Friday, December 1, 2023

ਵਾਹਿਗੁਰੂ

spot_img
spot_img
spot_img

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪ੍ਰਿਅੰਕਾ ਆਦਰਸ਼ ਉਮੀਦਵਾਰ, ਪਰ ਫ਼ੈਸਲਾ ਕਾਂਗਰਸ ਵਰਕਿੰਗ ਕਮੇਟੀ ਨੇ ਲੈਣਾ: ਕੈਪਟਨ

- Advertisement -

ਚੰਡੀਗੜ, 29 ਜੁਲਾਈ, 2019 –
ਪਾਰਟੀ ਦੀ ਜਨਰਲ ਸਕੱਤਰ ਵਿੱਚ ਆਪਣਾ ਪੂਰਾ ਭਰੋਸਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪਿ੍ਰਯੰਕਾ ਗਾਂਧੀ ਵਾਡਰਾ ਕਾਂਗਰਸ ਦੀ ਪ੍ਰਧਾਨ ਚੁਣੇ ਜਾਂਦੇ ਹਨ ਤਾਂ ਉਨਾਂ ਨੂੰ ਸਮੁੱਚਾ ਸਮੱਰਥਨ ਪ੍ਰਾਪਤ ਹੋਵੇਗਾ।

ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਾਂਗਰਸ ਦੀ ਪ੍ਰਧਾਨਗੀ ਤੋਂ ਰਾਹੁਲ ਗਾਂਧੀ ਵੱਲੋਂ ਪਿਛੇ ਹਟਣ ਦੇ ਲਏ ਗਏ ਫੈਸਲੇ ’ਤੇ ਦੁਖ ਪ੍ਰਗਟ ਕੀਤਾ। ਉਨਾਂ ਕਿਹਾ ਕਿ ਭਾਰਤ ਨੌਜਵਾਨਾਂ ਦਾ ਦੇਸ਼ ਹੈ ਅਤੇ ਨੌਜਵਾਨ ਆਗੂ ਹੀ ਇਸ ਦੀ ਅਗਵਾਈ ਕਰਨ ਦੇ ਅਨੁਕੂਲ ਹੈ। ਕਾਂਗਰਸ ਦੇ ਆਗੂ ਸ਼ਸ਼ੀ ਥਰੂਰ ਦੇ ਬਿਆਨ ਦੇ ਸਬੰਧ ਵਿੱਚ ਪੁਛੇ ਜਾਣ ’ਤੇ ਉਨਾਂ ਕਿਹਾ ਕਿ ਪਿ੍ਰਯੰਕਾ ਗਾਂਧੀ ਪਾਰਟੀ ਦੇ ਮੁਖੀ ਵਾਸਤੇ ਬਹੁਤ ਵਧੀਆ ਪਸੰਦ ਹੋਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿ੍ਰਯੰਕਾ ਗਾਂਧੀ ਪਾਰਟੀ ਦੀ ਵਾਗਡੋਰ ਸੰਭਾਲਨ ਲਈ ਢੁਕਵੇਂ ਪਸੰਦੀਦਾ ਉਮੀਦਵਾਰ ਹੋਣਗੇ ਪਰ ਇਹ ਫੈਸਲਾ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ) ’ਤੇ ਨਿਰਭਰ ਕਰਦਾ ਹੈ ਜੋ ਕਿ ਇਸ ਮਾਮਲੇ ’ਤੇ ਫੈਸਲਾ ਲੈਣ ਲਈ ਅਧਿਕਾਰਿਤ ਹੈ।

ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਪਹਿਲਾਂ ਵੀ ਇਸ ਅਹਿਮ ਮੌਕੇ ’ਤੇ ਪਾਰਟੀ ਦੀ ਵਾਗਡੋਰ ਕਿਸੇ ਨੌਜਵਾਨ ਆਗੂ ਨੂੰ ਦੇਣ ਦੀ ਵਕਾਲਤ ਕੀਤੀ ਸੀ। ਉਨਾਂ ਕਿਹਾ ਸੀ ਕਿ ਇਸ ਵੇਲੇ ਭਾਰਤ ਦੀ ਬਹੁਮਤ ਜਨਸੰਖਿਆ ਯੁਵਾ ਹੈ ਅਤੇ ਇਕ ਨੌਜਵਾਨ ਆਗੂ ਹੀ ਲੋਕਾਂ ਨਾਲ ਸੰਪਰਕ ਪੈਦਾ ਕਰ ਸਕਦਾ ਹੈ ਅਤੇ ਉਨਾਂ ਦੀ ਖਾਹਿਸ਼ਾਂ ਦੀ ਪੂਰਤੀ ਕਰ ਸਕਦਾ ਹੈ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਪਿ੍ਰਯੰਕਾ ਗਾਂਧੀ ਪਾਰਟੀ ਮੁਖੀ ਲਈ ਪੂਰੀ ਤਰਾਂ ਢੁਕਵੇ ਹਨ ਕਿਉਂਕਿ ਹਾਲ ਹੀ ਦੀਆਂ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਪਾਰਟੀ ਨੂੰ ਮੁੜ ਸੰਗਠਿਤ ਕਰਨ ਲਈ ਇਕ ਨੌਜਵਾਨ ਗਤੀਸ਼ੀਲ ਆਗੂ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਪਿ੍ਰਯੰਕਾ ਗਾਂਧੀ ਬੁੱਧੀਮਾਨ ਹੈ ਅਤੇ ਦੇਸ਼ ਦੀਆਂ ਜ਼ਰੂਰਤਾਂ ਨੂੰ ਸਮਝਣ ਅਤੇ ਤੁਰੰਤ ਉਨਾਂ ਦਾ ਪ੍ਰਗਟਾਵਾ ਕਰਨ ਲਈ ਸਮਰੱਥ ਹੈ। ਉਨਾਂ ਕਿਹਾ ਕਿ ਪਿ੍ਰਯੰਕਾ ਗਾਂਧੀ ਵਿੱਚ ਕਿਸੇ ਵੀ ਚੁਣੌਤੀ ਨੂੰ ਲੈਣ ਅਤੇ ਜਿੱਤ ਵਾਸਤੇ ਸੰਘਰਸ਼ ਕਰਨ ਦਾ ਹੌਸਲਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਅਸਤੀਫਾ ਵਾਪਸ ਲੈਣ ਤੋਂ ਇਨਕਾਰ ਕਰਨ ਤੋਂ ਬਾਅਦ ਪਿ੍ਰਯੰਕਾ ਗਾਂਧੀ ਉਨਾਂ ਦੀ ਥਾਂ ਨਵੀਂ ਆਗੂ ਬਣਨ ਵਾਸਤੇ ਢੁਕਵੇਂ ਹਨ। ਉਨਾਂ ਭਰੋਸਾ ਪ੍ਰਗਟ ਕੀਤਾ ਕਿ ਉਹ ਛੇਤੀਂ ਹੀ ਸਮੁੱਚੇ ਖੇਤਰਾਂ ਵਿੱਚੋਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਸੁਖਾਲਾ ਹੀ ਸਮਰਥਨ ਪ੍ਰਾਪਤ ਕਰ ਲਵੇਗੀ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਉਨਾਵ ਬਲਾਤਕਾਰ ਪੀੜਤਾ ਨਾਲ ਸਬੰਧਤ ਘਟਨਾਵਾਂ ’ਤੇ ਬਹੁਤ ਜ਼ਿਆਦਾ ਦੁੱਖ ਪ੍ਰਗਟ ਕੀਤਾ। ਉਨਾਂ ਪੁਛਿਆ, ‘‘ ਕੀ ਅਸੀਂ ਜੰਗਲ ਰਾਜ ਵਿੱਚ ਰਹਿ ਰਹੇ ਹਨ?’’ ਉਨਾਂ ਕਿਹਾ ਕਿ ਜੇ ਅਸੀ ਆਪਣੀਆਂ ਧੀਆਂ ਦੀ ਰੱਖਿਆ ਨਹੀਂ ਕਰ ਸਕਦੇ ਅਤੇ ਉਨਾਂ ਨੂੰ ਨਿਆਂ ਨਹੀਂ ਦੇ ਸਕਦੇ ਤਾਂ ਅਸੀਂ ਇਕ ਰਾਸ਼ਟਰ ਵਜੋਂ ਤਬਾਹ ਹੋ ਜਾਵਾਂਗੇ। ਉਨਾਂ ਕਿਹਾ ਕਿ ਕਾਨੂੰਨ ਨੂੰ ਹਰ ਕੀਮਤ ’ਤੇ ਬਣਾਈ ਰੱਖਣਾ ਚਾਹੀਦਾ ਹੈ। ਉਨਾਂ ਨੇ ਇਹ ਮਾਮਲਾ ਸੁਪਰੀਮ ਕੋਰਟ ਨੂੰ ਲੈਣ ਦੀ ਅਪੀਲ ਕੀਤੀ ਅਤੇ ਹਰ ਕੀਮਤ ’ਤੇ ਨਿਆਂ ਅਤੇ ਪੀੜਤਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਜਾਂਚ ਦੇ ਹੁਕਮ ਦੇਣ ਦੀ ਵੀ ਅਪੀਲ ਕੀਤੀ।

- Advertisement -

YES PUNJAB

Transfers, Postings, Promotions

spot_img

Stay Connected

222,838FansLike
113,236FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech

error: Content is protected !!