ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਇਮਰਾਨ ਖ਼ਾਨ ਨੇ ਕੀਤੇ ਵੱਡੇ ਐਲਾਨ

ਯੈੱਸ ਪੰਜਾਬ
ਜਲੰਧਰ, 1 ਨਵੰਬਰ, 2019:
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖ਼ਾਨ ਨੇ ਕਰਤਾਰਪੁਰ ਲਾਂਘੇ ਰਾਹੀਂ ਭਾਰਤ ਵੱਲੋਂ ਪਾਕਿਸਤਾਨ ਆਉਣ ਵਾਲੀਆਂ ਸੰਗਤਾਂ ਲਈ ਤਿੰਨ ਅਹਿਮ ਐਲਾਨ ਕੀਤੇ ਹਨ।

ਸ਼ੁੱਕਰਵਾਰ ਸਵੇਰੇ ਇਮਰਾਨ ਖ਼ਾਨ ਨੇ ਹੇਠ ਲਿਖ਼ੇ ਤਿੰਨ ਐਲਾਨ ਕੀਤੇ:

ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਹੁਣ ਪਾਸਪੋਰਟ ਜ਼ਰੂਰੀ ਨਹੀਂ ਹੋਵੇਗਾ। ਕੋਈ ਵੀ ਅਧਿਕਾਰਤ ਪਛਾਣ ਪੱਤਰ ਹੀ ਕਾਫ਼ੀ ਹੋਵੇਗਾ।

ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਸਤੇ ਹੁਣ 10 ਦਿਨ ਪਹਿਲਾਂ ਆਪਣੇ ਆਪ ਨੂੰ ਰਜਿਸਟਰ ਕਰਵਾਉਣ ਦੀ ਸ਼ਰਤ ਵੀ ਹਟਾ ਦਿੱਤੀ ਗਈ ਹੈ।

ਇਮਰਾਨ ਖ਼ਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਦਿਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਾਲੇ ਦਿਨ ਸ੍ਰੀ ਕਰਤਾਰਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ 20 ਡਾਲਰ ਦੀ ਲਏ ਜਾਣ ਵਾਲੀ ਫ਼ੀਸ ਵੀ ਨਾ ਲੈਣ ਦਾ ਐਲਾਨ ਕੀਤਾ ਹੈ।

Share News / Article

Yes Punjab - TOP STORIES