ਐਨਪੀਆਰ ਦਾ ਵਿਰੋਧ ਕਰਨ ਵਕੀਲ: ਮਨੀਸ਼ ਤਿਵਾੜੀ

ਨਵਾਂ ਸ਼ਹਿਰ, 16 ਫਰਵਰੀ, 2020:

ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਾਨੂੰਨੀ ਸਮਾਜ ਨੂੰ ਨੈਸ਼ਨਲ ਪਾਪੁਲੇਸ਼ਨ ਰਜਿਸਟਰ (ਐਨਪੀਆਰ) ਦਾ ਵਿਰੋਧ ਕਰਨ ਅਤੇ ਉਸਦੇ ਖਿਲਾਫ ਲੜਾਈ ਲੜਨ ਦੀ ਅਪੀਲ ਕੀਤੀ ਹੈ, ਜਿਹੜਾ ਸਿੱਧੇ ਤੌਰ ਤੇ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਸ਼ਿਪ (ਐਨਆਰਸੀ) ਦਾ ਰੂਪ ਧਾਰਨ ਕਰ ਲਵੇਗਾ। ਉਨ੍ਹਾਂ ਕਿਹਾ ਕਿ ਐਨਆਰਸੀ ਦਾ ਮੁੱਖ ਟੀਚਾ ਲੋਕਾਂ ਨੂੰ ਵੰਡਣਾ ਹੈ ਅਤੇ ਇਸ ਨਾਲ ਆਮ ਲੋਕਾਂ ਲਈ ਆਪਣੀ ਨਾਗਰਿਕਤਾ ਨੂੰ ਸਾਬਤ ਕਰ ਪਾਉਣਾ ਮੁਸ਼ਕਿਲ ਹੋਵੇਗਾ।

ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਆਯੋਜਿਤ ਇੱਕ ਪ੍ਰੋਗਰਾਮ ਤੋਂ ਬਾਅਦ ਵਕੀਲਾਂ ਨੂੰ ਸੰਬੋਧਨ ਕਰਦਿਆਂ, ਐੱਮਪੀ ਨੇ ਕਿਹਾ ਕਿ ਦੇਸ਼ ਦੇ ਹਰ ਜਿੰਮੇਵਾਰ ਨਾਗਰਿਕ ਨੂੰ ਐਨਪੀਆਰ ਅਤੇ ਐਨਆਰਸੀ ਦਾ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਕ ਵਾਰ ਸਰਕਾਰ ਐਨਆਰਸੀ ਨਾਲ ਅੱਗੇ ਵੱਧ ਗਈ, ਤਾਂ ਦੇਸ਼ ਦੇ ਜ਼ਿਆਦਾਤਰ ਨਾਗਰਿਕਾਂ ਲਈ ਇਹ ਸਾਬਤ ਕਰ ਪਾਉਣਾ ਮੁਸ਼ਕਿਲ ਹੋ ਜਾਵੇਗਾ ਕਿ ਉਹ ਅਸਲੀਅਤ ਵਿੱਚ ਇਸ ਦੇਸ਼ ਨਾਲ ਸੰਬੰਧਿਤ ਹਨ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਸਾਡੀ ਨਾਗਰਿਕਤਾ ਨੂੰ ਖੋਹਣਾ ਅਤੇ ਦੇਸ਼ ਚ ਸਾਡੀ ਮੌਜੂਦਗੀ ਤੇ ਸਵਾਲ ਕਰਨਾ ਚਾਹੁੰਦੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਾਨੂੰਨੀ ਸਮਾਜ ਇਸ ਚੁਣੌਤੀ ਦਾ ਸਾਹਮਣਾ ਕਰਨ ਅਤੇ ਇਸ ਨਾਲ ਲੜਨ ਲਈ ਪੂਰੀ ਤਰਾਂ ਕਾਬਿਲ ਹੈ, ਜਿਹੜਾ ਸਾਡੇ ਦੇਸ਼ ਦੇ ਸਮਾਜਿਕ ਢਾਂਚੇ ਲਈ ਖ਼ਤਰਾ ਹੈ।

ਇਸ ਦੌਰਾਨ ਉਨ੍ਹਾਂ ਐੱਨਪੀਆਰ ਦੇ ਵਿਰੋਧ ਦੀ ਅਗਵਾਈ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਪੰਜਾਬ ਚ ਐਨਪੀਆਰ ਲਾਗੂ ਨਹੀਂ ਹੋਵੇਗਾ ਅਤੇ ਸਿਰਫ ਸਾਧਾਰਨ ਅਤੇ ਰੁਟੀਨ ਦੀ ਮਰਦਮਸ਼ੁਮਾਰੀ ਹੀ ਕੀਤੀ ਜਾਵੇਗੀ।

ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਬਾਰ ਐਸੋਸੀਏਸ਼ਨ ਨਵਾਂ ਸ਼ਹਿਰ ਦੇ ਪ੍ਰਧਾਨ ਵੀਐੱਸ ਪਾਹਵਾ, ਵਿਧਾਇਕ ਅੰਗਦ ਸਿੰਘ, ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਸਤਵੀਰ ਸਿੰਘ ਪੱਲੀਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਵੈਲਪਮੈਂਟ ਬੋਰਡ, ਹਰਪ੍ਰੀਤ ਕੈਂਥ, ਰਾਣਾ ਕੁਲਦੀਪ ਸਿੰਘ ਵੀ ਮੌਜੂਦ ਰਹੇ।

Share News / Article

Yes Punjab - TOP STORIES