24 C
Delhi
Sunday, February 25, 2024
spot_img
spot_img
spot_img
spot_img
spot_img
spot_img
spot_img

ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ’ਚ ਕਿਵੇਂ ਆਇਆ ‘ਆਪ’ ਵਿਧਾਇਕ ਦਾ ਨਾਂਅ? ਪੰਜਾਬ ਦੇ ਵਿਧਾਇਕਾਂ ਨੇ ਲਾਏ ਵੱਡੇ ਦੋਸ਼

ਚੰਡੀਗੜ, 7 ਜੁਲਾਈ 2019:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਦੇ ਕੇਸਾਂ ‘ਚ ਤਾਜ਼ਾ ਖ਼ੁਲਾਸਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਹਾ ਕਿ ਗੁਨਾਹਗਾਰ ਟੋਲੀ ਦੀ ‘ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ।‘

ਰਟੀ ਹੈੱਡਕੁਆਟਰ ਤੋਂ ਸਾਂਝੀ ਬਿਆਨ ਰਾਹੀਂ ਕਿਹਾ ਕਿ ਪਾਕਿ-ਏ-ਕੁਰਾਨ ਦੀ ਬੇਅਦਬੀ ਦੇ ਮੁੱਖ ਮੁਲਜ਼ਮ ਵਿਜੈ ਕੁਮਾਰ ਵੱਲੋਂ ਸ਼ਨੀਵਾਰ ਨੂੰ ਸੰਗਰੂਰ ਦੀ ਅਦਾਲਤ ‘ਚ ਪੇਸ਼ ਹੋਣ ਸਮੇਂ ਮੀਡੀਆ ਸਾਹਮਣੇ ਕੀਤੇ ਖ਼ੁਲਾਸੇ ਅਤਿ ਗੰਭੀਰ ਹਨ, ਜਿੰਨਾ ਦਾ ਨਾ ਕੇਵਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਗੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਤੁਰੰਤ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ।

‘ਆਪ‘ ਵਿਧਾਇਕਾਂ ਨੇ ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਦੱਸਿਆ ਕਿ ਵਿਜੈ ਕੁਮਾਰ ਨੇ ਖ਼ੁਲਾਸਾ ਕੀਤਾ ਹੈ ਕਿ ਪੁਲਸ ਅਧਿਕਾਰੀ ਵੱਲੋਂ ਉਸ ਨਾਲ ਜੱਲਾਦਾਂ ਵਰਗਾ ਸਲੂਕ ਕੀਤਾ ਗਿਆ। ਗੁਪਤ ਅੰਗਾਂ ‘ਤੇ ਕਰੰਟ ਲਗਾਏ ਜਾਣ ਦੇ ਬਾਵਜੂਦ ਵੀ ਪੁੱਛਗਿੱਛ ‘ਚ ਕੁੱਝ ਨਾ ਨਿਕਲਿਆ ਤਾਂ ਪੁਲਸ ਅਧਿਕਾਰੀਆਂ ਨੇ ਅੱਧਾ ਘੰਟਾ ਸਿਆਸੀ ਆਗੂਆਂ ਨਾਲ ਫ਼ੋਨ ‘ਤੇ ਗੱਲ ਕਰਨ ਉਪਰੰਤ ਉਸ ਨੂੰ (ਵਿਜੈ ਕੁਮਾਰ) ਨੂੰ ਕਿਹਾ ਕਿ ਜੇਕਰ ਉਹ ਦਿੱਲੀ ਤੋਂ ‘ਆਪ‘ ਦੇ ਵਿਧਾਇਕ ਨਰੇਸ਼ ਯਾਦਵ ਦਾ ਨਾਮ ਲੈ ਲਵੇਗਾ ਤਾਂ ਉਸ ਦੀ ਹਰ ਮਦਦ ਕੀਤੀ ਜਾਵੇਗੀ। ਅਰਥਾਤ ਜਾਨੋਂ ਮਾਰਨ ਦੀ ਧਮਕੀ ਨਾਲ ਪੁਲਿਸ ਅਧਿਕਾਰੀਆਂ ਨੇ ਨਰੇਸ਼ ਯਾਦਵ ਦਾ ਨਾਮ ਬੁਲਵਾਇਆ।

‘ਆਪ‘ ਵਿਧਾਇਕਾਂ ਨੇ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਆ ਪਿੱਛੇ 2017 ਦੀਆਂ ਚੋਣਾਂ ਦੇ ਮੱਦੇਨਜ਼ਰ ਸਿਆਸੀ ਲਾਹਾ ਲੈਣ ਲਈ ‘ਆਪ‘ ਵਿਰੁੱਧ ਵੱਡੀ ਸਾਜ਼ਿਸ਼ ਰਚੀ ਗਈ।

