ਇਨਵੈਸਟ ਪੰਜਾਬ ਵਲੋਂ ਨਿਵੇਸ਼ਕਾਂ ਨਾਲ ਵਿਟਾਰ ਵਟਾਂਦਰਾ, ਉਦਯੋਗਪਤੀਆਂ ਵਲੋਂ ਨਵੀਂ ਉਦਯੋਗਿਕ ਨੀਤੀ ਦੀ ਭਰਵੀਂ ਸ਼ਲਾਘਾ

ਜਲੰਧਰ, 19 ਸਤੰਬਰ, 2019 –

ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ 2017 ਨੂੰ ਵਪਾਰ ਤੇ ਨਿਵੇਸ਼ਕ ਪੱਖੀ ਮਾਹੌਲ ਸਿਰਜਣ ਵਾਲੀ ਕਰਾਰ ਦਿੰਦਿਆਂ ਉਦਯੋਗਪਤੀਆਂ ਵਲੋਂ ਪੰਜਾਬ ਸਰਕਾਰ ਦੇ ਇਸ ਕਦਮ ਦੀ ਭਰਵੀਂ ਸ਼ਲਾਘਾ ਕੀਤੀ ਗਈ ਹੈ।

ਅੱਜ ਇੱਥੇ ਇਨਵੈਸਟ ਪੰਜਾਬ ਵਲੋਂ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਵਪਾਰੀਆਂ/ ਉਦਯੋਗਪਤੀਆਂ ਵਲੋਂ ਵੱਡੀ ਗਿਣਤੀ ਵਿਚ ਨਵੀਂ ਉਦਯੋਗਿਕ ਨੀਤੀ ਦੇ ਉਪਬੰਧਾਂ ਨੂੰ ਨਿਵੇਸ਼ਕ ਪੱਖੀ ਕਰਾਰ ਦਿੰਦਿਆਂ ਕਿਹਾ ਗਿਆ ਕਿ ਇਸ ਨਾਲ ਸੂਬੇ ਵਿਚ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲਿਆ ਹੈ।

ਉੱਘੇ ਉਦਯੋਗਪਤੀ ਤੁਸ਼ਾਰ ਜੈਨ , ਜੋ ਕਿ ਬਸੰਤ ਆਟੋਟੈਕ ਦੇ ਪ੍ਰਤੀਨਿਧੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਵਪਾਰ ਨੂੰ ਪ੍ਰਫੁੱਲਿਤ ਕਰਨ ਲਈ ਡੂੰਘੀ ਦਿਲਸਚਪੀ ਦਿਖਾਈ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੰਪਨੀ ਵਲੋਂ ਜਲੰਧਰ ਵਿਚ ਨਵਾਂ ਯੂਨਿਟ ‘ਬਸੰਤ ਟੈਕਨੀਕੈਲੀਟੀਜ਼’ ਦੀ ਸ਼ੁਰੂਆਤ ਲਈ ਅਪਲਾਈ ਕੀਤਾ ਗਿਆ ਸੀ ਜਿਸ ਸਬੰਧੀ ਸੀ.ਐਲ.ਯੂ. ਕੇਵਲ 15 ਦਿਨ ਵਿਚ ਹੀ ਪੰਜਾਬ ਸਰਕਾਰ ਵਲੋਂ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਵਲੋਂ 24 ਘੰਟੇ ਕੰਮ ਕਰਕੇ ਕੰਮ ਕਰਨ ਦਾ ਨਵਾਂ ਮਾਹੌਲ ਸਿਰਜਿਆ ਗਿਆ ਹੈ, ਜਿਸ ਕਰਕੇ ਨਿਵੇਸ਼ਕਾਂ ਨੂੰ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਨਿਵੇਸ਼ਕਾਂ/ਉਦਯੋਗਪਤੀਆਂ ਨਾਲ ਲਗਾਤਾਰ ਰਾਬਤੇ ਲਈ ਵਿਚਾਰ ਵਟਾਂਦਰਾ ਕਰਨਾ ਚਾਹੀਦਾ ਹੈ।

ਵਿਨਕੋ ਆਟੋ ਇੰਡਸਟਰੀਜ਼ ਦੇ ਰਾਜੇਸ਼ ਗੁਪਤਾ ਨੇ ਕਿਹਾ ਕਿ ਇਨਵੈਸਟ ਪੰਜਾਬ ਵਲੋਂ ਚੁੱਕੇ ਕਦਮਾਂ ਨਾਲ ਵਪਾਰ ਕਰਨਾ ਬਹੁਤ ਸੁਖਾਲਾ ਹੋ ਗਿਆ ਹੈ, ਜਿਸ ਕਰਕੇ ਅਨੇਕਾਂ ਨਿਵੇਸ਼ਕਾਂ ਵਲੋਂ ਨਵੇੇਂ ਯੂਨਿਟ ਸਥਾਪਿਤ ਕਰਨ ਵੱਲ ਤਵੱਜ਼ੋਂ ਦਿੱਤੀ ਜਾ ਰਹੀ ਹੈ।

ਸਾਵੀ ਇੰਟਰਨੈਸ਼ਨਲ ਤੇ ਡਾਇਰੈਕਟਰ ਮੁਕਲ ਵਰਮਾ ਨੇ ਵੀ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਦੁਬਾਰਾ ਉਦਯੋਗੀਕਰਨ ਦੇ ਰਾਹ ਪਿਆ ਹੈ, ਕਿਉਂਕਿ ਨਿਵੇਸ਼ਕਾਂ ਨੂੰ ਨਵੇਂ ਯੂਨਿਟਾਂ ਲਈ ਦਫਤਰਾਂ ਦੇ ਚੱਕਰ ਕੱਟਣ ਤੋਂ ਨਿਜਾਤ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਅਨੇਕਾਂ ਤਰ੍ਹਾਂ ਦੀਆਂ ਮਨਜ਼ੂਰੀਆਂ ਆਨ ਲਾਇਨ ਮਿਲਣ ਨਾਲ ਉਦਯੋਗ ਸਥਾਪਨਾ ਦੀ ਪ੍ਰਕ੍ਰਿਆ ਬਹੁਤ ਆਸਾਨ ਹੋ ਗਈ ਹੈ।

ਉਦਯੋਗਪਤੀਆਂ ਨੇ ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਰਜਤ ਅਗਰਵਾਲ ਨੂੰ ਅਪੀਲ ਕੀਤੀ ਕਿ ਉਹ ਜਲੰਧਰ ਦੇ ਨੇੜੇ ਇਕ ਹੋਰ ਫੋਕਲ ਪੁਆਇੰਟ ਸਥਾਪਿਤ ਕਰਨ ਦੀ ਸੰਭਾਵਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਯਤਨ ਕਰਨ। ਇਸ ਤੋਂ ਇਲਾਵਾ ਉਦਯੋਗਿਕ ਖੇਤਰ ਵਿਚ ਇਕ ਪੁਲਿਸ ਚੌਂਕੀ ਤੇ ਫਾਇਰ ਬਿ੍ਰਗੇਡ ਸਟੇਸ਼ਨ ਸਥਾਪਿਤ ਕਰਨ ਦੀ ਵੀ ਮੰਗ ਰੱਖੀ ਗਈ।

Share News / Article

Yes Punjab - TOP STORIES