ਐਮ.ਪੀ. ਮਨੀਸ਼ ਤਿਵਾੜੀ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਮਿਲੇ, ਨਵਾਂਸ਼ਹਿਰ ਵਿੱਚ ਪਾਸਪੋਰਟ ਸੇਵਾ ਕੇਂਦਰ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਯੈੱਸ ਪੰਜਾਬ
ਨਵਾਂਸ਼ਹਿਰ, 16 ਦਸੰਬਰ, 2021 –
ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਮਿਲ ਕੇ ਨਵਾਂ ਸ਼ਹਿਰ ਚ ਪਾਸਪੋਰਟ ਸੇਵਾ ਕੇਂਦਰ ਨੂੰ ਸ਼ੁਰੂ ਕਰਨ ਦੀ ਪ੍ਰਕਿਰਿਆ ਚ ਤੇਜ਼ੀ ਲਿਆਏ ਜਾਣ ਦੀ ਮੰਗ ਕੀਤੀ ਹੈ, ਤਾਂ ਜੋ ਖੇਤਰ ਦੇ ਲੋਕਾਂ ਨੂੰ ਪਾਸਪੋਰਟ ਨਾਲ ਸਬੰਧਤ ਸਮੱਸਿਆਵਾਂ ਦੇ ਕਾਰਨ ਜਲੰਧਰ ਜਾਣ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਐਮ.ਪੀ ਨੇ ਵਿਦੇਸ਼ ਮੰਤਰੀ ਨੂੰ ਦੱਸਿਆ ਕਿ ਨਵਾਂਸ਼ਹਿਰ ਅਤੇ ਆਲੇ ਦੁਆਲੇ ਦੇ ਇਲਾਕਿਆਂ ਨਾਲ ਸਬੰਧਤ ਵੱਡੀ ਗਿਣਤੀ ਚ ਲੋਕ ਵਿਦੇਸ਼ਾਂ ਚ ਜਾਂਦੇ ਹਨ ਅਤੇ ਉਨ੍ਹਾਂ ਪਾਸੋਂ ਬਣਵਾਉਣ ਤੇ ਇਸ ਨਾਲ ਸਬੰਧਤ ਸਮੱਸਿਆ ਲਈ ਜਲੰਧਰ ਸਥਿਤ ਪਾਸਪੋਰਟ ਸੇਵਾ ਕੇਂਦਰ ਜਾਣਾ ਪੈਂਦਾ ਹੈ।

ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਚ ਪਾਸਪੋਰਟ ਸੇਵਾ ਕੇਂਦਰ ਲਈ ਇਮਾਰਤ ਤਿਆਰ ਹੋ ਚੁੱਕੀ ਹੈ ਅਤੇ ਇਸ ਚ ਕੰਮ ਸ਼ੁਰੂ ਹੋਣਾ ਬਾਕੀ ਹੈ, ਜਿਸ ਲਈ ਵਿਦੇਸ਼ ਮੰਤਰਾਲੇ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