ਕੈਪਟਨ ਅਤੇ ਮੰਤਰੀਆਂ ਵੱਲੋਂ ਗੁਰਦੁਆਰਾ ਬੇਰ ਸਾਹਿਬ ਵਿਚ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੀ ਮਰਿਆਦਾ ਭੁੱਲਣਾ ਵੱਡੀ ਬੇਅਦਬੀ: ਵਲਟੋਹਾ

ਚੰਡੀਗੜ, 12 ਸਤੰਬਰ, 2019 –

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰ ਵਿਰਸਾ ਸਿੰਘ ਵਲਟੋਹਾ ਨੇ ਆਖਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਵਾਸਤੇ ਸੁਲਤਾਨਪੁਰ ਲੋਧੀ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਹਨਾਂ ਦੇ ਮੰਤਰੀ ਮੰਡਲ ਵੱਲੋਂ ਗੁਰਦੁਆਰਾ ਬੇਰ ਸਾਹਿਬ ਦੇ ਦਰਸ਼ਨ ਕਰਨ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਮਰਿਆਦਾ ਭੁੱਲਣਾ ਵੱਡੀ ਬੇਅਦਬੀ ਹੈ ਜਿਸਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜ•ੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਵਲਟੋਹਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਸਿੱਖ ਤੇ ਹੋਰ ਸੰਗਤ ਹਮੇਸ਼ਾ ਨਤਮਸਤਕ ਹੁੰਦੀ ਹੈ, ਗੁਰੂ ਦੀ ਗੋਲਕ ਨੂੰ ਹੱਥ ਲਾ ਕੇ ਮੁੜਨ ਦੀ ਪਰੰਪਰਾ ਕਦੇ ਵੀ ਸਿੱਖ ਮਰਿਆਦਾ ਦਾ ਹਿੱਸਾ ਨਹੀਂ ਰਹੀ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਮਰਿਆਦਾ ਦੀ ਭੁੱਲ ਵਾਸਤੇ ਵੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ ਅਗਵਾਈ ਕੀਤੀ ਤੇ ਪਹਿਲਾਂ ਖੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣ ਸਮੇਂ ਬੇਅਦਬੀ ਕੀਤੀ ਤੇ ਫਿਰ ਉਹਨਾਂ ਦੇ ਮੰਤਰੀਆਂ ਵੱਲੋਂ ਬੇਅਦਬੀ ਕੀਤੀ ਗਈ।

ਸ੍ਰੀ ਵਲਟੋਹਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਵੱਈਏ ਤੋਂ ਅਜਿਹਾ ਜਾਪਦਾ ਹੈ ਜਿਵੇਂ ਉਹ ਜਾਣ ਬੁੱਝ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਟਕਾ ਸਾਹਿਬ ਤੇ ਗੁਰੂ ਘਰਾਂ ਦੀ ਬੇਅਦਬੀ ਕਰ ਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਵਿਧਾਨ ਸਭਾ ਚੋਣਾਂ ਵੇਲੇ ਉਹਨਾਂ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ। ਫਿਰ ਤਖਤ ਸ੍ਰੀ ਦਮਦਮਾ ਸਾਹਿਬ ਵੱਲ ਹੱਥ ਕਰ ਕੇ ਸਹੁੰ ਚੁੱਕੀ ਤੇ ਹੁਣ ਸ੍ਰੀ ਬੇਰ ਸਾਹਿਬ ਵਿਖੇ ਜੋ ਬੇਅਦਬੀ ਕੀਤੀ ਹੈ, ਉਸਦੀ ਸਖਤ ਨਿਖੇਧੀ ਕਰਨੀ ਬਣਦੀ ਹੈ ਤੇ ਸਿੱਖ ਭਾਈਚਾਰਾ ਕਦੇ ਵੀ ਸਿੱਖ ਮਰਿਆਦਾ ਦੀ ਅਜਿਹੀ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦਾ।

ਸ੍ਰੀ ਵਲਟੋਹਾ ਨੇ ਕਿਹਾ ਕਿ ਇਹ ਵਰ•ਾ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦਾ ਪਵਿੱਤਰ ਵਰ•ਾ ਹੈ, ਸਾਰਾ ਸਿੱਖ ਜਗਤ ਨਹੀਂ ਬਲਕਿ ਦੁਨੀਆਂ ਪੂਰੇ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ ਪਰ ਕੈਪਟਨ ਸਰਕਾਰ ਤੇ ਉਹਨਾਂ ਦੇ ਮੰਤਰੀ ਜਾਣ ਬੁਝ ਕੇ ਸਿੱਖ ਮਰਿਆਦਾ ਦਾ ਘਾਣ ਕਰਨ ‘ਤੇ ਉਤਰੇ ਹਨ ਅਤੇ ਅਜਿਹਾ ਜਾਪਦਾ ਹੈ ਜਿਵੇਂ ਉਹ ਗਾਂਧੀ ਪਰਿਵਾਰ ਦੇ ਸਿੱਖਾਂ ਵਿਰੁੱਧ ਏਜੰਡੇ ਨੂੰ ਪੂਰਾ ਕਰਨ ‘ਤੇ ਲੱਗੇ ਹੋਣ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਇਸ ਬੇਅਦਬੀ ਨੂੰ ਲੈ ਕੇ ਸਿੱਖ ਸੰਗਤ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਹੈ।

Share News / Article

Yes Punjab - TOP STORIES