ਕਾਂਗੜ ਦੀ ਹਾਜ਼ਰੀ ’ਚ ਹੋਈ ਚੋਣ ’ਚ ਸੁਰਜੀਤ ਕੌਰ ਅਤੇ ਦਰਸ਼ਨ ਸਿੰਘ ਜਲੰਧਰ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਅਤੇ ਉਪ ਚੇਅਰਮੈਨ ਚੁਣੇ ਗਏ

ਜਲੰਧਰ, 27 ਸਤੰਬਰ 2019:

ਪੰਜਾਬ ਦੇ ਮਾਲ ਮੰਤਰੀ ਸ੍ਰ.ਗੁਰਪ੍ਰੀਤ ਸਿੰਘ ਕਾਂਗੜ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਹਾਜ਼ਰੀ ਵਿੱਚ ਸ੍ਰੀਮਤੀ ਸੁਰਜੀਤ ਕੌਰ ਪਿੰਡ ਕੁਲਾਰ ਨੂੰ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਸ੍ਰੀ ਦਰਸ਼ਨ ਸਿੰਘ ਪਿੰਡ ਟਾਹਲੀ ਨੂੰ ਬਤੌਰ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਚੁਣਿਆ ਗਿਆ।

ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਮਾਲ ਮੰਤਰੀ ਨੇ ਨਵੇਂ ਚੁਣੇ ਗਏ ਚੇਅਰਮੈਨ ਅਤੇ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਵਾਉਣ ਨੂੰ ਯਕੀਨੀ ਬਣਾਉਣ ਅਤੇ ਭਾਈਚਾਰਕ ਸਾਂਝ, ਸਾਂਤੀ ਅਤੇ ਭਰਾਤਰੀ ਪਿਆਰ ਨੂੰ ਮਜ਼ਬੂਤ ਕਰਨ ਵੱਲ ਖਾਸ ਤਵਜੋਂ ਦਿੱਤੀ ਜਾਵੇ।

ਇਸ ਮੌਕੇ ਮਾਲ ਮੰਤਰੀ ਵਲੋਂ ਉਨਾਂ ਨੁੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦੁਆਇਆ ਗਿਆ। ਉਨ੍ਹਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਵਚਨਬੱਧ ਹੈ।

ਉਨ੍ਹਾ ਕਿਹਾ ਕਿ ਪੰਜਾਬ ਨੂੰ ਹਰ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਵਡੇਰੇ ਯਤਨ ਪਹਿਲਾਂ ਹੀ ਕੀਤੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਦੂਰ ਅੰਦੇਸ਼ੀ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੋਕਾਂ ਨਾਲ ਕੀਤਾ ਗਿਆ ਹਰ ਇਕ ਵਾਅਦਾ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਨਸ਼ਾ ਤਸਕਰਾਂ ਵਿਰੁੱਧ ਸ਼ਖਤ ਤੋਂ ਸਖ਼ਤ ਕਾਰਵਾਈ ਕਰਕੇ ਪੰਜਾਬ ਨੂੰ ਪਹਿਲਾਂ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਦੀ ਭਰਤੀ ਕਰਨ ਲਈ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਗਾਇਆ ਜਾ ਸਕੇ।

ਇਸ ਮੌਕੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ., ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਸ਼ਾਹਕੋਟ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਵਿਕਰਮਜੀਤ ਸਿੰਘ ਚੌਧਰੀ ਅਤੇ ਹੋਰ ਵੀ ਹਾਜ਼ਰ ਸਨ।

ਇਸ ਨੂੰ ਵੀ ਪੜ੍ਹੋ:
ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Share News / Article

YP Headlines

Loading...