ਉਦਯੋਗਿਕ ਖ਼ੇਤਰਾਂ ਨੂੰ ਜਾਂਦੀਆਂ ਸੜਕਾਂ ਦਾ ਕੀਤਾ ਜਾਵੇਗਾ ਸੁਧਾਰ: ਓਮ ਪ੍ਰਕਾਸ਼ ਸੋਨੀ

ਯੈੱਸ ਪੰਜਾਬ
ਅੰਮ੍ਰਿਤਸਰ, 18 ਦਸੰਬਰ, 2021 –
ਕੋਈ ਵੀ ਰਾਜ ਉਦਯੋਗਾਂ ਤੋ ਬਿਨਾਂ ਤਰੱਕੀ ਨਹੀ ਕਰ ਸਕਦਾ, ਪੰਜਾਬ ਸਰਕਾਰ ਉਦਯੋਗਾਂ ਪ੍ਰਤੀ ਪੂਰੀ ਤਰਾ੍ਹ ਸੰਵੇਦਨਸ਼ੀਲ ਹੈ ਅਤੇ ਸੂਬਾ ਸਰਕਾਰ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਦੇਣ ਲਈ ਵੱਚਨਬੱਧ ਹੈ ਤੇ ਸੂਬੇ ਭਰ ਵਿਚ ਸਰਕਾਰ 147 ਕਰੋੜ ਰੁਪਏ ਦੀ ਲਾਗਤ ਨਾਲ ਫੋਕਲ ਪੁਆਇੰਟਾਂ ਦਾ ਸੁਧਾਰ ਕਰਨ ਜਾ ਰਹੀ ਹੈ।

ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਮੰਡੀ ਗੋਬਿੰਦਗੜ੍ਹ ਅਤੇ ਮਲੋਟ ਦਾ ਦੋਰਾ ਕਰਕੇ ਵਪਾਰੀਆਂ ਤੇ ਸ਼ਹਿਰੀਆਂ ਦੀਆਂ ਮੁਸ਼ਕਲਾਂ ਨੂੰ ਸੁਣਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੋਰਾਨ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਅਨੁਕੂਲ ਨਿਯਮ ਬਣਾ ਕੇ ਬਿਹਤਰ ਮਾਹੋਲ ਪ੍ਰਦਾਨ ਕਰਨ ਦਾ ਯਤਨ ਕੀਤਾ ਗਿਆ ਹੈ, ਜਿਸ ਦੇ ਨਾਲ ਹੁਣ ਤੱਕ ਸੂਬੇ ਵਿਚ ਇਕ ਲੱਖ ਕਰੋੜ ਰੁਪਏ ਦਾ ਪੂੰਜੀ ਨਿਵੇਸ਼ ਆ ਚੁੱਕਾ ਹੈ। ਜਿਸ ਨਾਲ ਕੇਵਲ ਉਦਯੋਗਿਕ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ ਬਲਕਿ ਰੋਜ਼ਗਾਰ ਦੇ ਮੌਕੇ ਵੀ ਵਧੇ ਹਨ।

ਸ੍ਰੀ ਸੋਨੀ ਨੇ ਕਿਹਾ ਕਿ ਉਦਯੋਗਪਤੀਆਂ ਨੂੰ ਇਕ ਹੀ ਪਲੇਟਫਾਰਮ ਤੋ ਹਰੇਕ ਤਰਾ੍ਹ ਦੀਆਂ ਲੋੜਦੀਆਂ ਪ੍ਰਵਾਨਗੀਆਂ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਨ ਲਈ ਜ਼ਲਦੀ ਹੀ ਇਕ ਡਿਜੀਟਲ ਸਿੰਗਲ ਵਿੰਡੋ ਪ੍ਰਣਾਲੀ ਸਥਾਪਤ ਕੀਤੀ ਜਾਵੇਗੀ ਅਤੇ ਇਸ ਕਦਮ ਨਾਲ ਉਦਯੋਗਪਤੀਆਂ ਨੂੰ ਅਧਿਕਾਰੀਆਂ ਨਾਲ ਸਿੱਧੇ ਵਾਸਤੇ ਨੂੰ ਹਟਾ ਕੇ ਆਪਣੇ ਘਰਾਂ ਤੋ ਲੋੜੀਦੀਆਂ ਇਜ਼ਾਜਤਾਂ ਲਈ ਅਰਜੀ ਦੇਣ ਦੇ ਯੋਗ ਬਣਾਏਗਾ, ਜਿਸ ਨਾਲ ਪਾਰਦਰਸ਼ਤਾਂ ਹੋਰ ਵਧੇਗੀ।

ਉਪ ਮੁੱਖ ਮੰਤਰੀ ਸ਼੍ਰੀ ਸੋਨੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ ਦਰਜ 40 ਹਜ਼ਾਰ ਕੇਸ ਵਾਪਸ ਲੈ ਲਏ ਹਨ,ਸੰਸਥਾਗਤ ਟੈਕਸ ਖ਼ਤਮ ਕਰ ਦਿੱਤਾ ਹੈ,ਜਿਸ ਨਾਲ ਫੈਕਟਰੀਆਂ ਤੇ ਉਦਯੋਗਿਕ ਖੇਤਰਾਂ ਦੇ ਵਿਸਥਾਰ ਲਈ ਸੀ .ਐਲ.ਯੂ ਦੀ ਲੋੜ ਨੂੰ ਖ਼ਤਮ ਕਰਨਾ, 14 ਮੋਬਾਇਲ ਦਸਤਿਆਂ ਦੀ ਗਿਣਤੀ ਨੂੰ 4 ਤੱਕ ਲਿਆਉਣਾ,ਵਿਵਾਦਿਤ ਮਾਮਲਿਆਂ ਲਈ 150 ਕਰੋੜ ਰੁਪਏ ਦੀ ਯਕਮੁਸ਼ਤ ਨਿਪਟਾਰਾ ਸਕੀਮ ਨੂੰ ਵੀ ਲਾਗੂ ਕੀਤਾ ਹੈ ਅਤੇ ਇਸੇ ਤਰਾ੍ਹ ਇੰਸਪੈਕਟਰੀ ਰਾਜ ਦਾ ਅੰਤ ਵੀ ਕੀਤਾ ਗਿਆ ਹੈ।

ਸ਼੍ਰੀ ਸੋਨੀ ਨੇ ਵਪਾਰੀਆਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅੰਮ੍ਰਿਤਸਰ ਵਿਖੇ 10 ਏਕੜ ਵਿਚ ਜ਼ਲਦੀ ਹੀ ਇਕ ਕੰਨਵੈਨਸ਼ਨ ਸੈਟਰ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਨਾਲ ਰਾਜ ਭਰ ਦੇ ਵਪਾਰੀਆਂ ਇਕ ਹੀ ਛੱਤ ਥੱਲੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਬਿਜਲੀ ਦੇ ਫਿਕਸ ਚਾਰਜਾਂ ਵਿਚ 50 ਫੀਸਦੀ ਕਟੋਤੀ ਅਤੇ ਇੰਸਟਚਿਊਸ਼ਨਸਲ ਟੈਕਸ ਪੂਰੀ ਤਰ੍ਹਾਂ ਮੁਆਫ ਕਰ ਦਿੱਤਾ ਹੈ। ਸ਼੍ਰੀ ਸੋਨੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿਚ ਉਦਯੋਗਪਤੀਆਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਇਹ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ।

