26.1 C
Delhi
Saturday, April 13, 2024
spot_img
spot_img

ਕਿਸਾਨ-ਜਥੇਬੰਦੀਆਂ ਵੱਲੋਂ ਕੇਂਦਰ-ਸਰਕਾਰ ਖ਼ਿਲਾਫ਼ ‘ਵਿਸ਼ਵਾਸਘਾਤ ਦਿਵਸ’ ਮੌਕੇ ਰੋਸ-ਮੁਜ਼ਾਹਰੇ

ਯੈੱਸ ਪੰਜਾਬ
ਚੰਡੀਗੜ੍ਹ, 31 ਜਨਵਰੀ, 2022 –
ਸੰਯੁਕਤ ਕਿਸਾਨ ਮੋਰਚਾ ‘ਚ ਸ਼ਾਮਿਲ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਕੇਂਦਰ-ਸਰਕਾਰ ਖ਼ਿਲਾਫ਼ ਸੂਬੇ ਭਰ ‘ਚ ‘ਵਿਸ਼ਵਾਸਘਾਤ ਦਿਵਸ’ ਮਨਾਇਆ ਗਿਆ। ਹਰੇਕ ਜਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਮੋਦੀ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਦਿਆਂ ਕਿਸਾਨ-ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਗਵਰਨਰ ਪੰਜਾਬ ਨੂੰ ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ਸਬੰਧੀ ਵੀ ਮੰਗ-ਪੱਤਰ ਭੇਜੇ ਗਏ ਅਤੇ ਮੰਗ ਕੀਤੀ ਗਈ ਕਿ ਪਹਿਲਾਂ ਹੀ ਮੰਨੀਆਂ ਮੰਗਾਂ/ਐਲਾਨਾਂ ਨੂੰ ਲਾਗੂ ਕਰਵਾਇਆ ਜਾਵੇ।

ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਅਤੇ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਲੰਬਾ ਸੰਘਰਸ਼ ਕਰਦਿਆਂ ਕਿਸਾਨਾਂ ਨੇ ਕਾਲੇ ਕਨੂੰਨ ਰੱਦ ਕਰਵਾਏ ਗਏ ਤੇ ਮੋਰਚੇ ਨਾਲ ਸਬੰਧਤ ਮੰਗਾ ਮੰਨਣ ਅਤੇ ਸਾਰੀਆਂ ਫਸਲਾਂ ਤੇ ਐਮ ਐਸ ਪੀ ਦੀ ਗਰੰਟੀ ਦਾ ਕਨੂੰਨ ਬਣਾਉਣ ਦੀ ਮੰਗ ਦਾ ਲਿਖਤੀ ਭਰੋਸਾ ਸਰਕਾਰ ਵੱਲੋਂ ਦੇਣ ਉਪਰੰਤ ਹੀ ਦਿੱਲੀ ਮੋਰਚਾ ਮੁਲਤਵੀ ਕੀਤਾ ਗਿਆ ਸੀ ਪ੍ਰੰਤੂ ਦੋ ਮਹੀਨੇ ਤੋ ਵੱਧ ਸਮਾਂ ਬੀਤਣ ਤੇ ਕੇਂਦਰ ਸਰਕਾਰ ਵਲੋਂ ਨਾ ਤਾਂ ਐਮ ਐਸ ਪੀ ਦੀ ਕਨੂੰਨ ਲਈ ਕਮੇਟੀ ਦਾ ਗਠਨ ਕੀਤਾ ਗਿਆ ਤੇ ਨਾ ਹੀ ਅੰਦੋਲਨ ਦੌਰਾਨ ਕਿਸਾਨਾਂ ਤੇ ਬਣਾਏ ਝੂਠੇ ਪੁਲਸ ਕੇਸਾਂ ਨੂੰ ਵਾਪਸ ਲਿਆ ਗਿਆ ਲਖਮੀਰਪੁਰ ਖੀਰੀ ਵਿਖੇ ਕਿਸਾਨਾਂ ਤੇ ਗੱਡੀਆਂ ਚੜਾਕੇ ਸ਼ਹੀਦ ਕਰਨ ਦੀ ਸਾਜਿਸ਼ ਘੜਨ ਵਾਲਾ ਕੇਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸਰਾ ਅਜੇ ਤੱਕ ਵੀ ਕੁਰਸੀ ਤੇ ਬਿਰਾਜਮਾਨ ਹੈ।

ਇਸ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਜਿਸਦੇ ਵਿਰੋਧ ਵਿਚ ਅੱਜ ਹਿੰਦੋਸਤਾਨ ਪੱਧਰ ਤੇ ਇਹ ਦਿਵਸ ਮਨਾਇਆ ਗਿਆ ਹੈ।

ਇਨ੍ਹਾਂ ਵਿਸ਼ਵਾਸ ਘਾਤ ਰੋਸ ਮਾਰਚਾਂ ਵਿੱਚ ਦਰਜ਼ਨਾਂ ਬੁਲਾਰਿਆਂ ਨੇ ਸੰਬੋਧਨ ਕੀਤਾ। ਵਿਸ਼ੇਸ਼ ਗੱਲ ਇਹ ਰਹੀ ਕਿ ਵਿਧਾਨ ਸਭਾ ਚੋਣਾਂ ਵਿੱਚ ਭਾਗ ਲੈ ਰਹੇ ਕਿਸੇ ਵੀ ਉਮੀਦਵਾਰ ਨੂੰ ਸਟੇਜ ਤੋਂ ਬੋਲਣ ਨਹੀਂ ਦਿੱਤਾ ਗਿਆ। ਉਹਨਾਂ ਦੱਸਿਆ ਕਿ ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਤਰਨਤਾਰਨ, ਮੁਕਤਸਰ ਸਾਹਿਬ, ਮੁਹਾਲੀ, ਪਠਾਨਕੋਟ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਸਾਹਿਬ, ਮੋਗਾ, ਰੋਪੜ, ਅਨੰਦਪੁਰ ਸਾਹਿਬ, ਨਵਾਂਸ਼ਹਿਰ ਜਿਲ੍ਹਿਆਂ ‘ਚ ਵੱਡੀ ਗਿਣਤੀ ‘ਚ ਜਿਲ੍ਹਾ-ਪੱਧਰ ‘ਤੇ ਕਿਸਾਨਾਂ ਨੇ ਅਰਥੀ ਫੂਕ ਮੁਜ਼ਾਹਰੇ ਕੀਤੇ, ਤਹਿਸੀਲ ਪੱਧਰ ‘ਤੇ ਪ੍ਰਦਰਸ਼ਨ ਕੀਤੇ ਗਏ।

ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਦੇ ਨਾਲ ਨਾਲ ਮੁੱਖ ਮੰਤਰੀ ਪੰਜਾਬ ਨੂੰ ਵੀ ਪੰਜਾਬ ਦੇ ਕਿਸਾਨਾਂ ਨਾਲ ਸਬਮਧਿਤ ਮੰਗਾਂ ਦੀ ਪੂਰਤੀ ਲਈ ਮੰਗ ਪੱਤਰ ਸੌਂਪਕੇ ਮੰਗ ਕੀਤੀ ਕਿ :ਅਸੀਂ ਸੰਯੁਕਤ ਕਿਸਾਨ ਮੋਰਚਾ ਦੀਆਂ ਕਿਸਾਨ ਜਥੇਬੰਦੀਆਂ ਆਪ ਜੀ ਦੇ ਦਫਤਰ ਅੱਗੇ ਧਰਨਾ ਦੇਕੇ ਮੰਗ ਕਰਦੇ ਹਾਂ ਕਿ* ਕਿਸਾਨਾਂ ਸਿਰ ਚੜਿਆ ਕਰਜਾ ਖਤਮ ਕੀਤਾ ਜਾਵੇ*ਸ਼ਹੀਦ ਕਿਸਾਨ ਪੑੀਵਾਰਾਂ ਨੂੰ ਪੰਜ ਲੱਖ ਰੁ. ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦਾ ਅਮਲ ਜਾਰੀ ਰੱਖਿਆ ਜਾਵੇ*ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦਾ ਜਾਰੀ ਹੋਇਆ ਮੁਆਵਜਾ ਜਲਦ ਕਿਸਾਨਾਂ-ਮਜਦੂਰਾਂ ਨੂੰ ਅਦਾ ਕੀਤਾ ਜਾਵੇ।

*ਬੀਤੇ ਦਿਨੀਂ ਸੂਬੇ ਵਿੱਚ ਅਨੇਕਾਂ ਥਾਵਾਂ ‘ਤੇ ਭਾਰੀ ਮੀਂਹ ਕਾਰਨ ਆਲੂਆਂ, ਕਣਕ, ਹੋਰ ਫਸਲਾਂ ਅਤੇ ਸਬਜੀਆਂ ਦੀ ਫਸਲ ਬਰਬਾਦ ਹੋਈ ਹੈ। ਸਰਕਾਰ ਵੱਲੋਂ ਹਾਲੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਾਡੀ ਮੰਗ ਹੈ ਕਿ ਜਲਦ ਗਿਰਦਾਵਰੀ ਕਰਵਾਕੇ ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਅਦਾ ਕੀਤਾ ਜਾਵੇ।* ਗੰਨੇ ਦੀ ਅਦਾਇਗੀ ਦੌਰਾਨ ਮਿਲਾਂ ਵੱਲੋਂ ਕੱਟੇ ਜਾਂਦੇ 35 ਰੁਪਏ ਬੰਦ ਕੀਤੇ ਜਾਣ, ਸਿੱਧੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾਵੇ।*ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲ ਖੋਲੵੇ ਜਾਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION