35.1 C
Delhi
Friday, April 19, 2024
spot_img
spot_img

ਕਮਿਊਨਿਸਟ ਪਾਰਟੀਆਂ ਵਲੋਂ 8 ਜਨਵਰੀ ਦੀ ਕੌਮੀ ਹੜਤਾਲ ਅਤੇ ਬੰਦ ਦੀ ਕਾਮਯਾਬੀ ਲਈ ਜੱਥਾ ਮਾਰਚ ਕਰਨ ਦਾ ਐਲਾਨ

ਬਠਿੰਡਾ, 2 ਜਨਵਰੀ, 2020:

ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.), ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਅਤੇ ਭਾਰਤੀ ਕਮਿਊਨਿਸਟ ਪਾਰਟੀ ( ਐਮ.ਐਲ.) ਲਿਬਰੇਸ਼ਨ ਵਲੋਂ 8 ਜਨਵਰੀ ਦੀ ਕੌਮੀ ਹੜਤਾਲ ਅਤੇ ਬੰਦ ਦੀ ਲਾਮਿਸਾਲ ਕਾਮਯਾਬੀ ਲਈ ਲੋਕਾਂ ਨੂੰ ਹਰ ਪੱਖੋਂ ਡਟਵਾਂ ਸਹਿਯੋਗ ਦੇਣ ਦੀ ਅਪੀਲ ਕਰਨ ਲਈ 6 ਅਤੇ 7 ਜਨਵਰੀ ਨੂੰ ਜੱਥਾ ਮਾਰਚ ਕੀਤਾ ਜਾਵੇਗਾ।

ਇਹ ਮਾਰਚ ਸੰਗਤ ਬਲਾੱਕ ਦੇ ਪਿੰਡ ਮੁਹਾਲਾਂ ਤੋ ਸ਼ੁਰੂ ਹੋਵੇਗਾ ਅਤੇ ਨਥਾਣਾ ਬਲਾੱਕ ਦੇ ਪਿੰਡ ਕਲਿਆਣ ਸੁੱਖਾ ਵਿਖੇ ਸੰਪੰਨ ਹੋਵੇਗਾ। ਉਕਤ ਫੈਸਲਾ ਤਿੰਨਾਂ ਪਾਰਟੀਆਂ ਦੀ ਕਾਮਰੇਡ ਜਸਵੀਰ ਕੌਰ ਸਰਾਂ ਦੀ ਪ੍ਰਧਾਨਗੀ ਹੇਠ ਸੀ.ਪੀ.ਆਈ. ਦਫਤਰ ਬਠਿੰਡਾ ਵਿਖੇ ਹੋਈ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਵਲੋਂ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਉਕਤ ਜੱਥਾ ਮਾਰਚ ਤੋਂ ਪਹਿਲਾਂ ਤਿੰਨੇ ਪਾਰਟੀਆਂ ਦੀਆਂ ਸਾਂਝੀਆਂ ਕਾਡਰ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ।

ਮੀਟਿੰਗ ਵਿੱਚ ਸਰਵ ਸਾਥੀ ਜਗਜੀਤ ਸਿੰਘ ਜੋਗਾ, ਮਹੀਪਾਲ, ਹਰਵਿੰਦਰ ਸੇਮਾ, ਬਲਕਰਨ ਬਰਾੜ, ਪਰਕਾਸ਼ ਸਿੰਘ ਨੰਦਗੜ੍ਹ, ਪ੍ਰਿਤਪਾਲ ਸਿੰਘ ਰਾਮਪੁਰਾ, ਮਿੱਠੂ ਸਿੰਘ ਘੁੱਦਾ, ਸੁਖਵਿੰਦਰ ਸਿੰਘ ਖਾਲਸਾ ਸ਼ਾਮਲ ਹੋਏ।

ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਸਾਥੀ ਮਹੀਪਾਲ ਨੇ ਕਿਹਾ ਕਿ ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਅਤੇ ਕਰਮਚਾਰੀ ਸੰਗਠਨਾਂ ਦੀਆਂ ਕੁੱਲ ਹਿੰਦ ਫੈਡਰੇਸ਼ਨਾਂ ਵਲੋਂ ਮੋਦੀ ਸਰਕਾਰ ਦੀਆਂ ਲੋਕ ਦੋਖੀ ਨੀਤੀਆਂ ਅਤੇ ਫਿਰਕੂ-ਫਾਸੀ ਸਾਜ਼ਿਸ਼ਾਂ ਨੂੰ ਭਾਂਜ ਦੇਣ ਲਈ ਉਪਰੋਕਤ ਇੱਕ ਦਿਨਾਂ ਦੇਸ਼ ਪੱਧਰੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ ਅਤੇ ਦੇਸ਼ ਦੀਆਂ ਖੱਬੀਆਂ ਪਾਰਟੀਆਂ ਵਲੋਂ ਇਸ ਹੜਤਾਲ ਦੇ ਸਮਰਥਨ ਵਿੱਚ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਮੀਟਿੰਗ ਵਿੱਚ ਸ਼ਾਮਲ ਆਗੂਆਂ ਵਲੋਂ ਸਮੂਹ ਮਿਹਨਤਕਸ਼ ਆਵਾਮ ਨੂੰ ਇਸ ਹੜਤਾਲ ਅਤੇ ਬੰਦ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION