ਹੱਦ ਤੱਕ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਜਿੰਨਾਂ ਨੁਕਸਾਨ ਹੋਇਆ ਹੈ ਉਸ ਲਈ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ੍ਹ ਰਾਹਤ ਪੈਕੇਜ਼ ਵੀ ਨਾਕਾਫ਼ੀ ਹੈ।

ਕੈਬਨਿਟ ਮੰਤਰੀ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਮੰਨਕੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਮਗਰੋਂ ਰਾਜ ਦੀਆਂ ਮੰਗਾਂ ਦੇ ਸਨਮੁੱਖ ਪੰਜਾਬ ਨੂੰ ਵੀ ਬਾਕੀ ਸੂਬਿਆਂ ਦੇ ਬਰਾਬਰ ਤਰਜੀਹ ਦੇਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਹੜ੍ਹਾਂ ਨਾਲ ਲਗਭਗ 1700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ, ਇਸ ਲਈ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਤਾਜਾ ਪ੍ਰਸਥਿਤੀਆਂ ਨੂੰ ਦੇਖਦਿਆਂ ਦਿਲ ਖੋਲ੍ਹ ਕੇ ਪੰਜਾਬ ਦੀ ਇਮਦਾਦ ਕਰੇ।

ਇਸੇ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਆਮ ਲੋਕਾਂ ਖਾਸ ਕਰਕੇ ਦੇਸ਼-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਰਾਜ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਦਾ ਮੋਢਾ ਨਾਲ ਮੋਢਾ ਜੋੜ ਕੇ ਸਾਥ ਦੇਣ ਅਤੇ ਮੁੱਖ ਮੰਤਰੀ ਰਾਹਤ ਫੰਡ ‘ਚ ਆਪਣਾ ਯੋਗਦਾਨ, ਪੰਜਾਬ ਸਟੇਟ ਕੋਆਪ੍ਰੇਟਿਵ ਬੈਂਕ ਦੇ ਖਾਤਾ ਨੰ: ੦੦੧੯੩੪੦੦੧੦੦੦੫੮੯ ਅਤੇ ਆਈ.ਐਫ.ਐਸ.ਸੀ. ਕੋਡ-”“92੦PS32੦੧ ਰਾਹੀਂ ਪਾਇਆ ਜਾ ਸਕਦਾ ਹੈ।

ਸ੍ਰੀ ਆਸ਼ੂ ਨੇ ਦੱਸਿਆ ਕਿ ਉਨ੍ਹਾਂ ਨੇ ਹੜ੍ਹਾਂ ਦਾ ਜਾਇਜ਼ਾ ਲੈਣ ਦੌਰਾਨ ਦੇਖਿਆ ਕਿ ਸਮਾਜ ਸੇਵੀ ਜਥੇਬੰਦੀਆਂ, ਗੁਰੂ ਘਰਾਂ, ਕਾਰ ਸੇਵਾ ਸਮੇਤ ਬਹੁਤ ਲੋਕਾਂ ਵੱਲੋਂ ਰਾਹਤ ਕਾਰਜਾਂ ‘ਚ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪੰਜਾਬ ਦੇ ਵਿਧਾਇਕਾਂ ਸਮੇਤ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ‘ਚ ਆਪਣਾ ਯੋਗਦਾਨ ਪਾਉਣ ਦੀ ਵੀ ਸ਼ਲਾਘਾ ਕੀਤੀ।

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

22,376FansLike
113,980FollowersFollow

ENTERTAINMENT

National

GLOBAL

OPINION

Need for speed: The 5G promise, its enablers and roadblocks – by T.V. Ramachandran

The US Federal Communications Commission (FCC) recently proposed revising the definition of broadband to a minimum download speed of 100 mbps, and uploads at...

Civil services have to improve for better governance – by DC Pathak

There is a widely shared view that the All India Services, which provided the 'steel frame' of governance in a democratic India, granting Constitutional...

Will Pak Army Chief Bajwa or his successor reconcile ties with India? – by Rana Banerji

New Delhi, Aug 2, 2022- On July 25, the Supreme Court's three Judge bench headed by Chief Justice Omar Ata Bandial controversially struck down...

SPORTS

Health & Fitness

Low vitamin D could be behind chronic inflammation

Sydney, Aug 8, 2022- Researchers have found a direct link between low levels of vitamin D and high levels of inflammation. The findings, led by a team from University of South Australia, provides an important biomarker to identify people at higher risk of or severity of chronic illnesses with an inflammatory component. Inflammation is an essential part of the body's healing...

Gadgets & Tech

error: Content is protected !!