34 C
Delhi
Friday, April 19, 2024
spot_img
spot_img

ਕੈਪਟਨ ਅਮਰਿੰਦਰ ਵੱਲੋਂ ਕੀਤੇ ਧੋਖ਼ਿਆਂ ਲਈ ਕਾਂਗਰਸ ਨੂੰ ਸਬਕ ਸਿਖ਼ਾਉਣਗੇ ਪੰਜਾਬੀ: ਮਜੀਠੀਆ

ਫਗਵਾੜਾ, 9 ਅਕਤੂਬਰ, 2019 –

ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਧੋਖਿਆਂ ਲਈ ਕਾਂਗਰਸ ਪਾਰਟੀ ਨੂੰ ਕਰਾਰਾ ਸਬਕ ਸਿਖਾਉਣਗੇ ਅਤੇ ਸੂਬੇ ਅੰਦਰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਅਕਾਲੀ-ਭਾਜਪਾ ਗਠਜੋੜ ਨੂੰ ਵੋਟ ਪਾਉਣਗੇ।

ਫਗਵਾੜਾ ਅਤੇ ਮੁਕੇਰੀਆਂ ਵਿਖੇ ਵੱਡੀਆਂ ਜਨਤਕ ਰੈਲੀਆਂ ਨੂੰ ਸੰਬੋਧਨ ਕਰਦਿਆਂ ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜਿਸ ਵਿਅਕਤੀ ਨੇ ਗੁਰੂ ਸਾਹਿਬ ਨਾਲ ਵਿਸਵਾਸ਼ਘਾਤ ਕੀਤਾ ਹੈ, ਉਸ ਉੱਤੇ ਕਦੇ ਭਰੋਸਾ ਨਹੀਂ ਕੀਤਾ ਜਾ ਸਕਦਾ ਕਿ ਉਹ ਆਪਣੇ ਵਾਅਦੇ ਪੂਰੇ ਕਰੇਗਾ।

ਉਹਨਾਂ ਦੱਸਿਆ ਕਿ ਕਿਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਪਾਵਨ ਗੁਟਕਾ ਸਾਹਿਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਸਹੁੰ ਖਾ ਕੇ ਕੀਤੇ ਵਾਅਦਿਆਂ ਤੋਂ ਮੁਕਰ ਚੁੱਕਿਆ ਹੈ।

ਅਕਾਲੀ ਆਗੂ ਵੱਲੋਂ ਇਹ ਪੁੱਛਣ ਤੇ ਕਿ ਕੀ ਮੁੱਖ ਮੰਤਰੀ ਕਦੇ ਉਹਨਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਉਹਨਾਂ ਦੇ ਹਲਕੇ ਵਿਚ ਆਇਆ ਹੈ, ‘ਨਹੀਂ -ਨਹੀਂ’ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਕੋਲੋਂ ਉਸ ਦੇ ਟਿਕਾਣੇ ਬਦਲਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਪਰੰਤੂ ਜੇਕਰ ਆ ਰਹੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਦਾ ਹੈ ਤਾਂ ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਹੋ ਸਕਦਾ ਹੈ ਅਤੇ ਉਹ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ।

ਉਹਨਾਂ ਕਿਹਾ ਕਿ ਨੌਜਵਾਨ ਅਜੇ ਤਕ ਉਹਨਾਂ ਸਮਾਰਟ ਫੋਨਾਂ ਨੂੰ ਉਡੀਕ ਰਹੇ ਹਨ, ਜਿਹਨਾਂ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਦੇਣ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਨੌਜਵਾਨ ਅਜੇ ਤੀਕ ਘਰ ਘਰ ਨੌਕਰੀ ਸਕੀਮ ਤਹਿਤ ਨੌਕਰੀਆਂ ਮਿਲਣ ਦੀ ਉਡੀਕ ਕਰ ਰਹੇ ਹਨ। ਗਰੀਬ ਤਬਕਿਆਂ ਨੂੰ ਵਾਅਦੇ ਮੁਤਾਬਿਕ ਅਜੇ ਤਕ ਆਟਾ ਦਾਲ ਸਕੀਮ ਤਹਿਤ ਘਿਓ, ਚਾਹ-ਪੱਤੀ ਅਤੇ ਖੰਡ ਮਿਲਣੇ ਸ਼ੁਰੂ ਨਹੀਂ ਹੋਏ।