‘ਆਪ‘ ਵਿਧਾਇਕਾਂ ਨੇ ਮੰਗ ਕੀਤੀ ਕਿ ਵਿਜੈ ਕੁਮਾਰ ਵੱਲੋਂ ਦੱਸੇ ਗਏ ਆਈਜੀ ਪਰਮਪਾਲ ਸਿੰਘ ਉਮਰਾਨੰਗਲ ਨੂੰ ਤੁਰੰਤ ਗਿ੍ਰਫ਼ਤਾਰ ਕਰਕੇ ਉਸ ‘ਤੇ ਮੁਕੱਦਮਾ ਚਲਾਇਆ ਜਾਵੇ ਅਤੇ ਸਖਤੀ ਨਾਲ ਪੁੱਛਗਿੱਛ ਕਰਕੇ ਉਨਾਂ ਸਿਆਸੀ ਅਕਾਵਾਂ ਦਾ ਪਤਾ ਲਗਾਇਆ ਜਾਵੇ ਜਿੰਨਾਂ ਦੇ ਆਦੇਸ਼ ‘ਤੇ ਉਮਰਾਨੰਗਲ ਨੇ ਵਿਜੈ ਕੁਮਾਰ ਤੋਂ ਨਰੇਸ਼ ਯਾਦਵ ਦਾ ਝੂਠਾ ਨਾਮ ਬੁਲਵਾਇਆ।

‘ਆਪ‘ ਵਿਧਾਇਕਾਂ ਨੇ ਕਿਹਾ ਕਿ ਇੱਕ ਪਾਸੇ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਦੇ ਕੇਸ ‘ਚ ਨਰੇਸ਼ ਯਾਦਵ ਵਰਗੇ ਬੇਕਸੂਰਾਂ ਨੂੰ ਝੂਠਾ ਫਸਾਇਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਬਰਗਾੜੀ-ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਹਰ ਹੀਲੇ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜਦਕਿ ਪਵਿੱਤਰ ਕੁਰਾਨ ਸ਼ਰੀਫ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਵਿਚ ਆਈਜੀ ਪਰਮਪਾਲ ਸਿੰਘ ਉਮਰਾਨੰਗਲ ਦੀ ਸ਼ੱਕੀ ਭੂਮਿਕਾ ਬਾਰ-ਬਾਰ ਸਾਹਮਣੇ ਆ ਰਹੀ ਹੈ।

‘ਆਪ‘ ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਪ੍ਰਤੱਖ ਰੂਪ ‘ਚ ਬਚਾਉਣ ਦੇ ਦੋਸ਼ ਲਗਾਏ। ਉਨਾਂ ਕਿਹਾ ਕਿ ਜੇਕਰ ਕੈਪਟਨ ਅਸਲ ਅਤੇ ਰਸੂਖਦਾਰ ਦੋਸ਼ੀਆਂ ਨੂੰ ਸਲਾਖ਼ਾਂ ਪਿੱਛੇ ਸੁੱਟਣ ਲਈ ਦਿ੍ਰੜ ਹੁੰਦੇ ਤਾਂ ਬਰਗਾੜੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ‘ਚ ਨਾ ਫੁੱਟ ਪੈਂਦੀ ਅਤੇ ਨਾ ਹੀ ਜਾਂਚ ਦੀ ਰਫ਼ਤਾਰ ਮੱਠੀ ਪੈਂਦੀ।

‘ਆਪ‘ ਵਿਧਾਇਕਾਂ ਨੇ ਕਿਹਾ ਕਿ ਐਨੇ ਗੰਭੀਰ ਅਤੇ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਲਈ ਫ਼ਰੀਦਕੋਟ ‘ਚ ਸਥਾਪਿਤ ਕੀਤੇ ਕੈਂਪ ਦਫ਼ਤਰ ‘ਚ ਸਵਾ ਮਹੀਨੇ ਤੋਂ ਸੁੰਨ ਪਸਰੀ ਹੋਈ ਹੈ। ਬਹਿਬਲ ਕਲਾਂ ਗੋਲੀਕਾਂਡ ‘ਚ ਨਾਮਜ਼ਦ ਕੀਤੇ ਗਏ ਦੋਸ਼ੀ ਪੁਲਸ ਵਾਲੇ ਇਸ ਕੈਂਪ ਦਫ਼ਤਰ ‘ਚ ਚੱਕਰ ਲੱਗਾ ਰਹੇ ਹਨ, ਪਰੰਤੂ ਉਨਾਂ ਦੀ ਪੁੱਛਗਿੱਛ ਕਰਨ ਵਾਲੇ ਅਧਿਕਾਰੀ ਨਦਾਰਦ ਹਨ।

‘ਆਪ‘ ਵਿਧਾਇਕਾਂ ਨੇ ਦੋਸ਼ ਲਗਾਇਆ ਕਿ ਇਸ ਤੋਂ ਸਪਸ਼ਟ ਹੈ ਕਿ ਸਰਕਾਰ ਅਤੇ ਪੁਲਿਸ ਦੋਸ਼ੀਆਂ ਨਾਲ ਰਲ ਗਈ ਹੈ, ਅਜਿਹੇ ਹਾਲਾਤ ‘ਚ ਇਨਸਾਫ਼ ਦੀ ਉਮੀਦ ਕਰਨਾ ਬੇਕਾਰ ਹੈ।

TOP STORIES

PUNJAB NEWS

TRANSFERS & POSTINGS

spot_img
spot_img
spot_img
spot_img
spot_img

Stay Connected

223,537FansLike
113,236FollowersFollow
- Advertisement -

ENTERTAINMENT

NRI - OCI

GADGETS & TECH

SIKHS

NATIONAL

WORLD

OPINION