ਯੈੱਸ ਪੰਜਾਬ
ਚੰਡੀਗੜ੍ਹ, 18 ਦਸੰਬਰ, 2021:
ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ ਹਰਿਆਣਾ ਦੇ ਕਿਸਾਨ ਆਗੂ ਸ: ਗੁਰਨਾਮ ਸਿੰਘ ਚੜੂਨੀ ਨੇ ਸਨਿਚਰਵਾਰ ਨੂੰ ਆਪਣੀ ਰਾਜਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਹਨਾਂ ਦੀ ਪਾਰਟੀ ਪੰਜਾਬ ਵਿੱਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜੇਗੀ।
ਮੀਡੀਆ ਨੂੂੰ ਸੰਬੋਧਨ ਕਰਦਿਆਂ ਸ: ਚੜੂਨੀ ਨੇ ਕਿਹਾ ਕਿ ਉਹਨਾਂ ਦੀ ਨਵੀਂ ਪਾਰਟੀ ‘ਸੰਯੁਕਤ ਸੰਘਰਸ਼ ਪਾਰਟੀ’ 117 ਸੀਟਾਂ ’ਤੇ ਚੋਣ ਲੜਨ ਦੀ ਕੋਸ਼ਿਸ਼ ਕਰੇਗੀ।
ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਸ: ਚੜੂਨੀ ਨੇ ਇਹ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਰਾਜਨੀਤੀ ਵਿੱਚ ਚੰਗੇ ਲੋਕਾਂ ਨੂੰ ਅੱਗੇ ਲਿਆਉਣ ਦੇ ਮੰਤਵ ਨਾਲ ਬਣਾਈ ਗਈ ਹੈ।
ਉਹਨਾਂ ਆਖ਼ਿਆ ਕਿ ਉਹਨਾਂ ਦੀ ਪਾਰਟੀ ਧਰਮ ਨਿਰਪੱਖ ਹੋਵੇਗੀ ਅਤੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰੇਗੀ।
ਉਂਜ ਸ: ਚੜੂਨੀ ਨੇ ਇਹ ਵੀ ਸਪਸ਼ਟ ਕਰ ਦਿੱਤਾ ਕਿ ਉਹ ਆਪ ਚੋਣਾਂ ਨਹੀਂ ਲੜਨਗੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -