21.2 C
Jalandhar
Wednesday, October 20, 2021

ਵਾਹਿਗੁਰੂ

spot_img
yes punjab punjabi redirection

Parali

kissan

ajaib ghar

sarkari naukri

bijli

madadgaar

sports club

kisan sarkari naukri

muavja

PSSSB Chemical

Markfed Sept to Nov

mrsptu

Innocent

ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਰਵਾਇਤੀ ਫਸਲਾਂ ਤੋਂ ਬਦਲਵੀਆਂ ਫਸਲਾਂ ਵੱਲ ਮੋੜਣ ਲਈ ਵਿਸ਼ਵ ਬੈਂਕ ਦੀ ਸਹਾਇਤਾ ਮੰਗੀ

- Advertisement -

ਚੰਡੀਗੜ, 29 ਅਕਤੂਬਰ, 2019:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢ ਕੇ ਫਸਲੀ ਵੰਨ-ਸੁਵੰਨਤਾ ਵੱਲ ਮੋੜਣ ਲਈ ਵਿਸ਼ਵ ਬੈਂਕ ਪਾਸੋਂ ਤਕਨੀਕੀ ਤੇ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ ਜਿਸ ਦਾ ਮਨੋਰਥ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਪਾਣੀ ਦੀ ਸੰਭਾਲ ਨੂੰ ਯਕੀਨੀ ਬਣਾਉਣਾ ਹੈ।

ਵਿਸ਼ਵ ਬੈਂਕ ਦੇ ਖੇਤੀਬਾੜੀ ਤੇ ਪਾਣੀ ਦੇ ਆਲਮੀ ਡਾਇਰੈਕਟਰ ਡਾ. ਜਿਉਰੇਗਨ ਵੋਇਗੇਲੇ ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੁਆਰਾ ਚਲਾਏ ਗਏ ਪ੍ਰੋਗਰਾਮਾਂ ਸਦਕਾ ਬਹੁਤੇ ਕਿਸਾਨਾਂ ਨੇ ਰਵਾਇਤੀ ਫਸਲਾਂ ਦਾ ਤਿਆਗ ਕਰਕੇ ਬਦਲਵੀਆਂ ਫਸਲਾਂ ਨੂੰ ਅਪਣਾਇਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਤਕਨੀਕੀ ਅਤੇ ਵਿੱਤੀ ਸਹਾਇਤਾ ਦੀ ਲੋੜ ਹੈ ਜਿਸ ਲਈ ਵਿਸ਼ਵ ਬੈਂਕ ਢੁਕਵੀਂ ਸਹਾਇਤਾ ਮੁਹੱਈਆ ਕਰਵਾ ਸਕਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਫਸਲੀ ਵੰਨ-ਸੁਵੰਨਤਾ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਲੇ ਪ੍ਰਾਜੈਕਟਾਂ ਦਾ ਖਾਕਾ ਤਿਆਰ ਕਰਕੇ ਵਿਸ਼ਵ ਬੈਂਕ ਨੂੰ ਸੌਂਪਿਆ ਜਾਵੇ ਤਾਂ ਕਿ ਬੈਂਕ ਪਾਸੋਂ ਤਕਨੀਕੀ ਤੇ ਵਿੱਤੀ ਸਹਾਇਤਾ ਹਾਸਲ ਕੀਤੀ ਜਾ ਸਕੇ।

ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਫਸਲੀ ਵੰਨ-ਸੁਵੰਨਤਾ ਦੇ ਅਹਿਮ ਮੁੱਦਿਆਂ ’ਤੇ ਅਧਾਰਿਤ ਉਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਸ਼ਵ ਬੈਂਕ ਨੂੰ ਪੰਜਾਬ ਵਿੱਚੋਂ ਫਲ ਤੇ ਪਸ਼ੂਧਨ ਦੀ ਬਰਾਮਦ ਨੂੰ ਉਤਸ਼ਾਹਤ ਕਰਨ ਲਈ ਸਹਾਇਤਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਜਿਵੇਂ ਕਿ ਉਜ਼ਬੇਕਿਸਤਾਨ ਵਿੱਚ ਕੀਤਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਵਫ਼ਦ ਦੇ ਮੈਂਬਰਾਂ ਨੂੰ ਆਖਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਸਿਰੇ ਚਾੜਣ ਲਈ ਉਹ ਆਪਣੇ ਤਜਰਬੇ ਤੇ ਖੋਜਾਂ ਨੂੰ ਸਾਂਝਾ ਕਰਨ।

ਮੁੱਖ ਮੰਤਰੀ ਨੇ ਖੇਤੀ ਸਬਸਿਡੀਆਂ ਨੂੰ ਉਤਪਾਦਨ ਤੋਂ ਅਲਹਿਦਾ ਕਰਨ ਦਾ ਪ੍ਰਸਤਾਵ ਰੱਖਿਆ ਅਤੇ ਖੇਤੀ ਵੰਨ-ਸੁਵੰਨਤਾ ਲਈ ਕਿਸਾਨਾਂ ਨੂੰ ਪ੍ਰਭਾਵੀ ਮੰਡੀਕਰਨ ਦਾ ਢਾਂਚਾ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਇਸ ਸਬੰਧ ਵਿੱਚ ਵਿਸ਼ਵ ਬੈਂਕ ਵੱਲੋਂ ਸੂਬਾ ਸਰਕਾਰ ਦੇ ਪ੍ਰੋਗਰਾਮਾਂ ਲਈ ਸਹਾਇਤਾ ਕੀਤੀ ਜਾ ਸਕਦੀ ਹੈ।

ਉਨਾਂ ਨੇ ਮੌਜੂਦਾ ਖੇਤੀ ਸਹਾਇਤਾ ਵਿਧੀ ਦੇ ਪਸਾਰ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਜਿਸ ਤਹਿਤ ਭਾਰਤ ਸਰਕਾਰ ਵੱਲੋਂ ਮੱਕੀ, ਨਰਮਾ ਅਤੇ ਗੰਨੇ ਵਰਗੀਆਂ ਬਦਲਵੀਆਂ ਫਸਲਾਂ ਦੀ ਖ਼ਰੀਦ ਸਮਰਥਨ ਮੁੱਲ ’ਤੇ ਕੀਤਾ ਜਾਣਾ ਅਹਿਮ ਹੈ।

ਮੁੱਖ ਮੰਤਰੀ ਨੇ ਵਫ਼ਦ ਨੂੰ ਜਾਣਕਾਰੀ ਦਿੱਤੀ ਕਿ ਕਿਸਾਨਾਂ ਲਈ ਢੁਕਵਾਂ ਢਾਂਚਾ ਮਜ਼ਬੂਤ ਕਰਨ ਦੇ ਹਿੱਸੇ ਵਜੋਂ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਛੇਤੀ ਹੀ ਸੋਧਿਆ ਹੋਇਆ ਖੇਤੀਬਾੜੀ ਉਤਪਾਦਨ ਮੰਡੀ ਕਮੇਟੀ ਐਕਟ ਪੇਸ਼ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੰਡੀ ਸੁਧਾਰਾਂ ਦੇ ਉਦੇਸ਼ ਨਾਲ ਨਿਯਮਾਂ ਵਿੱਚ ਸੋਧ ਕੀਤੇ ਜਾਣ ਨੂੰ ਪਹਿਲਾਂ ਹੀ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ।

ਅਸਰਦਾਰ ਡਾਟਾ ਬੇਸ ਹੋਣ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਖੇਤੀ ਸੈਕਟਰ ਵਿੱਚ ਵਿਸ਼ਲੇਸ਼ਨਾਤਮਕ ਕੰਮ ਦੇ ਮਿਲਾਨ ਲਈ ਸਥਾਈ ਢੰਗ-ਤਰੀਕਾ ਤਿਆਰ ਕਰਨ ਲਈ ਆਖਿਆ। ਮੀਟਿੰਗ ਦੌਰਾਨ ਪਰਾਲੀ ਸਾੜਣ ਦਾ ਮੁੱਦਾ ਵੀ ਉੱਠਿਆ ਅਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਖਤਰਨਾਕ ਅਮਲ ਵਿਰੁੱਧ ਵਿੱਢੀ ਮੁਹਿੰਮ ਨੂੰ ਸਫਲ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਲੋੜ ਹੈ।

ਵਫ਼ਦ ਦੇ ਨੁਮਾਇੰਦੇ ਨੇ ਸੂਬਾ ਸਰਕਾਰ ਦੇ ‘ਪਾਣੀ ਬਚਾਓ, ਪੈਸਾ ਕਮਾਓ’ ਵਰਗੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਖੇਤੀ ਵਿਭਿੰਨਤਾ ਅਤੇ ਪਾਣੀ ਦੀ ਸੰਭਾਲ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵਿਸ਼ਵ ਬੈਂਕ ਪਾਸੋਂ ਪੂਰੀ ਸਹਾਇਤਾ ਦੇਣ ਦਾ ਵੀ ਭਰੋਸਾ ਦਿੱਤਾ। ਉਨਾਂ ਕਿਹਾ ਕਿ ਫਲਾਂ ਦੀ ਪੈਦਾਵਾਰ ਅਤੇ ਸਹਾਇਕ ਸੈਕਟਰਾਂ ਵਿੱਚ ਆਪਣੀ ਸਮਰੱਥਾ ਵਧਾ ਕੇ ਪੰਜਾਬ ਕੋਲ ਨਵੀਂ ਖੇਤੀ ਕ੍ਰਾਂਤੀ ਦਾ ਅਹਿਮ ਮੌਕਾ ਹੈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਰਿਟਾ.) ਟੀ.ਐਸ. ਸ਼ੇਰਗਿੱਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ ਖੇਤੀਬਾੜੀ ਵਿਸਵਜੀਤ ਖੰਨਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪੀ.ਏ.ਯੂ. ਦੇ ਉਪ ਕੁਲਪਤੀ ਬਲਦੇਵ ਸਿੰਘ ਢਿੱਲੋਂ ਅਤੇ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੈਵੀਰ ਜਾਖੜ ਸਾਮਲ ਸਨ।

ਵਫ਼ਦ ਦੇ ਦੂਜੇ ਮੈਂਬਰਾਂ ਵਿੱਚ ਪ੍ਰੋਗਰਾਮ ਲੀਡਰ ਅਤੇ ਪੰਜਾਬ ਦੇ ਕੋਆਰਡੀਨੇਟਰ ਭਾਵਨਾ ਭਾਟੀਆ, ਟਿਕਾੳੂ ਵਿਕਾਸ ਪ੍ਰੋਗਰਾਮ ਦੇ ਮੁਖੀ ਸੁਮਿਲਾ ਗੁਲਆਣੀ ਅਤੇ ਸੀਨੀਅਰ ਖੇਤੀ ਮਾਹਿਰ ਮਨੀਵਾਨਨ ਪਾਥੀ ਸ਼ਾਮਲ ਸਨ।

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,369FansLike
112,625FollowersFollow

ENTERTAINMENT

National

GLOBAL

OPINION

Indian Population

In the light of the population explosion debate – by Nirendra Dev

Mizoram has made news -- not necessarily for the wrong reasons but certainly for quite unexpected reasons. North-Eastern India generally makes news due to...
Terrorists Shadow

Tackling the resurgence of jihad in Kashmir – by Amjad Ayub Mirza

With three encounters taking place in less than 24 hours between October 10 and 11, terrorist insurgency has effectively resurged in the Kashmir Valley....
DSGMC Logo

Present Peculiar Scenario of DSGMC post 2021 Elections – by Inder Mohan Singh

The management of the historical Gurdwaras of Delhi came into the hands of local Sikh electorate after enforcement of ‘Delhi Sikh Gurdwaras Act 1971...

SPORTS

Health & Fitness

Heart Disease

This AI tech may spot unseen signs of heart failure

New York, Oct 19, 2021- US researchers have developed an electrocardiogram-reading algorithm that can detect subtle signs of heart failure. Heart failure, or congestive heart failure, occurs when the heart pumps less blood than the body normally needs. For years, doctors have relied heavily on an imaging technique called an echocardiogram to assess whether a patient may be experiencing heart...

Gadgets & Tech