ਇਸ ਮੌਕੇ ਬੋਲਦਿਆਂ ਮੰਡੀ ਗੋਬਿੰਦਗੜ੍ਹ ਦੇ ਮਸ਼ਹੂਰ ਉਦਯੋਗਪਤੀ ਸ਼੍ਰੀ ਕ੍ਰਿਸ਼ਨ ਚੋਪੜਾ ਨੇ ਕਿਹਾ ਕਿ ਸ਼੍ਰੀ ਸੋਨੀ ਪੰਜਾਬ ਭਰ ਵਿਚੋ ਹਿੰਦੂਆਂ ਦੇ ਸਭ ਤੋ ਵੱਡੇ ਨੇਤਾ ਦੇ ਰੂਪ ਵਿਚ ਉਭਰੇ ਹਨ ਅਤੇ ਵਪਾਰੀਆਂ ਤੇ ਉਦਯੋਗਪਤੀਆਂ ਦੇ ਮਸੀਹਾ ਹਨ। ਉਨ੍ਹਾਂ ਕਿਹਾ ਕਿ ਜਦੋ ਵੀ ਉਦਯੋਗਪਤੀਆਂ ਨੂੰ ਕੋਈ ਮੁਸ਼ਕਲ ਆਈ ਹੈ ਤਾਂ ਸ਼੍ਰੀ ਸੋਨੀ ਨੇ ਹੀ ਸਾਡੀ ਬਾਂਹ ਫੜੀ ਹੈ ਅਤੇ ਸਾਡੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਵਾਇਆ ਹੈ।

ਇਸ ਮੌਕੇ ਵਪਾਰੀਆਂ ਦੇ ਵਫਦ ਨੇ ਸ਼੍ਰੀ ਸੋਨੀ ਨੂੰ ਉਦਯੋਗਾਂ ਵਿਚ ਕੁਝ ਹੋਰ ਰਿਆਇਤਾਂ ਦੇਣ ਦੀ ਮੰਗ ਵੀ ਕੀਤੀ ਜਿਵੇ ਕਿ ਪੰਜਾਬ ਟਰੇਡਰਜ਼ ਬੋਰਡ ਦਾ ਚੇਅਰਮੈਨ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਸਲਾਹ ਅਨੁਸਾਰ ਲਗਾਉਣ, ਜੀ ਐਸ ਟੀ ਮੋਬਾਇਲ ਵਿੰਗ ਬੰਦ ਕਰਨਾ,ਪ੍ਰਦੂਸ਼ਣ ਸਬੰਧੀ ਜਾਰੀ ਐਨ ਓ ਸੀ ਦੀ ਮਿਆਦ ਵਿਚ ਤਿੰਨ ਸਾਲ ਤੋ ਵਧਾ ਕੇ ਪੰਜ ਸਾਲ ਕਰਨਾ,ਘਰੇਲੂ ਦਰਾਂ ਵਾਲੇ ਰੇਟ ਤੇ ਬਿਜਲੀ ਮੁਹੱਈਆ ਕਰਵਾਉਣਾ ਆਦਿ ਮੰਗਾਂ ਬਾਰੇ ਜਾਣੂ ਕਰਵਾਇਆ। ਸ਼੍ਰੀ ਸੋਨੀ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣਗੀਆਂ ਅਤੇ ਸਰਕਾਰ ਉਦਯੋਗਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀ ਆਉਣ ਦੇਵੇਗੀ।

ਇਸ ਮੌਕੇ ਕੈਬਿਨਟ ਮੰਤਰੀ ਸ਼੍ਰੀ ਰਾਜਾ ਵੜਿੰਗ, ਮੰਡੀ ਗੋਬਿੰਦਗੜ ਇੰਡਕਸ਼ਨ ਫਰਨਸ਼ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਗੁਪਤਾ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਸ਼੍ਰੀ ਪਿਆਰੇ ਲਾਲ ਸੇਠ, ਸ਼੍ਰੀ ਪ੍ਰਦੀਪ ਕੁਮਾਰ ਚੋਪੜਾ, ਸ਼੍ਰੀ ਪਿ੍ਰੰਸ ਚੋਪੜਾ, ਸ਼੍ਰੀ ਵਿਮਲ ਆਨੰਦ, ਸ਼੍ਰੀ ਵਰੁਣ ਬਾਂਸਲ, ਸ਼੍ਰੀ ਪ੍ਰਦੀਪ ਗੁਪਤਾ, ਸ਼੍ਰੀ ਬੰਟੀ ਚੋਪੜਾ, ਸ਼੍ਰੀ ਅਤੁਲ ਚੋਪੜਾ ਤੋ ਇਲਾਵਾ ਵੱਡੀ ਗਿਣਤੀ ਵਿਚ ਵਪਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