ਕਰਫ਼ਿਊ ’ਚ ਫ਼ੜ ਲਈ ਜਲੰਧਰ ਪੁਲਿਸ ਨੇ 60 ਹਜ਼ਾਰ ਮਿਲੀ ਲੀਟਰ ਲਾਹਣ

ਜਲੰਧਰ 10 ਅਪ੍ਰੈਲ 2020 –
ਜਲੰਧਰ ਦਿਹਾਤੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆ ਸ਼ਾਹਕੋਟ ਨੇੜੇ ਦਰਿਆ ਦੇ ਕੰਢੇ ਤੋਂ 60 ਹਜ਼ਾਰ ਮਿਲੀਲੀਟਰ ਲਾਹਣ ਬਰਾਮਦ ਕੀਤੀ ਗਈ ਹੈ ਜਿਸ ਤੋਂ ਨਜ਼ਾਇਜ ਸ਼ਰਾਬ ਬਣਾਈ ਜਾਣੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ.ਜਲੰਧਰ (ਦਿਹਾਤੀ) ਸ੍ਰੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਜ਼ਿਲ੍ਹੇ ਵਿੱਚ ਕਰਫ਼ਿਊ ਦੌਰਾਨ ਕੁਝ ਸਮੱਗਲਰ ਸ਼ਾਹਕੋਟ ਨੇੜੇ ਦਰਿਆ ਸਤਲੁਜ ਦੇ ਕੰਢੇ ‘ਤੇ ਨਜ਼ਾਇਜ਼ ਸ਼ਰਾਬ ਬਣਾਉਣ ਲਈ ਸਰਗਰਮ ਹਨ।

ਨ੍ਹਾਂ ਕਿਹਾ ਕਿ ਸੂਚਨਾ ਦੇ ਅਧਾਰ ‘ਤੇ ਡੀ.ਐਸ.ਪੀ.ਪਿਆਰਾ ਸਿੰਘ ਅਤੇ ਐਸ.ਐਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਵਲੋਂ ਦਰਿਆ ਸਤਲੁਜ ਦੇ ਕੰਢੇ ‘ਤੇ ਛਾਪਾ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਪਿੰਡ ਬਾਊਪੁਰ ਨੇੜੇ ਪੁਲਿਸ ਪਾਰਟੀ ਵਲੋਂ ਐਕਸਾਈਜ ਇੰਸਪੈਕਟਰ ਸਮੇਤ ਤਲਾਸ਼ੀ ਲਈ ਗਈ ਤਾਂ ਤਰਪਾਲਾਂ ਵਿੱਚ ਸਟੋਰ ਕੀਤੀ ਗਈ 60 ਹਜ਼ਾਰ ਮਿਲੀਲੀਟਰ ਲਾਹਣ ਬਰਾਮਦ ਕੀਤੀ ਗਈ।

ਐਸ.ਐਸ.ਪੀ.ਨੇ ਦੱਸਿਆ ਕਿ ਇਸ ਲਾਹਣ ਨੂੰ ਆਸ ਪਾਸ ਦੇ ਖੇਤਰਾਂ ਵਿੱਚ ਨਜਾਇਜ਼ ਸ਼ਰਾਬ ਬਣਾ ਕੇ ਵੇਚਿਆ ਜਾਣਾ ਸੀ। ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਵਲੋਂ ਲਾਹਣ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਕਸਾਈਜ਼ ਐਕਟ ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ਼ ਥਾਣਾ ਸ਼ਾਹਕੋਟ ਵਿਖੇ ਧਾਰਾ 61-1-14 ਤਹਿਤ ਐਫ.ਆਈ.ਆਰ.ਦਰਜ ਕੀਤੀ ਗਈ ਹੈ ਅਤੇ ਦੋਸ਼ੀਆਂ ਨੂੰ ਜਲਦ ਸਲਾਖਾਂ ਪਿਛੇ ਭੇਜਿਆ ਜਾਵੇਗਾ।

ਸ੍ਰੀ ਮਾਹਲ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਵਲੋਂ ਉਲੰਘਣਾ ਕਰਨ ਵਾਲਿਆ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਫੜੇ ਜਾਣ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਨੂੰ ਵੀ ਕਾਨੂੰਨ ਅਪਣੇ ਹੱਥਾਂ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਪਹਿਲਾਂ ਹੀ ਆਪਣੇ ਖੇਤਰਾਂ ਵਿੱਚ ਮੁਸ਼ਤੈਦੀ ਨਾਲ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬੱਚਣ ਲਈ ਅਪਣੇ ਘਰਾਂ ਵਿੱਚ ਰਹਿਣ ਅਤੇ ਸਮਾਜਿਕ ਦੂਰੀ ਦਾ ਪਾਲਣ ਕਰਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


Share News / Article

Yes Punjab - TOP STORIES