Friday, December 1, 2023

ਵਾਹਿਗੁਰੂ

spot_img
spot_img
spot_img

ਐਮਾਜੋਨ ਵੱਲੋਂ ਦਰਬਾਰ ਸਾਹਿਬ ਦੀ ਤਸਵੀਰ ਦੇ ਨਿਰਾਦਰ ਦਾ ਮਾਮਲਾ – ਸ਼੍ਰੋਮਣੀ ਕਮੇਟੀ ਨੇ ਕੰਪਨੀ ਨੂੰ ਭੇਜਿਆ ਕਾਨੂੰਨੀ ਨੋਟਿਸ

- Advertisement -

ਅੰਮ੍ਰਿਤਸਰ, 11 ਜਨਵਰੀ, 2020 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜੋਨ ਆਨਲਾਈਨ ਕੰਪਨੀ ਵੱਲੋਂ ਟਾਇਲਟ ਸੀਟ ਕਵਰ ਅਤੇ ਪਾਏਦਾਨ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾ ਅਨੁਸਾਰ ਐਮਾਜੋਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਐਮਾਜੋਨ ਦੀ ਇਸ ਘਟੀਆ ਹਰਕਤ ’ਤੇ ਕੰਪਨੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ ਵਿਚ ਪੁਲਿਸ ਸ਼ਿਕਾਇਤ ਵੀ ਦਰਜ਼ ਕਰਵਾਈ ਜਾ ਰਹੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਐਮਾਜੋਨ ਵੱਲੋਂ ਉਤਪਾਦ ਵੇਚਣ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ।

ਇਸ ਨਾਲ ਸਿੱਖਾਂ ਅੰਦਰ ਰੋਸ ਦੀ ਲਹਿਰ ਪੈਦਾ ਹੋਈ ਹੈ। ਇਸ ਤੋਂ ਪਹਿਲਾਂ ਵੀ ਇਸੇ ਕੰਪਨੀ ਵੱਲੋਂ ਅਜਿਹਾ ਹੀ ਕੀਤਾ ਗਿਆ ਸੀ, ਜਦਕਿ ਸ਼੍ਰੋਮਣੀ ਕਮੇਟੀ ਦੀ ਕਾਰਵਾਈ ਮਗਰੋਂ ਇਸ ਵੱਲੋਂ ਮੁਆਫ਼ੀ ਮੰਗੀ ਗਈ ਸੀ।

ਉਨ੍ਹਾਂ ਕਿਹਾ ਕਿ ਜਾਣਬੁਝ ਕੇ ਵਾਰ-ਵਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਈਆਂ ਜਾ ਰਹੀਆਂ ਹਨ। ਭਾਈ ਲੌਂਗੋਵਾਲ ਨੇ ਸੰਗਤਾਂ ਨੂੰ ਸੁਚੇਤ ਕੀਤਾ ਕਿ ਅਜਿਹੀਆਂ ਕੰਪਨੀਆਂ ਦਾ ਸਖ਼ਤ ਵਿਰੋਧ ਕੀਤਾ ਜਾਵੇ ਅਤੇ ਕਿਸੇ ਵੀ ਅਜਿਹੇ ਉਤਪਾਦ ਦੀ ਖਰੀਦ ਨਾ ਕੀਤੀ ਜਾਵੇ।

- Advertisement -

YES PUNJAB

Transfers, Postings, Promotions

spot_img

Stay Connected

222,838FansLike
113,236FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech

error: Content is protected !!