26.1 C
Delhi
Tuesday, April 16, 2024
spot_img
spot_img

ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਖ਼ਿਲਾਫ਼ 4 ਅਗਸਤ ਨੂੰ ਪੰਜਾਬ ਯੂਥ ਕਾਂਗਰਸ ਸੂਬੇ ਭਰ ਵਿੱਚ ਦੇਵੇਗੀ ਧਰਨੇ: ਬਰਿੰਦਰ ਢਿੱਲੋਂ

ਚੰਡੀਗੜ੍ਹ, 2 ਅਗਸਤ, 2020:
ਕੇਂਦਰ ਸਰਕਾਰ ਦੁਆਰਾ ਕਿਸਾਨ ਮਾਰੂ ਆਰਡੀਨੈਂਸ ਪਾਸ ਕੀਤੇ ਜਾਣ ਦੇ ਵਿਰੋਧ ਵਿੱਚ ਪੰਜਾਬ ਯੂਥ ਕਾਂਗਰਸ 4 ਅਗਸਤ ਨੂੰ ਸਮੁੱਚੇ ਪੰਜਾਬ ਵਿੱਚ ਥਾਂ ਥਾਂ ਤੇ ਧਰਨੇ ਦੇ ਕੇ ਇਸ ਆਰਡੀਨੈਂਸ ਦਾ ਵਿਰੋਧ ਕਰੇਗੀ।

ਚੰਡੀਗੜ੍ਹ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਹਰ ਵਿਧਾਨ ਸਭਾ ਵਿੱਚ ਯੂਥ ਕਾਂਗਰਸ ਵੱਲੋਂ 10-10 ਥਾਵਾਂ ਤੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਕਾਰਨ ਰੋਕਾਂ ਦੇ ਮੱਦੇਨਜ਼ਰ ਅਤੇ ਸੋਸ਼ਲ ਡਿਸਟੈਸਿੰਗ ਨੂੰ ਧਿਆਨ ਚ ਰੱਖਦੇ ਹੋਏ ਹਰ ਧਰਨੇ ਵਿੱਚ ਯੂਥ ਕਾਂਗਰਸ ਦੇ 5 ਨੁਮਾਇੰਦੇ ਹੀ ਸ਼ਾਮਲ ਹੋਣਗੇ।

ਕੇਂਦਰ ਦੀ ਮੋਦੀ ਸਰਕਾਰ ਅਤੇ ਅਕਾਲੀ ਆਗੂ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਵਰਦਿਆਂ ਢਿੱਲੋਂ ਨੇ ਕਿਹਾ ਕਿ ਇੱਕ ਪਾਸੇ ਤਾਂ ਬੀਬਾ ਹਰਸਿਮਰਤ ਕਿਸਾਨ ਮਾਰੂ ਆਰਡੀਨੈਂਸ ਉੱਤੇ ਹਸਤਾਖਰ ਕਰਕੇ ਆਪਣੀ ਰਜ਼ਾਮੰਦੀ ਦਿੰਦੇ ਹਨ ਅਤੇ ਦੂਸਰੇ ਪਾਸੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਝੂਠੀਆਂ ਕੁਰਬਾਨੀਆਂ ਦੇ ਦਿਲਾਸੇ ਦੇ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਅਤੇ ਹਰਸਿਮਰਤ ਕੌਰ ਬਾਦਲ ਸੱਚਮੁੱਚ ਹੀ ਕਿਸਾਨਾਂ ਦਾ ਭਲਾ ਚਾਹੁੰਦੇ ਹਨ ਤਾਂ ਉਹ ਮੋਦੀ ਸਰਕਾਰ ਨੂੰ ਅਜਿਹਾ ਕਾਲਾ ਕਾਨੂੰਨ ਲਿਆਉਣ ਤੋਂ ਰੋਕਣ। ਢਿੱਲੋਂ ਨੇ ਕਿਹਾ ਕਿ ਜਦੋਂ ਦੀ ਮੋਦੀ ਸਰਕਾਰ ਸੱਤਾ ਵਿੱਚ ਆਈ ਹੈ ਤਾਂ ਦੇਸ਼ ਦੇ ਨਾਗਰਿਕਾਂ ਨਾਲ ਨੋਟਬੰਦੀ, ਜੀਐਸਟੀ ਅਤੇ ਹੋਰ ਬੇਹੁਦਾ ਤਰੀਕਿਆਂ ਨਾਲ ਵੱਖ ਵੱਖ ਤਰ੍ਹਾਂ ਦੇ ਪ੍ਰਯੋਗ ਹੀ ਕਰ ਰਹੀ ਹੈ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION