ਕਾਨਪੁਰ ਸਿੱਖ ਕਤਲੇਆਮ ਦੀਆਂ ਫ਼ਾਈਲਾਂ ਗੁੰਮ ਹੋਣ ਦਾ ਨੋਟਿਸ ਲਵੇ ਉੱਤਰ ਪ੍ਰਦੇਸ਼ ਸਰਕਾਰ: ਲੌਂਗੋਵਾਲ

ਅੰਮ੍ਰਿਤਸਰ, 16 ਸਤੰਬਰ, 2019 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਨ੍ਹਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਗੁੰਮ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਦੁੱਖ ਦੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਸਰਕਾਰੀ ਰਿਕਾਰਡ ਵਿੱਚੋਂ ਅਹਿਮ ਫਾਈਲਾਂ ਹੀ ਗੁੰਮ ਹੋ ਜਾਣ।

ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਜੁੰਮੇਵਾਰਾਂ ਖਿਲਾਫ ਕਾਰਵਾਈ ਵੀ ਹੋਵੇ। ਉਨ੍ਹਾਂ ਆਖਿਆ ਕਿ 1984 ਵਿਚ ਦਿੱਲੀ ਤੋਂ ਬਾਅਦ ਕਾਨ੍ਹਪੁਰ ਵਿਚ ਸਿੱਖ ਕਤਲੇਆਮ ਨੇ ਸਿੱਖ ਮਾਨਸਿਕਤਾ ਨੂੰ ਡੂੰਘੇ ਜਖਮ ਦਿੱਤੇ ਹਨ, ਜਿਸ ਦਾ ਇਨਸਾਫ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਸਰਕਾਰ ਨੂੰ ਇਸ ਦਾ ਸਖਤ ਨੋਟਿਸ ਲੈਣਾ ਬਣਦਾ ਹੈ।

Share News / Article

YP Headlines