ਕੈਪਟਨ ਅਮਰਿੰਦਰ ਬਟਾਲਾ ਪਟਾਕਾ ਫੈਕਟਰੀ ਧਮਾਕੇ ਦੀ ਘਟਨਾ ਦੇ ਮੈਜਿਸਟ੍ਰੇਟੀ ਜਾਂਚ ਦੇ ਹੁਕਮ, ਐਕਸ ਗ੍ਰੇਸ਼ੀਆ ਦਾ ਐਲਾਨ

ਚੰਡੀਗੜ, 4 ਸਤੰਬਰ, 2019:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਟਾਲਾ ਵਿਖੇ ਪਟਾਕਾ ਫੈਕਟਰੀ ਵਿੱਚ ਹੋਏ ਜਬਰਦਸਤ ਧਮਾਕੇ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੁੱਖਦਾਈ ਘਟਨਾ ਵਿੱਚ 19 ਜਾਨਾਂ ਚਲੀਆਂ ਗਈਆਂ ਜਦੋਂ ਕਿ 27 ਜਣੇ ਜ਼ਖਮੀ ਹੋਏ ਹਨ।

ਏ.ਡੀ.ਸੀ. (ਬਟਾਲਾ) ਨੂੰ ਇਸ ਦੁਖਦਾਈ ਘਟਨਾ ਦੀ ਜਾਂਚ ਕਰਨ ਲਈ ਹੁਕਮ ਕੀਤੇ ਗਏ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੂੰ ਤੁਰੰਤ ਘਟਨਾ ਵਾਲੀ ਥਾਂ ’ਤੇ ਪੁੱਜਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਰਾਹਤ ਤੇ ਬਚਾਅ ਕਾਰਜਾਂ ਦੇ ਕੰਮ ਹੋਰ ਤੇਜ਼ੀ ਨਾਲ ਹੋ ਸਕਣ।

ਮੁੱਖ ਮੰਤਰੀ ਨੇ ਇਸ ਘਟਨਾ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸ ਨੂੰ 2 ਲੱਖ ਰੁਪਏ ਐਕਸ ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਇਲਾਵਾ ਅੰਮਿ੍ਰਤਸਰ ਮੈਡੀਕਲ ਕਾਲਜ ਲਈ ਰੈਫਰ ਕੀਤੇ ਹਰੇਕ ਗੰਭੀਰ ਜ਼ਖਮੀ ਨੂੰ 50 ਹਜ਼ਾਰ ਰੁਪਏ ਅਤੇ ਘੱਟ ਜ਼ਖਮੀ ਨੂੰ 25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਇਸ ਦੁੱਖ ਦੇ ਇਨਾਂ ਪਲਾਂ ਵਿੱਚ ਪੀੜਤਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਜ਼ਿਲਾ ਗੁਰਦਾਸਪੁਰ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਹੈ।

ਉਨਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਕਿਹਾ ਹੈ ਕਿ ਜ਼ਖਮੀਆਂ ਨੂੰ ਮੁਫਤ ਵਿੱਚ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਐਸ.ਐਸ.ਪੀ. ਬਟਾਲਾ ਨੂੰ ਕਿਹਾ ਹੈ ਕਿ ਐਨ.ਡੀ.ਆਰ.ਐਫ. ਟੀਮਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਉਹ ਖੁਦ ਦੇਖ-ਰੇਖ ਕਰਨ।

Share News / Article

YP Headlines