ਸਮਾਣਾ/ਪਟਿਆਲਾ, 13 ਫਰਵਰੀ, 2020 –
ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ, ਪੰਜਾਬ ਪਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ. ਹਰਿੰਦਰਪਾਲ ਸਿੰਘ ਹੈਰੀਮਾਨ ਦੇ ਮਾਤਾ ਸਰਦਾਰਨੀ ਬਲਜਿੰਦਰ ਕੌਰ ਮਾਨ (85 ਸਾਲ) ਸੁਪਤਨੀ ਸਵਰਗੀ ਜਥੇਦਾਰ ਹਰਬੰਸ ਸਿੰਘ ਮਾਨ, ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਸਮਾਣਾ ਨੇੜਲੇ ਜੱਦੀ ਪਿੰਡ ਜੌੜੇਮਾਜਰਾ ਦੇ ਸਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਕਰ ਦਿੱਤਾ ਗਿਆ।
ਸਰਦਾਰਨੀ ਮਾਨ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਹਰਿੰਦਰਪਾਲ ਸਿੰਘ ਹੈਰੀਮਾਨ ਅਤੇ ਪੋਤਰੇ ਸ. ਰਤਿੰਦਰਪਾਲ ਸਿੰਘ ਰਿੱਕੀ ਮਾਨ ਨੇ ਦਿਖਾਈ।ਪਰਿਵਾਰਕ ਸੂਤਰਾਂ ਮੁਤਾਬਕ ਸਰਦਾਰਨੀ ਮਾਨ ਦੇ ਫੁੱਲਾਂ ਦੀ ਰਸਮ ਮਿਤੀ 14 ਫਰਵਰੀ ਨੂੰ ਸਵੇਰੇ 9 ਵਜੇ ਹੋਵੇਗੀ ਅਤੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਮਿਤੀ 20 ਫਰਵਰੀ ਦਿਨ ਵੀਰਵਾਰ ਨੂੰ ਪਟਿਆਲਾ ਦੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ।
ਸਰਦਾਰਨੀ ਬਲਜਿੰਦਰ ਕੌਰ ਮਾਨ ਦੇ ਅੰਤਮ ਸਸਕਾਰ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਰੀਥ ਵਿਧਾਇਕ ਸ਼ੁਤਰਾਣਾ ਸ. ਨਿਰਮਲ ਸਿੰਘ ਨੇ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਤਰਫ਼ੋਂ ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪਰਤਾਪ ਸਿੰਘ ਹਨੀ ਸੇਖੋਂ ਨੇ ਰੱਖੀ।
ਜਦੋਂ ਕਿ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ. ਸਮਾਣਾ ਸ੍ਰੀ ਨਮਨ ਮੜਕਨ ਨੇ ਰੀਥ ਰੱਖੀ। ਇਸ ਤੋਂ ਇਲਾਵਾ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੰਤੋਖ ਸਿੰਘ, ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਸ੍ਰੀ ਅਸ਼ਵਨੀ ਬੱਤਾ, ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਸ. ਸਤਨਾਮ ਸਿੰਘ, ਐਸ.ਐਸ.ਐਸ. ਬੋਰਡ ਦੇ ਸਾਬਕਾ ਚੇਅਰਮੈਨ ਸ. ਤੇਜਿੰਦਰਪਾਲ ਸਿੰਘ ਸੰਧੂ ਨੇ ਵੀ ਰੀਥਾਂ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਜਰ ਜਨਰਲ (ਰਿਟਾ) ਕੰਵਲਦੀਪ ਸਿੰਘ ਥਿੰਦ, ਸਕੱਤਰ ਕਾਂਗਰਸ ਕਮੇਟੀ ਜੋਗਿੰਦਰ ਸਿੰਘ ਕਾਕੜਾ, ਡਾ. ਗੁਰਮੀਤ ਸਿੰਘ ਬਿੱਟੂ, ਅਮਨ ਰਣਜੀਤ ਸਿੰਘ ਨੈਣਾ ਗਰੇਵਾਲ, ਮਾਨ ਸਿੰਘ ਅਲੀਪੁਰ, ਬਲਿਹਾਰ ਸਿੰਘ ਸਮਸ਼ਪੁਰ, ਹਜਿੰਦਰ ਸਿੰਘ ਹਰੀਕਾ, ਪ੍ਰਧਾਨ ਇੰਦਰ ਸਿੰਘ ਛਿੰਦੀ, ਦੀਦਾਰ ਸਿੰਘ ਦੌਣਕਲਾਂ, ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਰਮਲਜੀਤ ਸਿੰਘ ਦੌਣਕਲਾਂ, ਯਸ਼ਪਾਲ ਸਿੰਗਲਾ, ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਸਮਾਣਾ ਕਾਂਗਰਸ ਪ੍ਰਧਾਨ ਸ਼ਿਵ ਕੁਮਾਰ ਘੱਗਾ, ਰਣਧੀਰ ਸਿੰਘ ਰੋਹੜ, ਜੀਤ ਸਿੰਘ ਮੀਰਾਂਪੁਰ, ਹਰਮੇਸ਼ ਲਾਂਬਾ, ਪਵਨ ਸੰਧੂ, ਜੀਵਨ ਗਰਗ, ਸਤਵਿੰਦਰ ਬਿੱਟੂ, ਸਤਨਾਮ ਸਿੰਘ ਕਲੇਰ, ਪ੍ਰਭਜਿੰਦਰ ਸਿੰਘ ਬਚੀ, ਕੁਲਦੀਪ ਸਿੰਘ ਖ਼ਾਲਸਾ, ਸੁਮਨ ਜਲਾਲਪੁਰ, ਬਲਰਾਜ ਸਿੰਘ ਸਿਊਣਾ, ਰਛਪਾਲ ਸਿੰਘ ਜੌੜੇਮਾਜਰਾ, ਐਸ.ਪੀ. ਜਾਂਚ ਹਰਮੀਤ ਸਿੰਘ ਹੁੰਦਲ, ਡੀਐਸਪੀ ਗੁਰਦੇਵ ਸਿੰਘ ਧਾਲੀਵਾਲ, ਅਜੇਪਾਲ ਸਿੰਘ, ਜਸਵਿੰਦਰ ਸਿੰਘ ਮਾਂਗਟ, ਜਸਵਿੰਦਰ ਸਿੰਘ ਟਿਵਾਣਾ ਸਮੇਤ ਵੱਡੀ ਗਿਣਤੀ ਸਿਆਸੀ, ਧਾਰਮਿਕ, ਸਮਾਜਿਕ ਅਤੇ ਹੋਰ ਵਰਗਾਂ ਦੇ ਆਗੂ ਤੇ ਸ਼ਖ਼ਸੀਅਤਾਂ ਨੇ ਵੀ ਮਾਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।