ਇਸ ਵਾਰ ਔਰਤ ਬਣੀ ਕਰੋੜਪਤੀ – ਸਾਵਨ ਬੰਪਰ ਦਾ ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ ਪਿਆ ਸੁਮਨ ਪ੍ਰਿਆ ਦੀ ਝੋਲੀ

ਚੰਡੀਗੜ੍ਹ, 17 ਜੁਲਾਈ, 2019:
ਪੰਜਾਬ ਰਾਜ ਸਾਵਨ ਬੰਪਰ-2019 ਦਾ ਪਹਿਲਾ ਇਨਾਮ ਜੇਤੂ ਖਰੜ ਵਾਸੀ ਸੁਮਨ ਪ੍ਰਿਆ ਜਾਰਜ ਮਸੀਹ ਨੇ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਅੱਜ ਇਥੇ ਪੰਜਾਬ ਲਾਟਰੀਜ਼ ਵਿਭਾਗ ਵਿੱਚ ਦਸਤਾਵੇਜ਼ ਜਮ੍ਹਾਂ ਕਰਾਏ ਹਨ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਾਵਨ ਬੰਪਰ ਦਾ ਡਰਾਅ 8 ਜੁਲਾਈ ਨੂੰ ਲੁਧਿਆਣਾ ਵਿਖੇ ਕੱਢਿਆ ਗਿਆ ਸੀ, ਜਿਸ ਵਿੱਚ ਡੇਢ-ਡੇਢ ਕਰੋੜ ਰੁਪਏ (ਕੁੱਲ ਤਿੰਨ ਕਰੋੜ) ਦੇ ਪਹਿਲੇ ਦੋ ਇਨਾਮ ਟਿਕਟ ਨੰਬਰ ਏ-316460 ਅਤੇ ਬੀ-331362 ਨੂੰ ਨਿਕਲੇ ਸਨ। ਇਨ੍ਹਾਂ ਵਿੱਚੋਂ ਇਕ ਟਿਕਟ (ਏ-316460) ਸੁਮਨ ਨੇ ਖਰੀਦੀ ਸੀ।

ਪੰਜਾਬ ਲਾਟਰੀਜ਼ ਵਿਭਾਗ ਦੀ ਡਰਾਅ ਕੱਢਣ ਦੀ ਪਾਰਦਰਸ਼ੀ ਤੇ ਸੌਖਾਲੀ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਇਸ ਖੁਸ਼ਨਸੀਬ ਜੇਤੂ ਨੇ ਕਿਹਾ ਕਿ ਸਭ ਤੋਂ ਵੱਧ ਖੁਸ਼ੀ ਦੀ ਗੱਲ ਇਹ ਹੈ ਕਿ ਪੰਜਾਬ ਇਕਲੌਤਾ ਸੂਬਾ ਹੈ ਜਿਸ ਵੱਲੋਂ ਵੱਡੇ ਇਨਾਮ ਜਨਤਾ ਵਿੱਚ ਹੀ ਦਿੱਤੇ ਜਾਂਦੇ ਹਨ।

ਬੁਲਾਰੇ ਨੇ ਦੱਸਿਆ ਕਿ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਲਾਟਰੀਜ਼ ਵਿਭਾਗ ਵੱਲੋਂ ‘ਪੰਜਾਬ ਰਾਜ ਰਾਖੀ ਬੰਪਰ-2019’ ਵੀ ਰਿਲੀਜ਼ ਕਰ ਦਿੱਤਾ ਗਿਆ ਹੈ, ਜਿਸ ਦੀਆਂ ਟਿਕਟਾਂ ਬਾਜ਼ਾਰ ਵਿੱਚ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਰਾਖੀ ਬੰਪਰ ਦਾ ਡਰਾਅ 3 ਸਤੰਬਰ, 2019 ਨੂੰ ਕੱਢਿਆ ਜਾਵੇਗਾ।

Share News / Article

Yes Punjab - TOP STORIES