ਸਰਦਾਰ ਮਜੀਠੀਆ ਨੇ ਕਿਹਾ  ਕਿ ਇੰਨਾ ਹੀ ਨਹੀਂ, ਦਲਿਤ ਵਿਦਿਆਰਥੀਆਂ ਨੂੰ ਵਜ਼ੀਫੇ ਨਹੀਂ ਮਿਲ ਰਹੇ, ਵਿਦਿਆਰਥਣਾਂ ਨੂੰ ਸਾਇਕਲ ਨਹੀਂ ਦਿੱਤੇ ਜਾ ਰਹੇ। ਸਕੂਲੀ ਬੱਚਿਆਂ ਨੂੰ ਮਿਡ ਡੇਅ ਮੀਲ ਮਿਲਣਾ ਬੰਦ ਹੋ ਗਿਆ ਹੈ। ਬਿਜਲੀ ਮਹਿੰਗੀ ਕਰ ਦਿੱਤੀ ਹੈ। ਸਾਰੇ ਵਿਕਾਸ ਕਾਰਜ ਠੱਪ ਕਰ ਦਿੱਤੇ ਹਨ। ਇੱਥੋਂ ਤਕ ਕਾਂਗਰਸੀ ਰਾਜ ਅਧੀਨ ਸੂਬੇ ਅੰਦਰ ਨਿਵੇਸ਼ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ।

ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਨਾ ਮੁਲਾਜ਼ਮਾਂ ਨੂੰ ਡੀਏ ਦਿੱਤਾ ਹੈ ਅਤੇ ਨਾ ਹੀ ਛੇਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਹੈ। ਚਰਨਜੀਤ ਚੰਨੀ ਉਤੇ ਨੌਜਵਾਨਾਂ ਨੂੰ ਪ੍ਰਾਈਵੇਟ ਨੌਕਰੀਆਂ ਦੇਣ ਦੇ ਝੂਠੇ ਦਾਅਵੇ ਕਰਨ ਦਾ ਦੋਸ਼ ਲਾਉਂਦਿਆਂ ਅਕਾਲੀ ਆਗੂ ਨੇ ਕਿਹਾ ਕਿ ਅਸੀਂ ਮੰਤਰੀ ਤੋਂ ਮੰਗ ਕਰਦੇ ਆ ਰਹੇ ਹਾਂ ਕਿ ਸਾਨੂੰ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਦੀ ਸੂਚੀ ਦੇਵੇ, ਪਰ ਉਹ ਅਜਿਹਾ ਕਰਨ ਤੋਂ ਭੱਜ ਗਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਉਹਨਾਂ ਦੇ 750 ਕਰੋੜ ਰੁਪਏ ਦੇ ਗੰਨੇ ਦਾ ਬਕਾਇਆ ਦੱਬੀ ਬੈਠੀ ਹੈ।

ਇਹ ਟਿੱਪਣੀ ਕਰਦਿਆਂ ਕਿ ਅਕਾਲੀ-ਭਾਜਪਾ ਗਠਜੋੜ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਰਖਵਾਲਾ ਹੈ, ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਦੀ ਪਾੜੋ ਅਤੇ ਰਾਜ ਕਰੋ ਦੀ ਨੀਤੀ ਸਦਕਾ ਇਹ ਦੋਵੇਂ ਕਾਂਗਰਸੀ ਰਾਜ ਅਧੀਨ ਖ਼ਤਰੇ ਵਿਚ ਹਨ। ਉਹਨਾਂ ਕਿਹਾ ਕਿ ਹੁਣ ਸੂਬੇ ਅੰਦਰ ਥਾਂ ਥਾਂ ਤੋਂ ਏਕੇ-47 ਅਤੇ ਗਰੇਨੇਡ ਮਿਲ ਰਹੇ ਹਨ,  ਇਹ ਗੱਲ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਰਾਜ ਦੌਰਾਨ ਕਦੇ ਨਹੀਂ ਸੀ ਵਾਪਰੀ। ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਪੰਜਾਬ ਅੰਦਰ ਹਥਿਆਰ ਸੁੱਟੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਗੰਭੀਰ ਮਸਲਿਆਂ ਨੂੰ ਹੱਲ ਕਰਨ ਦੀ ਬਜਾਇ ਕਾਂਗਰਸ ਸਰਕਾਰ ਸਲਾਹਕਾਰਾਂ ਦੀ ਫੌਜ ਭਰਤੀ ਕਰਕੇ ਪ੍ਰਸਾਸ਼ਨ ਚਲਾ ਰਹੀ ਹੈ।

ਇਸੇ ਦੌਰਾਨ ਅਕਾਲੀ ਆਗੂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ-ਭਾਜਪਾ ਲੀਡਰਸ਼ਿਪ ਫਗਵਾੜਾ ਹਲਕੇ  ਤੋਂ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਅਤੇ ਮੁਕੇਰੀਆਂ ਹਲਕੇ ਤੋਂ ਜੰਗੀ ਲਾਲ ਮਹਾਜਨ ਨੂੰ ਜਿਤਾਉਣ ਲਈ ਆਪਣੀ ਪੂਰੀ ਤਾਕਤ ਲਾਵੇਗੀ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਪ੍ਰਧਾਨ ਸ਼ਵੇਤ ਮਲਿਕ ਅਤੇ ਸਾਬਕਾ ਮੰਤਰੀ ਵਿਜੇ ਸਾਂਪਲਾ ਵੀ ਹਾਜ਼ਿਰ ਸਨ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

HS Bawa Gobind Singh Longowal

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION