35.6 C
Delhi
Wednesday, April 24, 2024
spot_img
spot_img

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਦੀ ਪ੍ਰਕਿਰਿਆ ਵਿਧੀ ਪਹਿਲੀ ਅਕਤੂਬਰ ਤੱਕ ਜਨਤਕ ਹੋਵੇਗੀ: ਸੁਖਜਿੰਦਰ ਰੰਧਾਵਾ

ਨਵੀਂ ਦਿੱਲੀ/ਚੰਡੀਗੜ੍ਹ, 26 ਸਤੰਬਰ, 2019:
ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਬਾਰਡਰ ਮੈਨੇਜਮੈਂਟ ਦੇ ਸਕੱਤਰ ਬ੍ਰਜ ਰਾਜ ਸ਼ਰਮਾ ਨਾਲ ਮੁਲਾਕਾਤ ਕਰ ਕੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਇੱਛੁਕ ਸ਼ਰਧਾਲੂਆਂ ਲਈ ਜਾਣ ਦੀ ਪ੍ਰਕਿਰਿਆ ਵਿਧੀ ਨੂੰ ਸੁਖਾਲਾ ਤੇ ਜਨਤਕ ਕਰਨ ਦੀ ਮੰਗ ਰੱਖੀ ਗਈ।

ਮੀਟਿੰਗ ਵਿੱਚ ਹੋਏ ਫੈਸਲਿਆਂ ਦੇ ਖੁਲਾਸੇ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੱਕ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਪ੍ਰਕਿਰਿਆ ਵਿਧੀ ਦਾ ਐਲਾਨ ਹੋ ਜਾਵੇਗਾ ਅਤੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੀਤੀ ਮੰਗ ਨੂੰ ਮੰਨਦਿਆਂ ਵੈਬ ਪੋਰਟਲ ਉਪਰ ਪੰਜਾਬੀ ਭਾਸ਼ਾ ਵਿੱਚ ਵੀ ਜਾਣਕਾਰੀ ਉਪਲੱਬਧ ਹੋਵੇਗੀ।

ਸ. ਰੰਧਾਵਾ ਨੇ ਦੱਸਿਆ ਕਿ ਸਮੁੱਚੇ ਪੰਜਾਬ ਵਾਸੀਆਂ ਅਤੇ ਦੁਨੀਆਂ ਭਰ ਵਿੱਚ ਵਸਦੀ ਨਾਨਕ ਨਾਮ ਲੇਵਾ ਸੰਗਤ ਵਿੱਚ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਪ੍ਰਤੀ ਬਹੁਤ ਉਤਸ਼ਾਹ ਹੈ ਅਤੇ ਉਹ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਜਾਣ ਲਈ ਪ੍ਰਕਿਰਿਆ ਜਾਣਨ ਪ੍ਰਤੀ ਬਹੁਤ ਉਤਸੁਕਤਾ ਹੈ ਜਿਸ ਕਾਰਨ ਇਹ ਪ੍ਰਕਿਰਿਆ ਵਿਧੀ ਦਾ ਜਲਦ ਐਲਾਨ ਕਰ ਦਿੱਤਾ ਜਾਣਾ ਚਾਹੀਦਾ ਹੈ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਇਸ ਉਪਰ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਇਹ ਸਾਰੀ ਵਿਧੀ ਪਹਿਲੀ ਅਕਤੂਬਰ ਤੱਕ ਜਨਤਕ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਅਪਲਾਈ ਕਰਨ ਲਈ ਬਣਨ ਵਾਲੇ ਵੈਬ ਪੋਰਟਲ ਉਪਰ ਪੰਜਾਬੀ ਭਾਸ਼ਾ ਵਿੱਚ ਵੀ ਜਾਣਕਾਰੀ ਦੇਣ ਦੀ ਮੰਗ ਨੂੰ ਸਵਿਕਾਰ ਕਰ ਲਿਆ।

ਸ. ਰੰਧਾਵਾ ਨੇ ਦੱਸਿਆ ਕਿ ਮੀਟਿੰਗ ਵਿੱਚ ਇਹ ਜਾਣਕਾਰੀ ਦਿੱਤੀ ਗਈ ਕਿ ਕਰਤਾਰਪੁਰ ਲਾਂਘੇ ਦਾ ਭਾਰਤ ਵਾਲੇ ਪਾਸੇ ਉਸਾਰੀ ਦਾ ਕੰਮ 31 ਅਕਤੂਬਰ ਤੋਂ ਪਹਿਲਾਂ ਖਤਮ ਹੋ ਜਾਵੇਗਾ।

ਉਨ੍ਹਾਂ ਸਕੱਤਰ ਨੂੰ ਇਹ ਵੀ ਜਾਣੂੰ ਕਰਵਾਇਆ ਕਿ ਸੂਬਾ ਸਰਕਾਰ ਵੱਲੋਂ ਨਵੰਬਰ ਦੇ ਪਹਿਲੇ ਹਫਤੇ ਡੇਰਾ ਬਾਬਾ ਨਾਨਕ ਉਤਸਵ ਕਰਵਾਇਆ ਜਾ ਰਿਹਾ ਹੈ ਜਿਸ ਲਈ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਪਹੁੰਚਣ ਲੱਗ ਜਾਣਗੇ ਜਿਸ ਕਾਰਨ ਉਸਾਰੀ ਦਾ ਸਾਰਾ ਕੰਮ ਅਕਤੂਬਰ ਮਹੀਨੇ ਦੇ ਅੰਤ ਤੱਕ ਹਰ ਹੀਲੇ ਵਿੱਚ ਮੁਕੰਮਲ ਕਰ ਲੈਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕੰਮ ਦੀ ਪ੍ਰਗਤੀ ਉਪਰ ਤਸੱਲੀ ਜ਼ਾਹਰ ਕੀਤੀ।

ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਉਨ੍ਹਾਂ ਲਈ ਸੁਰੱਖਿਆ ਇੰਤਜ਼ਾਮਾਂ ਦੇ ਮੱਦੇਨਜ਼ਰ ਬਾਰਡਰ ਮੈਨੇਜਮੈਂਟ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਪੁਲਿਸ ਸਟੇਸ਼ਨ ਸਥਾਪਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਅਤੇ ਹਸਪਤਾਲ ਨੂੰ ਅੱਪਗ੍ਰੇਡ ਕਰਨ ਉਪਰ ਵੀ ਵਿਚਾਰ ਚਰਚਾ ਹੋਈ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਆ ਤੇ ਡੇਰਾ ਬਾਬਾ ਨਾਨਕ ਉਤਸਵ ਦੇ ਕੋਆਰਡੀਨੇਟਰ ਅਮਰਜੀਤ ਸਿੰਘ ਗਰੇਵਾਲ ਵੀ ਹਾਜ਼ਰ ਸਨ।

ਇਸ ਨੂੰ ਵੀ ਪੜ੍ਹੋ:
ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Gurdas Maan HS Bawa

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION