35.1 C
Delhi
Monday, May 27, 2024
spot_img
spot_img
spot_img

ਐਨ.ਐਸ.ਯੂ.ਆਈ. ਪੰਜਾਬ ਵੱਲੋਂ ਮੋਦੀ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਵਿਰੁੱਧ ਰੋਹ ਭਰਪੂਰ ਮੁਜ਼ਾਹਰਾ

ਅੰਮ੍ਰਿਤਸਰ, 15 ਜਨਵਰੀ, 2020:

ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨ.ਐਸ.ਯੂ.ਆਈ.) ਪੰਜਾਬ ਦੇ ਪ੍ਰਧਾਨ ਅਕਸ਼ੇ ਸ਼ਰਮਾ ਨੇ ਬੁੱਧਵਾਰ ਨੂੰ ਮੋਦੀ ਸਰਕਾਰ ਵੱਲੋਂ ਦੇਸ਼ ਭਰ ਵਿੱਚ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹਿਣ ਤੇ ਦੇਸ਼ ਵਾਸੀਆਂ ਦੇ ਹਿੱਤਾਂ ਦਾ ਧਿਆਨ ਨਾ ਰੱਖਣ ਲਈ ਕਰੜੀ ਨਿੰਦਾ ਕੀਤੀ।

ਇਥੇ ਇਤਿਹਾਸਿਕ ਜਲ੍ਹਿਆਂਵਾਲਾ ਬਾਗ ਦੇ ਬਾਹਰ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਕਸ਼ੇ ਸ਼ਰਮਾ ਨੇ ਕਿਹਾ ਕਿ ਮੋਦੀ ਦੀਆਂ ਘਟੀਆਂ ਆਰਥਿਕ ਨੀਤੀਆਂ ਨੇ ਲੋਕਾਂ ਨੂੰ ਨਿਰਾਸ਼ਾ ਅਤੇ ਗਰੀਬੀ ਵੱਲ ਲੈ ਆਂਦਾ ਹੈ ਅਤੇ ਕਿਹਾ ਕਿ ਇਹਨਾਂ ਆਰਥਿਕ ਨੀਤੀਆਂ ਲਈ ਸੁਧਾਰ ਕਰਨ ਲਈ ਭਾਜਪਾ ਕੋਲ ਕੋਈ ਹੱਲ ਨਹੀਂ ਹੈ।

ਪ੍ਰਚੂਨ ਮੁਦਰਾਸਫਿਤੀ ਪੰਜ ਸਾਲਾਂ ਦੇ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਹੈ ਤੇ ਦੇਸ਼ ਵਾਸੀਆਂ ਨੂੰ ਇਹਨਾਂ ਘਟੀਆ ਨੀਤੀਆਂ ਦਾ ਨਤੀਜਾ ਭੁਗਤਨਾ ਪੈ ਰਿਹਾ ਹੈ। ਅਕਸ਼ੇ ਨੇ ਕਾਂਗਰਸ ਲਿਆਓ, ਦੇਸ਼ ਬਚਾਓ ਦਾ ਨਾਅਰਾ ਲਾਉਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਦਾ ਏਜੰਡਾ ਕਿੱਥੇ ਹੈ।

ਅਕਸ਼ੇ ਨੇ ਲੋਕਾਂ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦੇ ਹੋਏ ਅੱਗੇ ਕਿਹਾ ਕਿ ਲੋਕਾਂ ਨੇ ਮੋਦੀ ਦੀਆਂ ਘਟੀਆ ਨੀਤੀਆਂ ਨੂੰ ਜਾਣ ਲਿਆ ਹੈ ਅਤੇ ਜਲਦ ਹੀ ਲੋਕ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ।

ਉਹਨਾਂ ਕਿਹਾ ਕਿ ਸਿਰਫ ਜੁਮਲਿਆਂ ਨਾਲ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਨਹੀਂ ਕਰਵਾਇਆ ਜਾ ਸਕਦਾ ਅਤੇ ਆਉਣ ਵਾਲੀਆਂ ਚੋਣਾਂ ਵਿਚ ਨੌਜਵਾਨ ਵੋਟਰ ਭਾਜਪਾ ਨੂੰ ਇਸ ਦਾ ਕਰਾਰਾ ਜਵਾਬ ਦੇਣਗੇ। ਲੋਕ ਭਾਜਪਾ ਨੂੰ ਜਵਾਬ ਦੇਣ ਦੀ ਉਡੀਕ ‘ਚ ਹਨ ਅਤੇ ਸਮਾਜ ਦੇ ਹੋਰ ਵਰਗਾਂ ਵਾਂਗ ਨੌਜਵਾਨ ਵੀ ਇਸ ਤਾਨਾਸ਼ਾਹੀ ਸ਼ਾਸਨ ਨੂੰ ਹਟਾਉਣ ਲਈ ਮੋਦੀ ਸਰਕਾਰ ਵਿਰੁੱਧ ਭਾਰੀ ਗਿਣਤੀ ਵਿਚ ਵੋਟਾਂ ਪਾਉਣਗੇ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION