ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਨੂੰ ਸਵਦੇਸ਼ ਦਰਸ਼ਨ ਸਕੀਮ ਅਧੀਨ ਪ੍ਰਾਜੈਕਟ ਦੇ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ

ਚੰਡੀਗੜ, 26 ਸਤੰਬਰ, 2019:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਵੇਦਸ਼ ਦਰਸ਼ਨ ਸਕੀਮ ਅਧੀਨ ਇਕ ਸਾਲ ਪਹਿਲਾਂ ਮਨਜ਼ੂਰ ਹੋਏ ਪ੍ਰਾਜੈਕਟਾਂ ਲਈ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ ਹੈ।

ਮੁੱਖ ਮੰਤਰੀ ਨੇ ਇਸ ਸਬੰਧੀ ਕੇਂਦਰੀ ਰਾਜ ਸੈਰ ਸਪਾਟਾ ਮੰਤਰੀ ਪ੍ਰਹਲਾਦ ਸਿੰਘ ਪਟੇਲ ਨੂੰ ਪੱਤਰ ਵੀ ਲਿਖਿਆ ਹੈ।

ਮੁੱਖ ਮੰਤਰੀ ਨੇ ਫੰਡ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਵਦੇਸ਼ ਦਰਸ਼ਨ ਸਕੀਮ ਅਧੀਨ ਮਨਜ਼ੂਰ ਹੋਏ ਪ੍ਰਾਜੈਕਟਾਂ ਲਈ ਕੁੱਲ ਰਕਮ 99.95 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵਿੱਚ 30 ਫੀਸਦੀ ਹਿੱਸਾ ਬਣਦਾ ਹੈਸ਼ ਉਨਾਂ ਕਿਹਾ ਕਿ ਇਹ ਪ੍ਰਾਜੈਕਟ ਪਿਛਲੇ ਸਾਲ 2018 ਵਿੱਚ ਸਤੰਬਰ ਮਹੀਨੇ ਮਨਜ਼ੂਰ ਹੋਏ ਸਨ।

ਪ੍ਰਾਜੈਕਟਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਕੀਮ ਅਧੀਨ ਹੁਸੈਨੀਵਾਲਾ ਸਰਹੱਦੀ ਖੇਤਰ ਦੇ ਵਿਕਾਸ, ਫਿਰੋਜ਼ਪੁਰ ਵਿੱਚ ਸਾਰਾਗੜੀ ਯਾਦਗਾਰ ਸਣੇ ਕਈ ਅਹਿਮ ਪ੍ਰਾਜੈਕਟ ਹਨ।

ਮੁੱਖ ਮੰਤਰੀ ਨੇ ਆਪਣੇ ਲਿਖੇ ਪੱਤਰ ਵਿੱਚ ਅੱਗੇ ਕਿਹਾ ਕਿ ਪੰਜਾਬ ਦੇ ਸੈਰ ਸਪਾਟਾ ਮੰਤਰੀ ਪਹਿਲਾਂ ਹੀ ਪਿਛਲੇ ਮਹੀਨੇ ਮੀਟਿੰਗ ਵਿੱਚ ਕੇਂਦਰੀ ਮੰਤਰੀ ਕੋਲ ਇਹ ਮੁੱਦਾ ਉਠਾ ਚੁੱਕੇ ਹਨ।

ਇਸ ਨੂੰ ਵੀ ਪੜ੍ਹੋ:
ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Share News / Article

Yes Punjab - TOP STORIES