ਕਾਂਗਰਸੀ ਨੁਮਾਇੰਦੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ-ਦਿਗਾਂਬਰ ਕਾਮਤ

ਲੁਧਿਆਣਾ, 15 ਸਤੰਬਰ, 2019:

ਗੋਆ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਵਿਰੋਧੀ ਧਿਰ ਦੇ ਨੇਤਾ ਸ੍ਰੀ ਦਿਗਾਂਬਰ ਕਾਮਤ ਨੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਹਿੱਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਦਾ ਯਤਨ ਕਰਨ ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਯੋਗ ਵਿਅਕਤੀ ਲਾਭ ਲੈ ਸਕਣ।

ਉਨ੍ਹਾਂ ਇਹ ਵਿਚਾਰ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਉਨ੍ਹਾਂ ਦੀ ਲੁਧਿਆਣਾ ਆਮਦ ਸੰਬੰਧੀ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਹ ਸਮਾਗਮ ਜ਼ਿਲ੍ਹਾ ਪ੍ਰਧਾਨ ਸ੍ਰੀ ਅਸ਼ਵਨੀ ਕੁਮਾਰ ਵੱਲੋਂ ਆਯੋਜਿਤ ਕਰਵਾਇਆ ਗਿਆ ਸੀ।

ਪਾਰਟੀ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਹੁਣ ਤੱਕ ਕਾਂਗਰਸ ਪਾਰਟੀ ਦੇ ਜੁਝਾਰੂ ਵਰਕਰਾਂ ਨੇ ਆਮ ਲੋਕਾਂ ਦੀ ਉੱਨਤੀ ਲਈ ਬਹੁਤ ਜ਼ੋਰ ਨਾਲ ਕੰਮ ਕੀਤਾ ਹੈ। ਕਾਂਗਰਸ ਪਾਰਟੀ ਦੀਆਂ ਅਗਵਾਈਆਂ ਵਾਲੀਆਂ ਸਰਕਾਰਾਂ ਦੌਰਾਨ ਸੂਬੇ ਨੇ ਅਤੇ ਦੇਸ਼ ਨੇ ਕਾਫੀ ਤਰੱਕੀ ਕੀਤੀ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਆਗਾਮੀ ਜ਼ਿਮਨੀ ਚੋਣਾਂ ਵਿੱਚ 4 ਸੀਟਾਂ ਜਿੱਤਣ ਲਈ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸਿਰਤੋੜ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਕਰਨ ਲਈ ਵਚਨਬੱਧ ਹੈ। ਇਸ ਮੌਕੇ ਸ੍ਰੀ ਆਸ਼ੂ ਨੇ ਸ੍ਰੀ ਦਿਗਾਂਬਰ ਨਾਲ ਕਈ ਯੋਜਨਾਵਾਂ ਦਾ ਵੇਰਵਾ ਵੀ ਸਾਂਝਾ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਰਾਕੇਸ਼ ਪਾਂਡੇ, ਸ੍ਰੀ ਸੁਰਿੰਦਰ ਡਾਬਰ, ਸ੍ਰ. ਕੁਲਦੀਪ ਸਿੰਘ ਵੈਦ, ਸ੍ਰੀ ਸੰਜੇ ਤਲਵਾੜ (ਸਾਰੇ ਵਿਧਾਇਕ), ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਮਨ ਸੁਬਰਾਮਨੀਅਮ, ਜ਼ਿਲ੍ਹਾ ਯੂਥ ਪ੍ਰਧਾਨ ਸ੍ਰੀ ਰਾਜੀਵ ਰਾਜਾ, ਚੇਅਰਮੈਨ ਸ੍ਰੀ ਕੇ. ਕੇ. ਬਾਵਾ, ਸ੍ਰ. ਕਮਲਜੀਤ ਸਿੰਘ ਕੜਵਲ, ਸ੍ਰ. ਮੇਜਰ ਸਿੰਘ ਭੈਣੀ, ਸ੍ਰੀ ਮੁਨੀਸ਼ ਕਾਲੀਆ ਅਤੇ ਹੋਰ ਹਾਜ਼ਰ ਸਨ।

Share News / Article

YP Headlines