Saturday, January 23, 2021
Markfed Sohna New

verka new year

Innocent Hearts INNOKIDS Banner

ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ ਮੁਹੱਈਆ ਕਰਵਾਏਗੀ ਸਰਕਾਰ: ਕੇ.ਐਸ. ਪੰਨੂੰ

- Advertisement -

ਚੰਡੀਗੜ੍ਹ, 11 ਅਗਸਤ, 2019:

ਸੂਬੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿੱਚ ਪਹਿਲੇ ਪੜਾਅ ਅਧੀਨ ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਪੱਧਰ ‘ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 278 ਕਰੋੜ ਰੁਪਏ ਦੀ ਸਬਸਿਡੀ ਨਾਲ ਮੁਹੱਈਆ ਕਰਵਾਏ ਜਾ ਰਹੇ ਇਹ ਖੇਤੀ ਸੰਦ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸਹਾਈ ਹੋਣਗੇ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸੰਦਾਂ ‘ਤੇ 50 ਫੀਸਦੀ ਤੋਂ ਲੈ ਕੇ 80 ਫੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਤਹਿਤ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਜਦਕਿ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿੱਚ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਆਲ੍ਹਾ ਦਰਜੇ ਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ ਜਿਸ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਲ ਹਨ।

ਖੇਤੀਬਾੜੀ ਵਿਭਾਗ ਦੇ ਸਕੱਤਰ ਕੇ.ਐਸ. ਪੰਨੂੰ ਨੇ ਦੱਸਿਆ ਕਿ ਸਬਸਿਡੀ ‘ਤੇ ਮਸ਼ੀਨਰੀ ਲੈਣ ਲਈ ਕਿਸਾਨਾਂ ਅਤੇ ਕਿਸਾਨ ਗਰੁੱਪਾਂ ਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਪਾਸੋਂ ਹੁਣ ਤੱਕ ਲਗਪਗ 12000 ਅਰਜ਼ੀਆਂ ਹਾਸਲ ਹੋਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਵਿਅਕਤੀਗਤ ਤੌਰ ‘ਤੇ ਅਰਜ਼ੀਆਂ ਦੇਣ ਵਾਲੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ‘ਤੇ 15000 ਮਸ਼ੀਨਾਂ ਦਿੱਤੀਆਂ ਜਾ ਰਹੀਆਂ ਜਦਕਿ 2200 ਕਿਸਾਨਾਂ ਗਰੁੱਪਾਂ/ਸਹਿਕਾਰੀ ਸਭਾਵਾਂ ਨੂੰ ਫਾਰਮ ਮਸ਼ੀਨਰੀ ਬੈਂਕ ਬਣਾ ਕੇ ਕਸਟਮ ਹਾਇੰਰਿੰਗ ਸੈਂਟਰ ਵਜੋਂ ਵਰਤਣ ਲਈ 80 ਫੀਸਦੀ ਸਬਸਿਡੀ ‘ਤੇ 13000 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ 15 ਸਤੰਬਰ, 2019 ਤੋਂ ਪਹਿਲਾਂ ਕਿਸਾਨਾਂ ਤੱਕ ਮਸ਼ੀਨਰੀ ਪਹੁੰਚਾਉਣ ਦਾ ਟੀਚਾ ਹਾਸਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਣ ਦੇ ਮਾੜੇ ਪ੍ਰਭਾਵ ਬਾਰੇ ਜਾਣੂੰ ਕਰਨ ਲਈ ਸੂਚਨਾ, ਸਿੱਖਿਆ ਤੇ ਸੰਚਾਰ ਬਾਰੇ ਗਤੀਵਿਧੀਆਂ ਵੀ ਆਰੰਭੀਆਂ ਹੋਈਆਂ ਹਨ। ਇਸ ਜਾਗਰੂਕਾ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸੰਦਾਂ ਦੀ ਪ੍ਰਦਰਸ਼ਨੀ ਕਰਨਾ ਹੈ।

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ ਜਿਸ ਨਾਲ ਲੋਕਾਂ ਨੂੰ ਸਿਹਤਮੰਦੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਵਾਤਾਵਰਣ ਨੂੰ ਵੀ ਬਚਾਇਆ ਜਾ ਸਕੇ।

ਦੱਸਣਯੋਗ ਹੈ ਕਿ ਸਾਲ 2018-19 ਦੌਰਾਨ ਵੀ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਸਬਸਿਡੀ ‘ਤੇ 28,609 ਖੇਤੀ ਮਸ਼ੀਨਾਂ ਦਿੱਤੀਆਂ ਸਨ ਜਿਨ੍ਹਾਂ ਵਿੱਚ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿੱਚ 50 ਫੀਸਦੀ ਸਬਸਿਡੀ ‘ਤੇ 12075 ਮਸ਼ੀਨਾਂ ਜਦਕਿ ਸਹਿਕਾਰੀ ਸਭਾਵਾਂ ਅਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ ‘ਤੇ 16534 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਗਪਗ 30 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਝੋਨੇ ਦੀ ਵਢਾਈ ਤੋਂ ਬਾਅਦ ਖੇਤਾਂ ਵਿੱਚ ਝੋਨੇ ਦੀ 20 ਮਿਲੀਅਨ ਟਨ ਪਰਾਲੀ ਹੋਣ ਦੀ ਆਸ ਹੈ ਜਿਸ ਨੂੰ ਕਿਸਾਨਾਂ ਵੱਲੋਂ ਹਾੜ੍ਹੀ ਦੀ ਅਗਲੀ ਫਸਲ ਤੋਂ ਪਹਿਲਾਂ ਨਿਪਟਾਇਆ ਜਾਣਾ ਹੈ।

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -Bibi Jagir Kaur Guru Gobind Singh Prakash Purab Banner

Stay Connected

20,465FansLike
112,826FollowersFollow

ENTERTAINMENT

Talk show legend Larry King dies at 87

Los Angeles, Jan 23, 2012- Talk show legend Larry King passed away on Saturday, aged 87. He was admitted to hospital earlier this month after...

Bigg Boss 14 - The Latest

National

GLOBAL

OPINION

Exodus of Kashmiri Pandits

Exodus of Kashmiri Pandits: Unending wait for justice – by Deepika Bhan

Why is it difficult to get justice? This is a question that haunts the minuscule community of Kashmiri Pandits. Each year January 19 is...
Human Brain

Awareness is life – by DC Pathak

It is interesting that of all the professions it is a career in Intelligence that works for sublimating three important mandates that governed life....
US Capitol Violence

Political Violence in Washington – by DC Pathak

The presidential election in the US marked by an unusually confrontationist run up to the polls and an equally bitter post-poll phase of transition,...

SPORTS

Health & Fitness

Pancreatic Cancer

Novel protein may improve safety of therapy for pancreatic cancer

London, Jan 23, 2021- Researchers have identified a protein that may represent a novel therapeutic target for the treatment of pancreatic cancer. Using this protein as a target, the team successfully created a CAR T cell therapy -- a type of immunotherapy -- that killed pancreatic cancer cells in a pre-clinical model. "This is an exciting development," said John Marshall, Professor from...

Gadgets & Tech

error: Content is protected !!